Search

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਰਾਸ਼ਟਰ ਨੂੰ ਨੈਸ਼ਨਲ ਪੁਲਿਸ ਮੈਮੋਰੀਅਲ ਸਮਰਪਿਤ ਕੀਤਾ : ਸੁਭਾਸ਼ ਚੰਦਰ ਬੋਸ ਦੇ ਨਾਮ ‘ਤੇ ਇੱਕ ਪੁਰਸਕਾਰ ਦੇਣ ਦਾ ਐਲਾਨ ਕੀਤਾ

ਪ੍ਰਧਾਨ ਮੰਤਰੀ ਨੇ ਰਾਸ਼ਟਰ ਨੂੰ ਨੈਸ਼ਨਲ ਪੁਲਿਸ ਮੈਮੋਰੀਅਲ ਸਮਰਪਿਤ ਕੀਤਾ : ਸੁਭਾਸ਼ ਚੰਦਰ ਬੋਸ ਦੇ ਨਾਮ ‘ਤੇ ਇੱਕ ਪੁਰਸਕਾਰ ਦੇਣ ਦਾ ਐਲਾਨ ਕੀਤਾ

ਪ੍ਰਧਾਨ ਮੰਤਰੀ ਨੇ ਰਾਸ਼ਟਰ ਨੂੰ ਨੈਸ਼ਨਲ ਪੁਲਿਸ ਮੈਮੋਰੀਅਲ ਸਮਰਪਿਤ ਕੀਤਾ : ਸੁਭਾਸ਼ ਚੰਦਰ ਬੋਸ ਦੇ ਨਾਮ ‘ਤੇ ਇੱਕ ਪੁਰਸਕਾਰ ਦੇਣ ਦਾ ਐਲਾਨ ਕੀਤਾ

ਪ੍ਰਧਾਨ ਮੰਤਰੀ ਨੇ ਰਾਸ਼ਟਰ ਨੂੰ ਨੈਸ਼ਨਲ ਪੁਲਿਸ ਮੈਮੋਰੀਅਲ ਸਮਰਪਿਤ ਕੀਤਾ : ਸੁਭਾਸ਼ ਚੰਦਰ ਬੋਸ ਦੇ ਨਾਮ ‘ਤੇ ਇੱਕ ਪੁਰਸਕਾਰ ਦੇਣ ਦਾ ਐਲਾਨ ਕੀਤਾ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪੁਲਿਸ ਯਾਦਗਾਰੀ ਦਿਵਸ, ‘ਤੇ ਰਾਸ਼ਟਰ ਨੂੰ ਨੈਸ਼ਨਲ ਪੁਲਿਸ ਮੈਮੋਰੀਅਲ ਸਮਰਪਿਤ ਕੀਤਾ।

ਪ੍ਰਧਾਨ ਮੰਤਰੀ ਨੇ ਆਪਦਾ ਹੁੰਗਾਰਾ ਸੰਚਾਲਨਾਂ ਵਿੱਚ ਸ਼ਾਮਲ ਪੁਲਿਸ ਅਤੇ ਅਰਧ ਸੈਨਿਕ ਬਲਾਂ ਦੇ ਜਵਾਨਾਂ ਦਾ ਸਨਮਾਨ ਕਰਨ ਲਈ, ਸੁਭਾਸ਼ ਚੰਦਰ ਬੋਸ ਦੇ ਨਾਮ ਦੇ ਇੱਕ ਪੁਰਸਕਾਰ ਦਾ ਐਲਾਨ ਕੀਤਾ। ਕਿਸੇ ਆਪਦਾ ਸਮੇਂ, ਲੋਕਾਂ ਦੇ ਜੀਵਨ ਬਚਾਉਣ ਵਿੱਚ ਦਿਖਾਈ ਗਈ ਬਹਾਦਰੀ ਤੇ ਸਾਹਸ ਨੂੰ ਮਾਨਤਾ ਦਿੰਦਿਆਂ, ਹਰ ਸਾਲ ਇਸ ਪੁਰਸਕਾਰ ਦਾ ਐਲਾਨ ਕੀਤਾ ਜਾਵੇਗਾ।

ਸ਼੍ਰੀ ਨਰੇਂਦਰ ਮੋਦੀ ਨੇ ਨੈਸ਼ਨਲ ਪੁਲਿਸ ਮੈਮੋਰੀਅਲ ਵਿਖੇ ਪੁਸ਼ਪ ਚੱਕਰ ਅਰਪਿਤ ਕੀਤਾ ਅਤੇ ਸ਼ਹੀਦਾਂ ਨੂੰ ਸਰਧਾਂਜ਼ਲੀ ਦਿੱਤੀ। ਉਨ੍ਹਾਂ ਨੇ ਹੌਟ ਸਪਰਿੰਗਸ ਘਟਨਾ ਦੇ ਤਿੰਨ ਜਿਊਂਦੇ ਮੈਂਬਰਾਂ ਦਾ ਸਨਮਾਨ ਕੀਤਾ। ਉਨ੍ਹਾਂ ਨੇ ਰਾਸ਼ਟਰੀ ਪੁਲਿਸ ਯਾਦਗਾਰੀ ਮਿਊਜ਼ੀਅਮ ਦਾ ਉਦਘਾਟਨ ਵੀ ਕੀਤਾ ਅਤੇ ਸੈਲਾਨੀ ਪੁਸਤਕ ‘ਤੇ ਦਸਤਖਤ ਕੀਤੇ।

ਮੌਕੇ ‘ਤੇ ਬੋਲਦਿਆਂ, ਪ੍ਰਧਾਨ ਮੰਤਰੀ ਨੇ ਰਾਸ਼ਟਰ ਦੀ ਸੇਵਾ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਪੁਲਿਸ ਕਰਮੀਆਂ ਦੇ ਸਾਹਸ ਤੇ ਕੁਰਬਾਨੀ ਨੂੰ ਨਮਨ ਕੀਤਾ। ਉਨ੍ਹਾਂ ਹੌਟ ਸਪਰਿੰਗਸ, ਲੱਦਾਖ ਵਿਖੇ ਸੂਰਬੀਰਤਾ ਨਾਲ ਲੜਨ ਵਾਲੇ ਬਹਾਦਰ ਪੁਲਿਸ ਕਰਮੀਆਂ ਦੀਆਂ ਕੁਰਬਾਨੀਆਂ ਨੂੰ ਯਾਦ ਕੀਤਾ ਅਤੇ ਉਨ੍ਹਾਂ ਦੇ ਪਰਿਵਾਰ ਅਤੇ ਅਜ਼ੀਜਾਂ ਨੂੰ ਸਨਮਾਨ ਦਿੱਤਾ।

ਰਾਸ਼ਟਰ ਨੂੰ ਨੈਸ਼ਨਲ ਪੁਲਿਸ ਮੈਮੋਰੀਅਲ ਸਮਰਪਿਤ ਕਰਨ ਵਿੱਚ, ਪ੍ਰਸੰਨਤਾ ਦਾ ਪ੍ਰਗਟਾਵਾ ਕਰਦਿਆਂ, ਪ੍ਰਧਾਨ ਮੰਤਰੀ ਨੇ ਕਿਹਾ ਕਿ ਯਾਦਗਾਰ ਦੀ ਕੇਂਦਰੀ ਮੂਰਤੀ ਪੁਲਿਸ ਬਲਾਂ ਦੀ ਸਮਰੱਥਾ, ਸਾਹਸ ਅਤੇ ਸੇਵਾ ਦੀ ਪ੍ਰਵਿਰਤੀ ਨੂੰ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ ਨੈਸ਼ਨਲ ਪੁਲਿਸ ਮੈਮੋਰੀਅਲ ਨਾਲ ਜੁੜੀ ਹਰ ਇੱਕ ਚੀਜ਼ ਨਾਗਰਿਕਾਂ ਨੂੰ ਪ੍ਰੇਰਿਤ ਕਰੇਗੀ ਅਤੇ ਉਨ੍ਹਾਂ ਨੂੰ ਪੁਲਿਸ ਅਤੇ ਪੈਰਾ ਮਿਲਟਰੀ ਕਰਮੀਆਂ ਦੀ ਬਹਾਦਰੀ ਬਾਰੇ ਸਿੱਖਿਅਤ ਕਰੇਗੀ। ਉਨ੍ਹਾਂ ਕਿਹਾ ਕਿ ਅਰਧ ਸੈਨਿਕ ਬਲਾਂ ਅਤੇ ਹਥਿਆਰਬੰਦ ਸੁਰੱਖਿਆ ਬਲਾਂ ਦੀਆਂ ਕੁਰਬਾਨੀਆਂ ਅਤੇ ਲਗਾਤਾਰ ਕੋਸ਼ਿਸ਼ਾਂ ਸਦਕਾ ਰਾਸ਼ਟਰ ਸ਼ਾਂਤੀ, ਸੁਰੱਖਿਆ ਅਤੇ ਖੁਸ਼ਹਾਲੀ ਦਾ ਅਨੰਦ ਮਾਣਦਾ ਹੈ। ਪ੍ਰਧਾਨ ਮੰਤਰੀ ਨੇ ਰਾਸ਼ਟਰੀ ਆਪਦਾ ਹੁੰਗਾਰਾ ਬਲਾਂ ਅਤੇ ਰਾਜ ਆਪਦਾ ਹੁੰਗਾਰਾ ਬਲਾਂ ਦੇ ਯੋਗਦਾਨ ਅਤੇ ਬਲੀਦਾਨਾਂ ਨੂੰ ਵੀ ਤਾਜ਼ਾ ਕੀਤਾ।

ਨੈਸ਼ਨਲ ਪੁਲਿਸ ਮੈਮੋਰੀਅਲ ਬਾਰੇ ਗੱਲ ਕਰਦਿਆਂ, ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਸਮਾਰਕ ਨੂੰ ਐੱਨਡੀਏ ਸਰਕਾਰ ਵੱਲੋਂ ਪਹਿਲ ਦਿੱਤੀ ਗਈ ਅਤੇ ਸਮੇਂ ਸਿਰ ਪੂਰਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਹ ਮੈਮੋਰੀਅਲ ਰਾਸ਼ਟਰ ਨਿਰਮਾਣ ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲੇ ਲੋਕਾਂ ਨੂੰ ਵੱਧ ਤੋਂ ਵੱਧ ਇੱਜ਼ਤ ਦੇਣ ਵਾਲੇ ਸਰਕਾਰ ਦੇ ਵਿਜ਼ਨ ਨੂੰ ਰੇਖਾਂਕਿਤ ਕਰਦਾ ਹੈ।

ਟੈਕਨਾਲੋਜੀ ਦੇ ਮਹੱਤਵ ‘ਤੇ ਜ਼ੋਰ ਦਿੰਦਿਆਂ, ਪ੍ਰਧਾਨ ਮੰਤਰੀ ਨੇ ਪੁਲਿਸ ਬਲਾਂ ਨੂੰ ਰੋਜ਼ਾਨਾ ਆਪਣੀਆਂ ਡਿਊਟੀਆਂ ਨਿਭਾਉਣ ਵਿੱਚ ਟੈਕਨੋਲੋਜੀ ਅਤੇ ਇਨੋਵੇਸ਼ਨ ਅਪਣਾਉਣ ਦੀ ਤਾਕੀਦ ਕੀਤੀ। ਇਸ ਸੰਦਰਭ ਵਿੱਚ, ਪ੍ਰਧਾਨ ਮੰਤਰੀ ਨੇ ਪੁਲਿਸ ਫੋਰਸਿਜ਼ ਸਕੀਮ (ਐੱਮਪੀਐੱਫ) ਦਾ ਜ਼ਿਕਰ ਕੀਤਾ ਜੋ ਕਿ ਟੈਕਨੋਲੋਜੀ, ਆਧੁਨਿਕ ਸੰਚਾਰ ਪ੍ਰਣਾਲੀਆਂ ਅਤੇ ਆਧੁਨਿਕ ਹਥਿਆਰਾਂ ਰਾਹੀਂ ਪੁਲਿਸ ਨੂੰ ਆਧੁਨਿਕ ਬਣਾ ਰਹੀ ਹੈ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਪੁਲਿਸ ਅਤੇ ਸਮਾਜ ਦਰਮਿਆਨ ਬੰਧਨ ਨੂੰ ਮਜ਼ਬੂਤ ਕਰਨ ਵਿੱਚ ਪੁਲਿਸ ਬਲਾਂ ਦੀ ਵੱਡੀ ਭੂਮਿਕਾ ਹੈ। ਇਸ ਸਬੰਧ ਵਿੱਚ, ਪ੍ਰਧਾਨ ਮੰਤਰੀ ਨੇ ਪੁਲਿਸ ਬਲਾਂ ਨੂੰ ਪੁਲਿਸ ਸਟੇਸ਼ਨਾਂ ਨੂੰ ਹੋਰ ਨਾਗਰਿਕ ਅਨੁਕੂਲ ਬਣਾਉਣ ਦੀ ਤਾਕੀਦ ਕੀਤੀ।

ਨੈਸ਼ਨਲ ਪੁਲਿਸ ਮੈਮੋਰੀਅਲ ਵਿੱਚ ਕੇਂਦਰੀ ਮੂਰਤੀ,ਬਹਾਦਰੀ ਦੀ ਕੰਧ ਜਿਸ ‘ਤੇ ਆਪਣੀ ਡਿਊਟੀ ਦੌਰਾਨ ਜਾਨਾਂ ਵਾਰਨ ਵਾਲੇ ਪੁਲਿਸ ਕਰਮੀਆਂ ਦੇ ਨਾਮ ਉੱਕਰੇ ਹੋਏ ਹਨ ਅਤੇ ਉਨ੍ਹਾਂ ਦੀ ਯਾਦ ਵਿੱਚ ਅਤਿ-ਆਧੁਨਿਕ ਮਿਊਜ਼ੀਅਮ ਸ਼ਾਮਲ ਹਨ।

****

ਏਕੇਟੀ/ਵੀਜੇ