Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਰਾਸ਼ਟਰਮੰਡਲ ਖੇਡਾਂ 2026 ਵਿੱਚ ਪੁਰਸ਼ਾਂ ਦੇ 10,000 ਮੀਟਰ ਮੁਕਾਬਲੇ ਵਿੱਚ ਚਾਂਦੀ ਦਾ ਤਗਮਾ ਜਿੱਤਣ ’ਤੇ ਗੁਲਵੀਰ ਨੂੰ ਵਧਾਈ ਦਿੱਤੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗਲਾਸਗੋ ਵਿੱਚ ਹੋਈਆਂ ‘ਰਾਸ਼ਟਰਮੰਡਲ ਖੇਡਾਂ 2026’ ਦੇ ਪੁਰਸ਼ਾਂ ਦੇ 10,000 ਮੀਟਰ ਮੁਕਾਬਲੇ ਵਿੱਚ ਚਾਂਦੀ ਦਾ ਤਗਮਾ ਜਿੱਤਣ ’ਤੇ ਗੁਲਵੀਰ ਨੂੰ ਵਧਾਈ ਦਿੱਤੀ ਹੈ।

ਪ੍ਰਧਾਨ ਮੰਤਰੀ ਨੇ ਗੁਲਵੀਰ ਦੇ ਪੱਕੇ ਇਰਾਦੇ ਅਤੇ ਲਗਨ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਦੇ ਭਵਿੱਖ ਦੇ ਸਫ਼ਰ ਲਈ ਕਾਮਯਾਬੀ ਦੀ ਕਾਮਨਾ ਕੀਤੀ।

ਸ਼੍ਰੀ ਮੋਦੀ ਨੇ ਐਕਸ ’ਤੇ ਪੋਸਟ ਵਿੱਚ ਕਿਹਾ;

“ਗਲਾਸਗੋ ਵਿੱਚ ਗੁਲਵੀਰ ਦਾ ਸ਼ਾਨਦਾਰ ਪ੍ਰਦਰਸ਼ਨ!

ਪੁਰਸ਼ਾਂ ਦੇ 10,000 ਮੀਟਰ ਮੁਕਾਬਲੇ ਵਿੱਚ ਚਾਂਦੀ ਦਾ ਤਗਮਾ ਜਿੱਤਣ ’ਤੇ ਉਨ੍ਹਾਂ ਨੂੰ ਵਧਾਈ। ਉਨ੍ਹਾਂ ਦਾ ਪੱਕਾ ਇਰਾਦਾ ਅਤੇ ਲਗਨ ਸ਼ਲਾਘਾਯੋਗ ਹੈ। ਉਨ੍ਹਾਂ ਦੇ ਭਵਿੱਖ ਦੇ ਸਫ਼ਰ ਲਈ ਉਨ੍ਹਾਂ ਨੂੰ ਬਹੁਤ-ਬਹੁਤ ਸ਼ੁਭਕਾਮਨਾਵਾਂ।

#CWG2026”

*********

ਐੱਮਜੇਪੀਐੱਸ/ਐੱਸਐੱਸ/ਐੱਸਟੀ