Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਰੋਹਨ ਬੋਪੰਨਾ ਅਤੇ ਦਿਵਿਜ ਸ਼ਰਨ ਨੂੰ ਮਰਦਾਂ ਦੇ ਡਬਲਜ਼ ਟੈਨਿਸ ਮੁਕਾਬਲੇ ਵਿੱਚ ਗੋਲਡ ਮੈਡਲ ਜਿੱਤਣ ਉੱਤੇ ਵਧਾਈ ਦਿੱਤੀ


ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਰੋਹਨ ਬੋਪੰਨਾ ਅਤੇ ਦਿਵਿਜ ਸ਼ਰਨ ਨੂੰ ਜਕਾਰਤਾ-ਪਾਲੇਮਬੰਗ, ਇੰਡੋਨੇਸ਼ੀਆ ਵਿਚ ਚੱਲ ਰਹੀਆਂ ਏਸ਼ੀਅਨ ਗੇਮਸ ਵਿੱਚ ਮਰਦਾਂ ਦੇ ਡਬਲਜ਼ ਟੈਨਿਸ ਮੁਕਾਬਲੇ ਵਿੱਚ ਗੋਲਡ ਮੈਡਲ ਜਿੱਤਣ ਉੱਤੇ ਵਧਾਈ ਦਿੱਤੀ ਹੈ।

ਪ੍ਰਧਾਨ ਮੰਤਰੀ ਨੇ ਕਿਹਾ ”ਜਦੋਂ ਰੋਹਨ ਬੋਪੰਨਾ ਅਤੇ ਦਿਵਿਜ ਸ਼ਰਨ ਖੇਡਦੇ ਹਨ ਤਾਂ ਸ਼ਾਨਦਾਰ ਟੈਨਿਸ ਦੀ ਆਸ ਹੁੰਦੀ ਹੈ। ਮਰਦਾਂ ਦੇ ਡਬਲਜ਼ ਮੁਕਾਬਲੇ ਵਿੱਚ ਜਿੱਤਿਆ ਗੋਲਡ ਮੈਡਲ ਜਿਸ ਦੇ ਉਹ ਹਕਦਾਰ ਹਨ। ਇਨ੍ਹਾਂ ਖਿਡਾਰੀਆਂ ਨੂੰ ਵਧਾਈ।”

***

ਏਕੇਟੀ/ਐੱਸਐੱਚ