Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਰਾਸ਼ਟਰੀ ਸਮੁੰਦਰੀ ਦਿਵਸ ‘ਤੇ ਭਾਰਤ ਦੀ ਸਮੁੰਦਰੀ ਵਿਰਾਸਤ ਨੂੰ ਯਾਦ ਕੀਤਾ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਸ਼ਟਰੀ ਸਮੁੰਦਰੀ ਦਿਵਸ ਦੇ ਮੌਕੇ ‘ਤੇ ਭਾਰਤ ਦੀ ਅਮੀਰ ਸਮੁੰਦਰੀ ਵਿਰਾਸਤ ਨੂੰ ਯਾਦ ਕੀਤਾ ਅਤੇ ਇਸ ਖੇਤਰ ਨਾਲ ਜੁੜੇ ਸਾਰੇ ਲੋਕਾਂ ਦੇ ਅਣਮੁੱਲੇ ਯੋਗਦਾਨ ਨੂੰ ਸਵੀਕਾਰ ਕੀਤਾ।

ਸ਼੍ਰੀ ਮੋਦੀ ਨੇ ਕਿਹਾ ਕਿ ਸਮੁੰਦਰੀ ਖੇਤਰ ਵਿੱਚ ਕੰਮ ਕਰਨ ਵਾਲੇ ਵਿਅਕਤੀਆਂ ਦਾ ਸਮਰਪਣ ਦੇਸ਼ ਦੀ ਆਰਥਿਕਤਾ, ਵਪਾਰ ਅਤੇ ਸੰਪਰਕ ਨੂੰ ਮਜ਼ਬੂਤ ​​ਕਰਦਾ ਹੈ।

ਪ੍ਰਧਾਨ ਮੰਤਰੀ ਨੇ ਰਾਸ਼ਟਰ ਦੇ ਖ਼ੁਸ਼ਹਾਲ ਭਵਿੱਖ ਨੂੰ ਯਕੀਨੀ ਬਣਾਉਣ ਲਈ ਸਮੁੰਦਰੀ ਖੇਤਰ ਦੀ ਵਿਸ਼ਾਲ ਸਮਰੱਥਾ ਦੀ ਵਰਤੋਂ ਕਰਨ ਦੀ ਸਰਕਾਰ ਦੀ ਵਚਨਬੱਧਤਾ ਦੁਹਰਾਈ।

ਪ੍ਰਧਾਨ ਮੰਤਰੀ ਨੇ ਐੱਕਸ ‘ਤੇ ਲਿਖਿਆ:

“ਰਾਸ਼ਟਰੀ ਸਮੁੰਦਰੀ ਦਿਵਸ ‘ਤੇ ਅਸੀਂ ਭਾਰਤ ਦੀ ਸਮੁੰਦਰੀ ਵਿਰਾਸਤ ਅਤੇ ਇਸ ਖੇਤਰ ਨਾਲ ਜੁੜੇ ਸਾਰੇ ਲੋਕਾਂ ਦੇ ਅਣਮੁੱਲੇ ਯੋਗਦਾਨ ਨੂੰ ਯਾਦ ਕਰਦੇ ਹਾਂ। ਉਨ੍ਹਾਂ ਦਾ ਸਮਰਪਣ ਸਾਡੀ ਆਰਥਿਕਤਾ, ਵਪਾਰ ਅਤੇ ਸੰਪਰਕ ਨੂੰ ਮਜ਼ਬੂਤ ​​ਕਰਦਾ ਹੈ।

ਅਸੀਂ ਇੱਕ ਖ਼ੁਸ਼ਹਾਲ ਭਵਿੱਖ ਲਈ ਆਪਣੇ ਸਮੁੰਦਰੀ ਖੇਤਰ ਦੀ ਅਥਾਹ ਸੰਭਾਵਨਾ ਨੂੰ ਵਰਤਣਾ ਜਾਰੀ ਰੱਖਾਂਗੇ।”

 

*******

ਐੱਮਜੇਪੀਐੱਸ/ਐੱਸਟੀ