Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਲੋਕ ਸਭਾ ਵਿੱਚ ਨਕਸਲਵਾਦ ਦੇ ਵਿਰੁੱਧ ਭਾਰਤ ਦੀ ਨਿਰਣਾਇਕ ਲੜਾਈ ’ਤੇ ਸ਼੍ਰੀ ਅਮਿਤ ਸ਼ਾਹ ਦਾ ਭਾਸ਼ਣ ਸਾਂਝਾ ਕੀਤਾ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕੇਂਦਰੀ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਜੀ ਵੱਲੋਂ ਦਿੱਤੇ ਗਏ ਸ਼ਾਨਦਾਰ ਭਾਸ਼ਣ ਨੂੰ ਸਾਂਝਾ ਕਰਦੇ ਹੋਏ ਕਿਹਾ ਕਿ ਇਹ ਭਾਸ਼ਣ ਮਹੱਤਵਪੂਰਨ ਤੱਥਾਂ, ਇਤਿਹਾਸਕ ਸੰਦਰਭਾਂ ਅਤੇ ਪਿਛਲੇ ਇੱਕ ਦਹਾਕੇ ਵਿੱਚ ਸਰਕਾਰ ਵੱਲੋਂ ਕੀਤੇ ਗਏ ਯਤਨਾਂ ਦੇ ਵਿਸਤ੍ਰਿਤ ਵੇਰਵਿਆਂ ਨਾਲ ਭਰਪੂਰ ਸੀ। ਸ਼੍ਰੀ ਮੋਦੀ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਦਹਾਕਿਆਂ ਤੋਂ, ਪਿਛਾਖੜੀ ਮਾਓਵਾਦੀ ਵਿਚਾਰਧਾਰਾ ਦਾ ਕਈ ਖੇਤਰਾਂ ਦੇ ਵਿਕਾਸ ’ਤੇ ਮਾੜਾ ਪ੍ਰਭਾਵ ਪਿਆ ਹੈ ਅਤੇ ਖੱਬੇ-ਪੱਖੀ ਕੱਟੜਵਾਦ ਨੇ ਅਣਗਿਣਤ ਨੌਜਵਾਨਾਂ ਦੇ ਭਵਿੱਖ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ।

ਉਨ੍ਹਾਂ ਨੇ ਅੱਗੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਪਿਛਲੇ ਦਸ ਸਾਲਾਂ ਦੌਰਾਨ ਸਰਕਾਰ ਨੇ ਇਸ ਬੁਰਾਈ ਨੂੰ ਜੜ੍ਹ ਤੋਂ ਖ਼ਤਮ ਕਰਨ ਦੀ ਦਿਸ਼ਾ ਵਿੱਚ ਕੰਮ ਕੀਤਾ ਹੈ ਅਤੇ ਨਾਲ ਹੀ ਇਹ ਵੀ ਯਕੀਨੀ ਬਣਾਇਆ ਹੈ ਕਿ ਵਿਕਾਸ ਦੇ ਲਾਭ ਉਨ੍ਹਾਂ ਖੇਤਰਾਂ ਤੱਕ ਪਹੁੰਚਣ ਜੋ ਨਕਸਲਵਾਦ ਤੋਂ ਪ੍ਰਭਾਵਿਤ ਹਨ। ਪ੍ਰਧਾਨ ਮੰਤਰੀ ਨੇ ਇੱਕ ਵਾਰ ਫਿਰ ਦੁਹਰਾਇਆ ਕਿ ਸਰਕਾਰ ਸੁਸ਼ਾਸਨ ਨੂੰ ਮਜ਼ਬੂਤ ​​ਕਰਨ ਅਤੇ ਸਾਰਿਆਂ ਲਈ ਸ਼ਾਂਤੀ ਤੇ ਖ਼ੁਸ਼ਹਾਲੀ ਯਕੀਨੀ ਬਣਾਉਣ ’ਤੇ ਆਪਣਾ ਧਿਆਨ ਕੇਂਦਰਿਤ ਕਰਦੀ ਰਹੇਗੀ।

ਪ੍ਰਧਾਨ ਮੰਤਰੀ ਨੇ ਐੱਕਸ ’ਤੇ ਪੋਸਟ ਕੀਤਾ:

“ਇਹ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਜੀ ਦਾ ਇੱਕ ਬਹੁਤ ਹੀ ਵਧੀਆ ਭਾਸ਼ਣ ਹੈ, ਜੋ ਮਹੱਤਵਪੂਰਨ ਤੱਥਾਂ, ਇਤਿਹਾਸਕ ਸੰਦਰਭ ਅਤੇ ਪਿਛਲੇ ਇੱਕ ਦਹਾਕੇ ਵਿੱਚ ਸਾਡੀ ਸਰਕਾਰ ਵੱਲੋਂ ਕੀਤੇ ਗਏ ਯਤਨਾਂ ਨਾਲ ਭਰਪੂਰ ਹੈ।

ਦਹਾਕਿਆਂ ਤੱਕ, ਪਿਛਾਖੜੀ ਮਾਓਵਾਦੀ ਵਿਚਾਰਧਾਰਾ ਦਾ ਕਈ ਖੇਤਰਾਂ ਦੇ ਵਿਕਾਸ ’ਤੇ ਮਾੜਾ ਪ੍ਰਭਾਵ ਪਿਆ ਹੈ। ਖੱਬੇ-ਪੱਖੀ ਕੱਟੜਵਾਦ ਨੇ ਅਣਗਿਣਤ ਨੌਜਵਾਨਾਂ ਦਾ ਭਵਿੱਖ ਬਰਬਾਦ ਕਰ ਦਿੱਤਾ ਹੈ।

ਪਿਛਲੇ ਇੱਕ ਦਹਾਕੇ ਵਿੱਚ, ਸਾਡੀ ਸਰਕਾਰ ਨੇ ਇਸ ਖ਼ਤਰੇ ਨੂੰ ਜੜ੍ਹ ਤੋਂ ਖ਼ਤਮ ਕਰਨ ਦੀ ਦਿਸ਼ਾ ਵਿੱਚ ਕੰਮ ਕੀਤਾ ਹੈ ਅਤੇ ਨਾਲ ਹੀ ਇਹ ਵੀ ਯਕੀਨੀ ਬਣਾਇਆ ਹੈ ਕਿ ਵਿਕਾਸ ਦੇ ਲਾਭ ਉਨ੍ਹਾਂ ਖੇਤਰਾਂ ਤੱਕ ਪਹੁੰਚਣ ਜੋ ਨਕਸਲਵਾਦ ਤੋਂ ਪ੍ਰਭਾਵਿਤ ਹਨ। ਅਸੀਂ ਸੁਸ਼ਾਸਨ ਨੂੰ ਅੱਗੇ ਵਧਾਉਣ ਅਤੇ ਸਾਰਿਆਂ ਲਈ ਸ਼ਾਂਤੀ ਅਤੇ ਖ਼ੁਸ਼ਹਾਲੀ ਯਕੀਨੀ ਬਣਾਉਣ ’ਤੇ ਆਪਣਾ ਧਿਆਨ ਕੇਂਦਰਿਤ ਕਰਦੇ ਰਹਾਂਗੇ।”

*****

ਐੱਮਜੇਪੀਐੱਸ/ਵੀਜੇ