Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਰਾਸ਼ਟਰੀ ਯੁਵਾ ਦਿਵਸ ਦੇ ਅਵਸਰ ‘ਤੇ ਦੋ ਵੀਡੀਓ ਕਾਨਫਰੰਸਾਂ ਨੂੰ ਸੰਬੋਧਨ ਕੀਤਾ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਸ਼ਟਰੀ ਯੁਵਾ ਦਿਵਸ ਦੇ ਅਵਸਰ ‘ਤੇ ਵੀਡੀਓ ਕਾਨਫਰੰਸਾਂ ਰਾਹੀਂ ਦੋ ਮਹੱਤਵਪੂਰਨ ਸਮਾਗਮਾਂ ਨੂੰ ਸੰਬੋਧਨ ਕੀਤਾ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗ੍ਰੇਟਰ ਨੋਇਡਾ ਦੀ ਗੌਤਮ ਬੁੱਧ ਯੂਨੀਵਰਸਿਟੀ ਵਿੱਚ ਰਾਸ਼ਟਰੀ ਯੁਵਾ ਸਮਾਰੋਹ 2018 ਦੇ ਉਦਘਾਟਨ ਸਮਾਗਮ ਨੂੰ ਸੰਬੋਧਨ ਕਰਦਿਆਂ ਪੀਐੱਸਐੱਲਵੀ-ਸੀ40 ਦੀ ਸਫਲ ਲਾਂਚਿੰਗ ‘ਤੇ ਇਸਰੋ ਨੂੰ ਵਧਾਈ ਦੇਣ ਨਾਲ ਸੰਬੋਧਨ ਸ਼ੁਰੂ ਕੀਤਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਪੁਲਾੜ ਵਿੱਚ ਸਾਡੇ ਕਦਮ ਸਾਡੇ ਨਾਗਰਿਕਾਂ ਦੀ ਸਹਾਇਤਾ ਕਰਨਗੇ ਅਤੇ ਸਾਡੀ ਵਿਕਾਸ ਯਾਤਰਾ ਨੂੰ ਅੱਗੇ ਵਧਾਉਣਗੇ।

ਉਨ੍ਹਾਂ ਨੇ 2017 ਵਿੱਚ ‘ਮਨ ਕੀ ਬਾਤ’ ਦੌਰਾਨ ਆਪਣੇ ਸੰਬੋਧਨ ਨੂੰ ਯਾਦ ਕੀਤਾ ਜਿਸ ਵਿੱਚ ਉਨ੍ਹਾਂ ਨੇ ਜ਼ਿਲ੍ਹਿਆਂ ਵਿੱਚ ਮੌਕ ਸੰਸਦਾਂ ਦੇ ਆਯੋਜਨ ਦੀ ਅਪੀਲ ਕੀਤੀ ਸੀ। ਉਨ੍ਹਾਂ ਨੇ ਕਿਹਾ ਕਿ ਅਜਿਹੀਆਂ ਮੌਕ ਸੰਸਦਾਂ ਦੇ ਆਯੋਜਨ ਨਾਲ ਸਾਡੇ ਨੌਜਵਾਨਾਂ ਵਿੱਚ ਵਿਚਾਰ ਚਰਚਾ ਦੀ ਭਾਵਨਾ ਵਧੇਗੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਸਾਡਾ ਜਨਮ 1947 ਦੇ ਬਾਅਦ ਹੋਇਆ ਹੈ ਜਿਸ ਕਾਰਨ ਸਾਨੂੰ ਅਜ਼ਾਦੀ ਸੰਗਰਾਮ ਵਿੱਚ ਭਾਗ ਲੈਣ ਦਾ ਸਨਮਾਨ ਪ੍ਰਾਪਤ ਨਹੀਂ ਹੋ ਸਕਿਆ। ਉਨ੍ਹਾਂ ਨੇ ਇਹ ਵੀ ਕਿਹਾ ਕਿ ਸਾਡੇ ਕੋਲ ਉਨ੍ਹਾਂ ਮਹਾਨ ਪੁਰਸ਼ਾਂ ਅਤੇ ਔਰਤਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਦਾ ਅਵਸਰ ਹੈ ਜਿਨ੍ਹਾਂ ਨੇ ਸਾਡੇ ਅਜ਼ਾਦੀ ਸੰਗਰਾਮ ਵਿੱਚ ਆਪਣੇ ਜੀਵਨ ਨੂੰ ਸਮਰਪਿਤ ਕਰ ਦਿੱਤਾ। ਸ਼੍ਰੀ ਨਰੇਂਦਰ ਮੋਦੀ ਨੇ ਜ਼ੋਰ ਦੇ ਕੇ ਕਿਹਾ ਕਿ ਸਾਨੂੰ ਅਜਿਹੇ ਭਾਰਤ ਦੀ ਸਿਰਜਣਾ ਕਰਨੀ ਹੈ ਜਿਸਦੀ ਕਲਪਨਾ ਸਾਡੇ ਅਜ਼ਾਦੀ ਸੈਨਾਨੀਆਂ ਨੇ ਕੀਤੀ ਸੀ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਅਸੀਂ ਆਪਣੇ ਯੁਵਕਾਂ ਨੂੰ ਰੋਜ਼ਗਾਰ ਸਿਰਜਕ ਬਣਾਉਣਾ ਚਾਹੁੰਦੇ ਹਾਂ। ਉਨ੍ਹਾਂ ਨੇ ਕਿਹਾ ਕਿ ਅਜਿਹਾ ਨੌਜਵਾਨ ਬਣਨਾ ਚਾਹੀਦਾ ਹੈ ਜੋ ਨਵੀਨਤਾ ਲਿਆ ਸਕੇ। ਪ੍ਰਧਾਨ ਮੰਤਰੀ ਨੇ ਦੇਖਿਆ ਕਿ ਕੁਝ ਲੋਕਾਂ ਦਾ ਕਹਿਣਾ ਹੈ ਕਿ ਅੱਜ ਦੇ ਨੌਜਵਾਨਾਂ ਵਿੱਚ ‘ਧੀਰਜ’ ਭਾਵ ਸਹਿਣਸ਼ੀਲਤਾ ਨਹੀਂ ਹੈ। ਹਾਲਾਂਕਿ ਉਹ ਮਹਿਸੂਸ ਕਰਦੇ ਹਨ ਕਿ ਇੱਕ ਪ੍ਰਕਾਰ ਨਾਲ ਇਹ ਸਾਡੇ ਨੌਜਵਾਨਾਂ ਵਿੱਚ ਇੱਕ ਨਵੀਨਤਾ ਦੇ ਉਤਸ਼ਾਹ ਦੀ ਸਿਰਜਣਾ ਕਰਦਾ ਹੈ। ਉਨ੍ਹਾਂ ਨੇ ਕਿਹਾ ਕਿ ਇਹ ਸਾਡੇ ਨੌਜਵਾਨਾਂ ਨੂੰ ਕੁਝ ਨਵਾਂ ਸੋਚਣ ਅਤੇ ਨਵਾਂ ਕਰਨ ਵਿੱਚ ਸਮਰੱਥ ਬਣਾਉਂਦਾ ਹੈ। ਪ੍ਰਧਾਨ ਮੰਤਰੀ ਨੇ ਨੌਜਵਾਨਾਂ ਨੂੰ ਤਾਕੀਦ ਕੀਤੀ ਕਿ ਉਹ ਖੇਡਾਂ ਨੂੰ ਆਪਣੇ ਜੀਵਨ ਦਾ ਹਿੱਸਾ ਬਣਾ ਲੈਣ।

ਰਾਸ਼ਟਰੀ ਯੁਵਾ ਦਿਵਸ ਨਾਲ ਸਬੰਧਿਤ ਸਮਾਗਮ ਅਤੇ ਕਰਨਾਟਕ ਦੇ ਬੇਲਾਗਵੀ ਵਿੱਚ ਸਰਵ ਧਰਮ ਸਭਾ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਸਵਾਮੀ ਵਿਵੇਕਾਨੰਦ ਨੇ ਭਾਈਚਾਰੇ ‘ਤੇ ਜ਼ੋਰ ਦਿੱਤਾ ਸੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਸਵਾਮੀ ਵਿਵੇਕਾਨੰਦ ਦਾ ਵਿਸ਼ਵਾਸ ਸੀ ਕਿ ਸਾਡਾ ਕਲਿਆਣ ਭਾਰਤ ਦੇ ਵਿਕਾਸ ਵਿੱਚ ਮੌਜੂਦ ਹੈ।

ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ਪੱਛਮੀ ਦੇਸ਼ਾਂ ਵਿੱਚ ਭਾਰਤ ਦੇ ਖਿਲਾਫ਼ ਕਾਫ਼ੀ ਪ੍ਰਚਾਰ ਕੀਤਾ ਗਿਆ ਸੀ ਜਿਸ ਨੂੰ ਸਵਾਮੀ ਵਿਵੇਕਾਨੰਦ ਨੇ ਗਲਤ ਸਾਬਤ ਕੀਤਾ। ਉਨ੍ਹਾਂ ਨੇ ਕਿਹਾ ਕਿ ਸਵਾਮੀ ਵਿਵੇਕਾਨੰਦ ਨੇ ਸਮਾਜਿਕ ਬੁਰਾਈਆਂ ਦੇ ਖਿਲਾਫ਼ ਵੀ ਆਵਾਜ਼ ਉਠਾਈ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਕੁਝ ਲੋਕ ਰਾਸ਼ਟਰ ਨੂੰ ਵੰਡਣ ਦੀ ਕੋਸ਼ਿਸ਼ ਕਰ ਰਹੇ ਹਨ ਅਤੇ ਸਾਡੇ ਦੇਸ਼ ਦੇ ਨੌਜਵਾਨ ਅਜਿਹੇ ਤੱਤਾਂ ਨੂੰ ਮੂੰਹ ਤੋੜ ਜਵਾਬ ਦੇ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਸਾਡੇ ਨੌਜਵਾਨਾਂ ਨੂੰ ਕਦੇ ਵੀ ਗੁੰਮਰਾਹ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਨੇ ਕਿਹਾ ਕਿ ਭਾਰਤ ਦਾ ਨੌਜਵਾਨ ਵਰਗ ਸਵੱਛ ਭਾਰਤ ਮਿਸ਼ਨ ਨੂੰ ਨਵੀਆਂ ਉੱਚਾਈਆਂ ‘ਤੇ ਲੈ ਜਾ ਰਿਹਾ ਹੈ। ਭਾਰਤ ਕਈ ਸਾਧੂਆਂ ਸੰਨਿਆਸੀਆਂ ਦਾ ਘਰ ਰਿਹਾ ਹੈ ਜਿਨ੍ਹਾਂ ਨੇ ਸਮਾਜ ਦੀ ਸੇਵਾ ਕੀਤੀ ਅਤੇ ਇਸ ਨੂੰ ਸੁਧਾਰਿਆ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਸੇਵਾ-ਭਾਵ ਸਾਡੀ ਸੰਸਕ੍ਰਿਤੀ ਦਾ ਇੱਕ ਹਿੱਸਾ ਹੈ। ਉਨ੍ਹਾਂ ਨੇ ਕਿਹਾ ਕਿ ਦੇਸ਼ ਭਰ ਵਿੱਚ ਕਈ ਵਿਅਕਤੀ ਅਤੇ ਸੰਗਠਨ ਨਿਰਸਵਾਰਥ ਭਾਵਨਾ ਨਾਲ ਸਮਾਜ ਦੀ ਸੇਵਾ ਕਰ ਰਹੇ ਹਨ। ਪ੍ਰਧਾਨ ਮੰਤਰੀ ਨੇ ਸਾਡੇ ਦੇਸ਼ ਨੂੰ ਖੁੱਲ੍ਹੇ ਵਿੱਚ ਪਖਾਨੇ ਤੋਂ ਮੁਕਤ ਬਣਾਉਣ ਦੀ ਦਿਸ਼ਾ ਵਿੱਚ ਕਾਰਜ ਕਰਨ ਵਾਲੇ ਹਰੇਕ ਵਿਅਕਤੀ ਨੂੰ ਪ੍ਰੋਤਸਾਹਿਤ ਕੀਤਾ।

***

ਏਕੇਟੀ/ਐੱਚਐੱਸ