Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਦਾ ਸਵਾਗਤ ਕੀਤਾ

ਪ੍ਰਧਾਨ ਮੰਤਰੀ ਨੇ ਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਦਾ ਸਵਾਗਤ ਕੀਤਾ


ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਅੱਜ 7 ਲੋਕ ਕਲਿਆਣ ਮਾਰਗ ‘ਤੇ ਰਾਸ਼ਟਰਮੰਡਲ ਖੇਡਾਂ 2026 ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਭਾਰਤ ਦੇ ਤਗਮਾ ਜੇਤੂਆਂ ਦੀ ਮੇਜ਼ਬਾਨੀ ਕੀਤੀ। ਸ੍ਰੀ ਮੋਦੀ ਨੇ ਖਿਡਾਰੀਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੇ ਖੇਡ ਨਾਲ ਜੁੜੇ ਤਜਰਬਿਆਂ ਨੂੰ ਸੁਣਿਆ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਇਨ੍ਹਾਂ ਖਿਡਾਰੀਆਂ ਦੀਆਂ ਪ੍ਰਾਪਤੀਆਂ ਪੂਰੇ ਦੇਸ਼ ਲਈ ਮਾਣ ਦਾ ਵਿਸ਼ਾ ਹਨ ਅਤੇ ਇਹ ਕਈ ਨੌਜਵਾਨਾਂ ਨੂੰ ਖੇਡਾਂ ਅਪਣਾਉਣ ਲਈ ਪ੍ਰੇਰਿਤ ਕਰਨਗੀਆਂ।

ਸ੍ਰੀ ਮੋਦੀ ਨੇ ਐੱਕਸ ‘ਤੇ ਲਿਖਿਆ:

 “ਰਾਸ਼ਟਰਮੰਡਲ ਖੇਡਾਂ 2026 ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਭਾਰਤ ਦੇ ਤਗਮਾ ਜੇਤੂਆਂ ਦੀ ਮੇਜ਼ਬਾਨੀ ਕਰਕੇ ਖ਼ੁਸ਼ੀ ਹੋਈ। ਖੇਡਾਂ ਨਾਲ ਜੁੜੇ ਉਨ੍ਹਾਂ ਦੇ ਤਜਰਬਿਆਂ ਨੂੰ ਸੁਣਿਆ। 

ਇਨ੍ਹਾਂ ਵਿੱਚੋਂ ਹਰ ਇੱਕ ਨੇ ਆਪਣੇ ਬੇਮਿਸਾਲ ਪ੍ਰਦਰਸ਼ਨ ਨਾਲ ਸਾਡੇ ਦੇਸ਼ ਦਾ ਮਾਣ ਵਧਾਇਆ ਹੈ। ਉਨ੍ਹਾਂ ਦੀ ਸਫਲਤਾ ਕਈ ਨੌਜਵਾਨਾਂ ਨੂੰ ਪ੍ਰੇਰਿਤ ਕਰੇਗੀ।”

****************

ਐੱਮਜੇਪੀਐੱਸ/ਐੱਸਐੱਸ/ਵੀਜੇ