ਪੀਐੱਮਇੰਡੀਆ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਸ਼ਟਰਪਤੀ ਟਰੰਪ ਨਾਲ ਗੱਲਬਾਤ ਕੀਤੀ। ਸ਼੍ਰੀ ਮੋਦੀ ਨੇ ਭਾਰਤੀ ਉਤਪਾਦਾਂ ’ਤੇ ਟੈਰਿਫ਼ ਨੂੰ ਘਟਾ ਕੇ 18 ਫ਼ੀਸਦੀ ਕਰਨ ਦੇ ਮਹੱਤਵਪੂਰਨ ਐਲਾਨ ਲਈ ਭਾਰਤ ਦੇ ਇੱਕ ਅਰਬ 40 ਕਰੋੜ ਲੋਕਾਂ ਵੱਲੋਂ ਰਾਸ਼ਟਰਪਤੀ ਟਰੰਪ ਦਾ ਧੰਨਵਾਦ ਕੀਤਾ।
ਸ਼੍ਰੀ ਮੋਦੀ ਨੇ ਕਿਹਾ ਕਿ ਜਦੋਂ ਦੋ ਵੱਡੀਆਂ ਅਰਥ-ਵਿਵਸਥਾਵਾਂ ਅਤੇ ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਇਕੱਠੇ ਕੰਮ ਕਰਦੇ ਹਨ ਤਾਂ ਇਹ ਨਾ ਸਿਰਫ਼ ਸਾਡੇ ਲੋਕਾਂ ਨੂੰ ਲਾਭ ਪਹੁੰਚਾਉਂਦਾ ਹੈ, ਸਗੋਂ ਆਪਸੀ ਫਾਇਦੇਮੰਦ ਸਹਿਯੋਗ ਲਈ ਅਥਾਹ ਮੌਕੇ ਵੀ ਖੋਲ੍ਹਦਾ ਹੈ।
ਸ਼੍ਰੀ ਮੋਦੀ ਨੇ ਕਿਹਾ, “ਵਿਸ਼ਵ ਸ਼ਾਂਤੀ, ਸਥਿਰਤਾ ਅਤੇ ਖ਼ੁਸ਼ਹਾਲੀ ਲਈ ਰਾਸ਼ਟਰਪਤੀ ਟਰੰਪ ਦੀ ਅਗਵਾਈ ਬਹੁਤ ਮਹੱਤਵਪੂਰਨ ਹੈ। ਭਾਰਤ ਸ਼ਾਂਤੀ ਲਈ ਉਨ੍ਹਾਂ ਦੇ ਯਤਨਾਂ ਦਾ ਪੂਰਾ ਸਮਰਥਨ ਕਰਦਾ ਹੈ।”
ਸ਼੍ਰੀ ਮੋਦੀ ਨੇ ਐੱਕਸ ’ਤੇ ਪੋਸਟ ਵਿੱਚ ਲਿਖਿਆ:
“ਅੱਜ ਮੇਰੇ ਪਿਆਰੇ ਦੋਸਤ ਰਾਸ਼ਟਰਪਤੀ ਟਰੰਪ ਨਾਲ ਗੱਲ ਕਰਕੇ ਬਹੁਤ ਚੰਗਾ ਲੱਗਾ। ਇਹ ਜਾਣ ਕੇ ਬਹੁਤ ਖ਼ੁਸ਼ੀ ਹੋਈ ਕਿ ਭਾਰਤ ਵਿੱਚ ਬਣੇ ਉਤਪਾਦਾਂ ’ਤੇ ਟੈਰਿਫ਼ ਹੁਣ 18 ਫ਼ੀਸਦੀ ਤੱਕ ਘਟਾ ਦਿੱਤੇ ਜਾਣਗੇ। ਇਸ ਸ਼ਾਨਦਾਰ ਐਲਾਨ ਲਈ ਭਾਰਤ ਦੇ 1.4 ਅਰਬ ਲੋਕਾਂ ਵੱਲੋਂ ਰਾਸ਼ਟਰਪਤੀ ਟਰੰਪ ਦਾ ਬਹੁਤ-ਬਹੁਤ ਧੰਨਵਾਦ ।
ਜਦੋਂ ਦੋ ਵੱਡੀਆਂ ਅਰਥ-ਵਿਵਸਥਾਵਾਂ ਅਤੇ ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਇਕੱਠੇ ਕੰਮ ਕਰਦੇ ਹਨ ਤਾਂ ਇਹ ਸਾਡੇ ਲੋਕਾਂ ਨੂੰ ਲਾਭ ਪਹੁੰਚਾਉਂਦਾ ਹੈ ਅਤੇ ਆਪਸੀ ਫਾਇਦੇਮੰਦ ਸਹਿਯੋਗ ਲਈ ਬੇਅੰਤ ਮੌਕੇ ਖੋਲ੍ਹਦਾ ਹੈ।
ਵਿਸ਼ਵ ਸ਼ਾਂਤੀ, ਸਥਿਰਤਾ ਅਤੇ ਖ਼ੁਸ਼ਹਾਲੀ ਲਈ ਰਾਸ਼ਟਰਪਤੀ ਟਰੰਪ ਦੀ ਅਗਵਾਈ ਬਹੁਤ ਮਹੱਤਵਪੂਰਨ ਹੈ। ਭਾਰਤ ਸ਼ਾਂਤੀ ਲਈ ਉਨ੍ਹਾਂ ਦੇ ਯਤਨਾਂ ਦਾ ਪੂਰਾ ਸਮਰਥਨ ਕਰਦਾ ਹੈ।
ਮੈਨੂੰ ਉਨ੍ਹਾਂ ਨਾਲ ਮਿਲ ਕੇ ਕੰਮ ਕਰਨ ਅਤੇ ਸਾਡੀ ਸਾਂਝੇਦਾਰੀ ਨੂੰ ਬੇਮਿਸਾਲ ਉਚਾਈਆਂ ’ਤੇ ਲਿਜਾਣ ਦੀ ਉਮੀਦ ਹੈ।”
@POTUS
@realDonaldTrump
Wonderful to speak with my dear friend President Trump today. Delighted that Made in India products will now have a reduced tariff of 18%. Big thanks to President Trump on behalf of the 1.4 billion people of India for this wonderful announcement.
When two large economies and the…
— Narendra Modi (@narendramodi) February 2, 2026
************
ਐੱਮਜੇਪੀਐੱਸ/ਵੀਜੇ
Wonderful to speak with my dear friend President Trump today. Delighted that Made in India products will now have a reduced tariff of 18%. Big thanks to President Trump on behalf of the 1.4 billion people of India for this wonderful announcement.
— Narendra Modi (@narendramodi) February 2, 2026
When two large economies and the…