ਪੀਐੱਮਇੰਡੀਆ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਸ਼ਟਰੀ ਹੈਂਡਲੂਮ ਦਿਵਸ ਦੇ ਮੌਕੇ ‘ਤੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਇਸ ਦਿਨ ਦੇਸ਼ ਆਪਣੀ ਅਮੀਰ ਅਤੇ ਜੀਵੰਤ ਹੈਂਡਲੂਮ ਵਿਰਾਸਤ ਦਾ ਜਸ਼ਨ ਮਨਾਉਂਦਾ ਹੈ। ਉਨ੍ਹਾਂ ਨੇ ਦੇਸ਼ ਦੇ ਬੁਣਕਰਾਂ ਅਤੇ ਕਾਰੀਗਰਾਂ ਦੇ ਹੁਨਰ, ਰਚਨਾਤਮਕਤਾ ਅਤੇ ਸਮਰਪਣ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੀੜ੍ਹੀਆਂ ਤੋਂ ਉਹ ਆਪਣੀ ਦਸਤਕਾਰੀ ਦੇ ਜ਼ਰੀਏ ਭਾਰਤ ਦੀਆਂ ਸਦੀਵੀ ਪਰੰਪਰਾਵਾਂ ਨੂੰ ਸੰਭਾਲਦੇ ਅਤੇ ਖ਼ੁਸ਼ਹਾਲ ਕਰਦੇ ਆਏ ਹਨ।
ਸ਼੍ਰੀ ਮੋਦੀ ਨੇ ਹੈਂਡਲੂਮ ਖੇਤਰ ਨੂੰ ਸਮਰਥਨ ਦੇਣ ਦੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਇਸ ਨੂੰ ਪੇਂਡੂ ਸਸ਼ਕਤੀਕਰਨ, ਮਹਿਲਾਵਾਂ ਦੀ ਅਗਵਾਈ ਵਾਲੇ ਵਿਕਾਸ ਅਤੇ ਆਤਮ-ਨਿਰਭਰ ਭਾਰਤ ਦੇ ਦ੍ਰਿਸ਼ਟੀਕੋਣ ਦਾ ਇੱਕ ਮਹੱਤਵਪੂਰਨ ਆਧਾਰ ਦੱਸਿਆ। ਪ੍ਰਧਾਨ ਮੰਤਰੀ ਨੇ ਲੋਕਾਂ ਨੂੰ ਆਪਣੇ ਮਨਪਸੰਦ ਹੈਂਡਲੂਮ ਉਤਪਾਦਾਂ ਅਤੇ ਤਿਆਰ ਹੋਣ ਦੀ ਪ੍ਰਕਿਰਿਆ ਦੇ ਵੀਡੀਓਜ਼ ਸੋਸ਼ਲ ਮੀਡੀਆ ‘ਤੇ ਸਾਂਝੇ ਕਰਨ ਦੀ ਅਪੀਲ ਵੀ ਕੀਤੀ।
ਪ੍ਰਧਾਨ ਮੰਤਰੀ ਨੇ ਐੱਕਸ ‘ਤੇ ਪੋਸਟ ਕੀਤਾ:
ਅੱਜ ਰਾਸ਼ਟਰੀ ਹੈਂਡਲੂਮ ਦਿਵਸ ‘ਤੇ ਅਸੀਂ ਭਾਰਤ ਦੀ ਅਮੀਰ ਅਤੇ ਜੀਵੰਤ ਹੈਂਡਲੂਮ ਵਿਰਾਸਤ ਦਾ ਜਸ਼ਨ ਮਨਾਉਂਦੇ ਹਾਂ। ਅਸੀਂ ਆਪਣੇ ਬੁਣਕਰਾਂ ਅਤੇ ਕਾਰੀਗਰਾਂ ਦੇ ਹੁਨਰ, ਰਚਨਾਤਮਕਤਾ ਅਤੇ ਸਮਰਪਣ ਨੂੰ ਵੀ ਸਲਾਮ ਕਰਦੇ ਹਾਂ। ਪੀੜ੍ਹੀਆਂ ਤੋਂ ਉਨ੍ਹਾਂ ਨੇ ਸਾਡੀਆਂ ਪਰੰਪਰਾਵਾਂ ਨੂੰ ਸੰਭਾਲਿਆ ਅਤੇ ਖ਼ੁਸ਼ਹਾਲ ਕੀਤਾ ਹੈ।
ਸਾਡੀ ਸਰਕਾਰ ਹੈਂਡਲੂਮ ਖੇਤਰ ਨੂੰ ਸਮਰਥਨ ਦੇਣਾ ਜਾਰੀ ਰੱਖੇਗੀ, ਜੋ ਪੇਂਡੂ ਸਸ਼ਕਤੀਕਰਨ, ਮਹਿਲਾਵਾਂ ਦੀ ਅਗਵਾਈ ਵਾਲੇ ਵਿਕਾਸ ਅਤੇ ਆਤਮ-ਨਿਰਭਰ ਭਾਰਤ ਦੇ ਸੁਪਨੇ ਨੂੰ ਸਾਕਾਰ ਕਰਨ ਦਾ ਇੱਕ ਮਹੱਤਵਪੂਰਨ ਆਧਾਰ ਹੈ।
ਆਪਣੇ ਮਨਪਸੰਦ ਹੈਂਡਲੂਮ ਉਤਪਾਦਾਂ ਅਤੇ ਤਿਆਰ ਹੋਣ ਦੀ ਪ੍ਰਕਿਰਿਆ ਦੇ ਵੀਡੀਓਜ਼ #NationalHandloomDay ਹੈਸ਼ਟੈਗ ਦੀ ਵਰਤੋਂ ਕਰਕੇ ਸਾਂਝੇ ਕਰੋ, ਜਿਸ ਨਾਲ ਇਸ ਖੇਤਰ ਨਾਲ ਜੁੜੇ ਲੋਕਾਂ ਨੂੰ ਉਤਸ਼ਾਹ ਮਿਲੇਗਾ।
Today, on National Handloom Day, we celebrate India’s rich and vibrant handloom heritage. We also salute the skill, creativity and dedication of our weavers and artisans. For generations, they have preserved and enriched our traditions.
Our Government will keep supporting the…
— Narendra Modi (@narendramodi) August 7, 2026
************
ਐੱਮਜੇਪੀਐੱਸ/ਐੱਸਐੱਸ/ਵੀਜੇ