ਪੀਐੱਮਇੰਡੀਆ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗਲਾਸਗੋ ਵਿੱਚ ਆਯੋਜਿਤ ਰਾਸ਼ਟਰਮੰਡਲ ਖੇਡਾਂ 2026 ਵਿੱਚ ਭਾਰਤੀ ਦਲ ਦੇ ਪ੍ਰਦਰਸ਼ਨ ਦੀ ਸ਼ਲਾਘਾ ਕੀਤੀ ਹੈ।
ਪ੍ਰਧਾਨ ਮੰਤਰੀ ਨੇ ਭਾਰਤ ਦੇ 13 ਸੋਨ ਤਮਗ਼ਿਆਂ ਸਮੇਤ 39 ਤਮਗ਼ੇ ਜਿੱਤਣ ‘ਤੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਅਤੇ ਸਾਰੇ ਤਮਗ਼ਾ ਜੇਤੂਆਂ ਨੂੰ ਵਧਾਈ ਦਿੱਤੀ।
ਸ਼੍ਰੀ ਮੋਦੀ ਨੇ ਕਿਹਾ ਕਿ ਪੂਰੀਆਂ ਖੇਡਾਂ ਦੌਰਾਨ ਭਾਰਤੀ ਐਥਲੀਟਸ ਨੇ ਅਸਾਧਾਰਨ ਹੁਨਰ, ਦ੍ਰਿੜ੍ਹ ਇਰਾਦੇ ਅਤੇ ਸਮਰਪਣ ਦਾ ਪ੍ਰਦਰਸ਼ਨ ਕੀਤਾ। ਉਨ੍ਹਾਂ ਇਹ ਵੀ ਕਿਹਾ ਕਿ ਉਨ੍ਹਾਂ ਦੀ ਮਿਹਨਤ ਦੇਸ਼ ਦੇ ਨੌਜਵਾਨਾਂ ਨੂੰ ਲਗਾਤਾਰ ਪ੍ਰੇਰਿਤ ਕਰਦੀ ਰਹੇਗੀ।
ਸ਼੍ਰੀ ਮੋਦੀ ਨੇ ਭਾਰਤੀ ਦਲ ਦੇ ਸਾਰੇ ਮੈਂਬਰਾਂ ਨੂੰ ਉਨ੍ਹਾਂ ਦੇ ਭਵਿੱਖ ਦੇ ਯਤਨਾਂ ਲਈ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਆਸ ਪ੍ਰਗਟਾਈ ਕਿ ਉਹ ਅੱਗੇ ਵੀ ਇਸੇ ਤਰ੍ਹਾਂ ਦੇਸ਼ ਦਾ ਮਾਣ ਵਧਾਉਂਦੇ ਰਹਿਣਗੇ।
ਸ਼੍ਰੀ ਮੋਦੀ ਨੇ ਐੱਕਸ ‘ਤੇ ਲਿਖਿਆ:
“ਗਲਾਸਗੋ ਰਾਸ਼ਟਰਮੰਡਲ ਖੇਡਾਂ ਵਿੱਚ ਸਾਡੇ ਦਲ ਦੇ ਪ੍ਰਦਰਸ਼ਨ ‘ਤੇ ਮਾਣ ਹੈ।
ਭਾਰਤ ਦੇ 13 ਗੋਲਡ ਸਮੇਤ ਕੁੱਲ 39 ਤਮਗ਼ੇ ਜਿੱਤਣ ‘ਤੇ ਬਹੁਤ ਖ਼ੁਸ਼ੀ ਹੈ। ਸਾਰੇ ਤਮਗ਼ਾ ਜੇਤੂਆਂ ਨੂੰ ਤਹਿ ਦਿਲੋਂ ਵਧਾਈ।
ਇਨ੍ਹਾਂ ਪੂਰੀਆਂ ਖੇਡਾਂ ਦੌਰਾਨ ਸਾਡੇ ਪ੍ਰਤਿਭਾਸ਼ਾਲੀ ਖਿਡਾਰੀਆਂ ਨੇ ਅਸਾਧਾਰਨ ਹੁਨਰ, ਦ੍ਰਿੜ੍ਹ ਇਰਾਦੇ ਅਤੇ ਸਮਰਪਣ ਦਾ ਪ੍ਰਦਰਸ਼ਨ ਕੀਤਾ ਹੈ। ਉਨ੍ਹਾਂ ਦੀ ਮਿਹਨਤ ਸਾਡੇ ਨੌਜਵਾਨਾਂ ਨੂੰ ਲਗਾਤਾਰ ਪ੍ਰੇਰਿਤ ਕਰਦੀ ਰਹੇਗੀ।
ਮੇਰੇ ਵੱਲੋਂ ਭਾਰਤੀ ਦਲ ਨੂੰ ਉਨ੍ਹਾਂ ਦੇ ਭਵਿੱਖ ਦੇ ਯਤਨਾਂ ਲਈ ਤਹਿ ਦਿਲੋਂ ਸ਼ੁਭਕਾਮਨਾਵਾਂ। ਉਹ ਆਪਣਾ ਸਰਬੋਤਮ ਪ੍ਰਦਰਸ਼ਨ ਕਰਦੇ ਰਹਿਣ ਅਤੇ ਦੇਸ਼ ਦਾ ਮਾਣ ਵਧਾਉਂਦੇ ਰਹਿਣ।
#CWG2026”
Proud of our contingent’s performance at the Glasgow Commonwealth Games.
Delighted that India has won 39 medals, including 13 Golds. Congrats to the medal winners.
Throughout the Games, our talented athletes have displayed exceptional skill, determination and dedication.…
— Narendra Modi (@narendramodi) August 3, 2026
************
ਐੱਮਜੇਪੀਐੱਸ/ਐੱਸਐੱਸ/ਐੱਸਟੀ