Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਰਾਸ਼ਟਰੀ ਪ੍ਰੈੱਸ ਦਿਵਸ ਸਮਾਰੋਹ ਵਿੱਚ ਭਾਗ ਲਿਆ

ਪ੍ਰਧਾਨ ਮੰਤਰੀ ਨੇ ਰਾਸ਼ਟਰੀ ਪ੍ਰੈੱਸ ਦਿਵਸ ਸਮਾਰੋਹ ਵਿੱਚ ਭਾਗ ਲਿਆ

ਪ੍ਰਧਾਨ ਮੰਤਰੀ ਨੇ ਰਾਸ਼ਟਰੀ ਪ੍ਰੈੱਸ ਦਿਵਸ ਸਮਾਰੋਹ ਵਿੱਚ ਭਾਗ ਲਿਆ


ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਅੱਜ ਰਾਸ਼ਟਰੀ ਪ੍ਰੈੱਸ ਦਿਵਸ ਮੌਕੇ ਪ੍ਰੈੱਸ ਕੌਂਸਲ ਆਵ੍ ਇੰਡੀਆ ਵੱਲੋਂ ਆਯੋਜਿਤ ਇੱਕ ਸਮਾਰੋਹ ਵਿੱਚ ਭਾਗ ਲਿਆ। ਇਹ ਮੌਕਾ ਪ੍ਰੈੱਸ ਕੌਂਸਲ ਆਵ੍ ਇੰਡੀਆ ਦੀ ਗੋਲਡਨ ਜੁਬਲੀ ਦਾ ਵੀ ਹੈ।

ਇਸ ਮੌਕੇ ਬੋਲਦਿਆਂ, ਪ੍ਰਧਾਨ ਮੰਤਰੀ ਨੇ ਪ੍ਰੈੱਸ ਦੀ ਅਜ਼ਾਦੀ ਦੇ ਮਹੱਤਵ ਉੱਤੇ ਜ਼ੋਰ ਦਿੰਦਿਆਂ ਕਿਹਾ ਕਿ ਪ੍ਰੈੱਸ ਨੂੰ ਸਵੈ-ਨਿਯੰਤ੍ਰਿਤ ਢੰਗ ਨਾਲ ਚਲਣਾ ਚਾਹੀਦਾ ਹੈ ਅਤੇ ਪ੍ਰੈੱਸ ਉੱਤੇ ਕਿਸੇ ਵੀ ਤਰ੍ਹਾਂ ਦੇ ਬਾਹਰੀ ਦਖ਼ਲ ਜਾਂ ਨਿਯੰਤ੍ਰਣ ਦੀ ਕੋਈ ਜ਼ਰੂਰਤ ਨਹੀਂ ਹੈ।

ਪ੍ਰਧਾਨ ਮੰਤਰੀ ਨੇ ਦੇਸ਼ ਦੇ ਕੁਝ ਹਿੱਸਿਆਂ ਵਿੱਚ ਪੱਤਰਕਾਰਾਂ ਦੀਆਂ ਪਿਛਲੇ ਕੁਝ ਸਮੇਂ ਦੌਰਾਨ ਹੋਈਆਂ ਮੌਤਾਂ ਉੱਤੇ ਚਿੰਤਾ ਪ੍ਰਗਟਾਈ। ਉਨ੍ਹਾਂ ਕਿਹਾ ਕਿ ਪੱਤਰਕਾਰ ਸੱਚ ਦੀ ਭਾਲ ਵਿੱਚ ਆਪਣੀਆਂ ਜਾਨਾਂ ਗੁਆ ਰਹੇ ਹਨ, ਜੋ ਕਿ ਬਹੁਤ ਗੰਭੀਰ ਮੁੱਦਾ ਹੈ।

***

AKT/SH