Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਭੇਟ ਕੀਤੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਨੂੰ ਉਨ੍ਹਾਂ ਦੀ ਬਰਸੀ ’ਤੇ ਸ਼ਰਧਾਂਜਲੀ ਭੇਟ ਕੀਤੀ। ਸ਼੍ਰੀ ਮੋਦੀ ਨੇ ਕਿਹਾ ਕਿ ਸਤਿਕਾਰਯੋਗ ਬਾਪੂ ਨੇ ਹਮੇਸ਼ਾ ਸਵਦੇਸ਼ੀ ’ਤੇ ਜ਼ੋਰ ਦਿੱਤਾ, ਜੋ ਕਿ ਇੱਕ ਵਿਕਸਿਤ ਅਤੇ ਸਵੈ-ਨਿਰਭਰ ਭਾਰਤ ਲਈ ਸਾਡੇ ਸੰਕਲਪ ਦੀ ਨੀਂਹ ਵੀ ਹੈ। ਉਨ੍ਹਾਂ ਦੀ ਸ਼ਖ਼ਸੀਅਤ ਅਤੇ ਕੰਮ ਹਮੇਸ਼ਾ ਸਾਡੇ ਦੇਸ਼-ਵਾਸੀਆਂ ਨੂੰ ਫ਼ਰਜ਼ ਦੀ ਰਾਹ ’ਤੇ ਚੱਲਣ ਲਈ ਪ੍ਰੇਰਿਤ ਕਰਨਗੇ।

ਪ੍ਰਧਾਨ ਮੰਤਰੀ ਨੇ ਐੱਕਸ ’ਤੇ ਆਪਣੀ ਇੱਕ ਪੋਸਟ ਵਿੱਚ ਲਿਖਿਆ; 

“ਰਾਸ਼ਟਰ ਪਿਤਾ ਮਹਾਤਮਾ ਗਾਂਧੀ ਨੂੰ ਉਨ੍ਹਾਂ ਦੀ ਬਰਸੀ ’ਤੇ ਮੇਰੀ ਤਹਿ ਦਿਲੋਂ ਸ਼ਰਧਾਂਜਲੀ। ਸਤਿਕਾਰਯੋਗ ਬਾਪੂ ਨੇ ਹਮੇਸ਼ਾ ਸਵਦੇਸ਼ੀ ’ਤੇ ਜ਼ੋਰ ਦਿੱਤਾ, ਜੋ ਵਿਕਸਿਤ ਅਤੇ ਸਵੈ-ਨਿਰਭਰ ਭਾਰਤ ਲਈ ਸਾਡੇ ਸੰਕਲਪ ਦੀ ਨੀਂਹ ਵੀ ਹੈ। ਉਨ੍ਹਾਂ ਦੀ ਸ਼ਖ਼ਸੀਅਤ ਅਤੇ ਕੰਮ ਹਮੇਸ਼ਾ ਦੇਸ਼-ਵਾਸੀਆਂ ਨੂੰ ਫ਼ਰਜ਼ ਦੀ ਰਾਹ ’ਤੇ ਚੱਲਣ ਲਈ ਪ੍ਰੇਰਿਤ ਕਰਦਾ ਰਹੇਗਾ।”

************

ਐੱਮਜੇਪੀਐੱਸ/ਵੀਜੇ