ਪੀਐੱਮਇੰਡੀਆ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਲੋਕਮਾਤਾ ਅਹਿਲਿਆਬਾਈ ਹੋਲਕਰ ਨੂੰ ਉਨ੍ਹਾਂ ਦੀ ਜਯੰਤੀ ਉੱਤੇ ਸ਼ਰਧਾਂਜਲੀ ਭੇਟ ਕੀਤੀ ਹੈ।
ਸ਼੍ਰੀ ਮੋਦੀ ਨੇ ਕਿਹਾ ਕਿ ਪੂਰਾ ਦੇਸ਼ ਲੋਕਮਾਤਾ ਅਹਿਲਿਆਬਾਈ ਹੋਲਕਰ ਨੂੰ ਉਨ੍ਹਾਂ ਦੀ ਸਿਆਣਪ, ਦਇਆ ਅਤੇ ਲੋਕ ਭਲਾਈ ਪ੍ਰਤੀ ਅਟੁੱਟ ਵਚਨਬੱਧਤਾ ਲਈ ਡੂੰਘੇ ਸਤਿਕਾਰ ਅਤੇ ਸ਼ਰਧਾ ਨਾਲ ਯਾਦ ਕਰਦਾ ਹੈ।
ਪ੍ਰਧਾਨ ਮੰਤਰੀ ਨੇ ਦੱਸਿਆ ਕਿ ਉਨ੍ਹਾਂ ਦਾ ਜੀਵਨ ਚੰਗੇ ਪ੍ਰਸ਼ਾਸਨ, ਦੇਸ਼ ਭਗਤੀ ਅਤੇ ਸੱਭਿਆਚਾਰਕ ਮਾਣ ਦੀ ਇੱਕ ਬਿਹਤਰੀਨ ਉਦਾਹਰਨ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਹਮੇਸ਼ਾ ਹੌਸਲੇ ਅਤੇ ਫ਼ਰਜ਼ ਦੀ ਮਜ਼ਬੂਤ ਭਾਵਨਾ ਨਾਲ ਅਗਵਾਈ ਕੀਤੀ।
ਪ੍ਰਧਾਨ ਮੰਤਰੀ ਨੇ ਸਾਰਿਆਂ ਲਈ ਨਿਆਂ ਅਤੇ ਭਲਾਈ ਯਕੀਨੀ ਬਣਾਉਣ ਵਿੱਚ ਉਨ੍ਹਾਂ ਦੇ ਬੇਮਿਸਾਲ ਯੋਗਦਾਨ ਦੇ ਨਾਲ-ਨਾਲ ਦੇਸ਼ ਭਰ ਵਿੱਚ ਪਵਿੱਤਰ ਮੰਦਰਾਂ ਅਤੇ ਤੀਰਥ ਸਥਾਨਾਂ ਦੇ ਮੁੜ-ਨਿਰਮਾਣ ਲਈ ਉਨ੍ਹਾਂ ਵੱਲੋਂ ਕੀਤੇ ਗਏ ਯਤਨਾਂ ਉੱਤੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਕੰਮ ਨੇ ਭਾਰਤ ਦੀ ਸੱਭਿਆਚਾਰਕ ਚੇਤਨਾ ਨੂੰ ਹੋਰ ਮਜ਼ਬੂਤ ਕੀਤਾ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਸਮਾਜ, ਸੱਭਿਆਚਾਰ ਅਤੇ ਰਾਸ਼ਟਰ ਨਿਰਮਾਣ ਪ੍ਰਤੀ ਲੋਕਮਾਤਾ ਅਹਿਲਿਆਬਾਈ ਹੋਲਕਰ ਦਾ ਸਮਰਪਣ ਦੇਸ਼ ਦੀ ਹਰ ਪੀੜ੍ਹੀ ਨੂੰ ਪ੍ਰੇਰਿਤ ਕਰਦਾ ਰਹੇਗਾ।
ਪ੍ਰਧਾਨ ਮੰਤਰੀ ਨੇ ਐਕਸ ਉੱਤੇ ਕਿਹਾ;
“ਲੋਕਮਾਤਾ ਅਹਿਲਿਆਬਾਈ ਹੋਲਕਰ ਜੀ ਨੂੰ ਉਨ੍ਹਾਂ ਦੀ ਜਯੰਤੀ ਉੱਤੇ ਕੋਟਿ-ਕੋਟਿ ਪ੍ਰਣਾਮ! ਸਿਆਣਪ, ਦਇਆ ਅਤੇ ਲੋਕ ਭਲਾਈ ਪ੍ਰਤੀ ਅਟੁੱਟ ਵਚਨਬੱਧਤਾ ਲਈ ਪੂਰਾ ਦੇਸ਼ ਉਨ੍ਹਾਂ ਨੂੰ ਡੂੰਘੇ ਸਤਿਕਾਰ ਅਤੇ ਸ਼ਰਧਾ ਨਾਲ ਯਾਦ ਕਰਦਾ ਹੈ। ਉਨ੍ਹਾਂ ਦਾ ਜੀਵਨ ਚੰਗੇ ਪ੍ਰਸ਼ਾਸਨ, ਦੇਸ਼ ਭਗਤੀ ਅਤੇ ਸੱਭਿਆਚਾਰਕ ਮਾਣ ਦੀ ਇੱਕ ਬਿਹਤਰੀਨ ਉਦਾਹਰਨ ਹੈ। ਉਨ੍ਹਾਂ ਨੇ ਹਮੇਸ਼ਾ ਹੌਸਲੇ ਅਤੇ ਫ਼ਰਜ਼ ਪ੍ਰਤੀ ਸਮਰਪਣ ਨਾਲ ਅਗਵਾਈ ਕੀਤੀ। ਦੇਸ਼ ਭਰ ਵਿੱਚ ਪਵਿੱਤਰ ਮੰਦਰਾਂ ਅਤੇ ਤੀਰਥ ਸਥਾਨਾਂ ਦੇ ਮੁੜ-ਨਿਰਮਾਣ ਤੋਂ ਲੈ ਕੇ ਸਾਰਿਆਂ ਲਈ ਨਿਆਂ ਅਤੇ ਭਲਾਈ ਯਕੀਨੀ ਬਣਾਉਣ ਵਿੱਚ ਉਨ੍ਹਾਂ ਨੇ ਬੇਮਿਸਾਲ ਯੋਗਦਾਨ ਪਾਇਆ। ਉਨ੍ਹਾਂ ਨੇ ਭਾਰਤ ਦੀ ਸੱਭਿਆਚਾਰਕ ਚੇਤਨਾ ਨੂੰ ਹੋਰ ਮਜ਼ਬੂਤ ਕੀਤਾ। ਸਮਾਜ, ਸੱਭਿਆਚਾਰ ਅਤੇ ਰਾਸ਼ਟਰ ਨਿਰਮਾਣ ਪ੍ਰਤੀ ਉਨ੍ਹਾਂ ਦਾ ਸਮਰਪਣ ਦੇਸ਼ ਦੀ ਹਰ ਪੀੜ੍ਹੀ ਨੂੰ ਪ੍ਰੇਰਿਤ ਕਰਦਾ ਰਹੇਗਾ।”
https://x.com/narendramodi/status/2060917256406872406
*********
ਐੱਮਜੇਪੀਐੱਸ/ਐੱਸਐੱਸ/ਐੱਸਟੀ
लोकमाता अहिल्याबाई होल्कर जी को उनकी जयंती पर कोटि-कोटि नमन! बुद्धिमत्ता, करुणा और जनकल्याण के प्रति अटूट निष्ठा को लेकर पूरा देश उन्हें आदर और सम्मान के साथ स्मरण करता है। उनका जीवन सुशासन, राष्ट्रभक्ति और सांस्कृतिक गौरव का एक उत्कृष्ट उदाहरण है। उन्होंने सदैव साहस और…
— Narendra Modi (@narendramodi) May 31, 2026