Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਰਾਸ਼ਟਰੀ ਖੇਡ ਦਿਵਸ ‘ਤੇ ਖੇਡ ਪ੍ਰੇਮੀਆਂ ਨੂੰ ਵਧਾਈ ਦਿੱਤੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਖੇਡ ਪ੍ਰੇਮੀਆਂ ਨੂੰ ਰਾਸ਼ਟਰੀ ਖੇਡ ਦਿਵਸ ਦੇ ਮੌਕੇ ‘ਤੇ ਵਧਾਈ ਦਿੱਤੀ ਹੈ।

ਪ੍ਰਧਾਨ ਮੰਤਰੀ ਨੇ ਕਿਹਾ, “ਸਾਰੇ ਖੇਡ ਪ੍ਰੇਮੀਆਂ ਨੂੰ ਰਾਸ਼ਟਰੀ ਖੇਡ ਦਿਵਸ ਦੇ ਮੌਕੇ ‘ਤੇ ਵਧਾਈ। ਹਾਕੀ ਦੇ ਮਹਾਨ ਖਿਡਾਰੀ ਮੇਜਰ ਧਿਆਨ ਚੰਦ ਜੀ ਨੂੰ ਉਨ੍ਹਾਂ ਦੀ ਜਯੰਤੀ ‘ਤੇ ਮੇਰੀ ਸ਼ਰਧਾਂਜਲੀ। ਮੈਂ ਲੋਕਾਂ ਤੋਂ ਉਮੀਦ ਕਰਦਾ ਹਾਂ ਕਿ ਉਹ ਖੇਡਾਂ ਨੂੰ ਅਤੇ ਸਿਹਤ ਬਣਾਈ ਰੱਖਣ ਵਾਲੀ ਗਤੀਵਿਧੀਆਂ ਨੂੰ ਤਰਜੀਹ ਦੇ ਕੇ ਤੰਦਰੁਸਤ ਭਾਰਤ ਬਣਾਉਣ ਦੀ ਦਿਸ਼ਾ ਵਿੱਚ ਯੋਗਦਾਨ ਪਾਉਣ।

ਮੈਂ ਉਨ੍ਹਾਂ ਸਾਰਿਆਂ ਨੂੰ ਸਲੂਟ ਕਰਦਾ ਹਾਂ ਜਿਨ੍ਹਾਂ ਨੇ ਵੱਖ-ਵੱਖ ਖੇਡ ਸਰਗਰਮੀਆਂ ਵਿੱਚ ਭਾਰਤ ਦੀ ਅਗਵਾਈ ਕੀਤੀ ਹੈ। ਉਨ੍ਹਾਂ ਦੀ ਕਠੋਰ ਮਿਹਨਤ ਅਤੇ ਸੰਕਲਪ ਨਾਲ ਕਈ ਮਹੱਤਵਪੂਰਨ ਉਪਲੱਬਧੀਆਂ ਪ੍ਰਾਪਤ ਹੋਈਆਂ ਹਨ। ਇਹ ਸਾਲ ਖੇਡ ਜਗਤ ਲਈ ਕਾਫ਼ੀ ਸਫ਼ਲ ਰਿਹਾ ਹੈ ਕਿਉਂਕਿ ਭਾਰਤੀ ਖਿਡਾਰੀਆਂ ਨੇ ਏਸ਼ੀਅਨ ਖੇਡਾਂ, 2018 ਅਤੇ ਰਾਸ਼ਟਰਮੰਡਲ ਖੇਡਾਂ ਸਹਿਤ ਵੱਖ-ਵੱਖ ਮੁਕਾਬਲਿਆਂ ਵਿੱਚ ਬਿਹਤਰ ਪ੍ਰਦਰਸ਼ਨ ਕੀਤਾ ਹੈ।”

***

ਏਕੇਟੀ/ਏਪੀ