Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਲੋਕ ਸਭਾ ਸਪੀਕਰ ਓਮ ਬਿਰਲਾ ਦੀਆਂ ਸ਼ੁਭਕਾਮਨਾਵਾਂ ਲਈ ਧੰਨਵਾਦ ਪ੍ਰਗਟ ਕੀਤਾ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਲੋਕ ਸਭਾ ਸਪੀਕਰ ਓਮ ਬਿਰਲਾ ਦੀਆਂ ਸ਼ੁਭਕਾਮਨਾਵਾਂ ਲਈ ਤਹਿ ਦਿਲੋਂ ਧੰਨਵਾਦ ਪ੍ਰਗਟ ਕੀਤਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤੀ ਲੋਕਤੰਤਰ ਵਿੱਚ ਇਹ ਇਤਿਹਾਸਕ ਪ੍ਰਾਪਤੀ ਲੋਕਾਂ ਦੇ ਬੇਹੱਦ ਆਸ਼ੀਰਵਾਦ ਅਤੇ ਪਿਆਰ ਦਾ ਸਿੱਟਾ ਹੈ।

ਸ਼੍ਰੀ ਮੋਦੀ ਨੇ ਦ੍ਰਿੜ੍ਹਤਾ ਨਾਲ ਕਿਹਾ ਕਿ ਅਸੀਂ ਸਾਰੇ ਮਿਲ ਕੇ ਇੱਕ ਵਿਕਸਿਤ, ਸਵੈ-ਨਿਰਭਰ ਅਤੇ ਖ਼ੁਸ਼ਹਾਲ ਭਾਰਤ ਦੇ ਨਿਰਮਾਣ ਦੇ ਸੰਕਲਪ ਨੂੰ ਹੋਰ ਵੀ ਵਧੇਰੇ ਦ੍ਰਿੜ੍ਹ ਸੰਕਲਪ ਨਾਲ ਅੱਗੇ ਵਧਾਉਣਾ ਜਾਰੀ ਰੱਖਾਂਗੇ।

ਪ੍ਰਧਾਨ ਮੰਤਰੀ ਨੇ ਐੱਕਸ ‘ਤੇ ਪੋਸਟ ਕੀਤਾ:

“ਤੁਹਾਡੀਆਂ ਨਿੱਘੀਆਂ ਸ਼ੁਭਕਾਮਨਾਵਾਂ ਲਈ ਬਹੁਤ-ਬਹੁਤ ਧੰਨਵਾਦ ਮਾਣਯੋਗ ਓਮ ਬਿਰਲਾ ਜੀ। ਭਾਰਤੀ ਲੋਕਤੰਤਰ ਵਿੱਚ ਇਹ ਇਤਿਹਾਸਕ ਪੜਾਅ ਲੋਕਾਂ ਦੇ ਬੇਹੱਦ ਆਸ਼ੀਰਵਾਦ ਅਤੇ ਆਪਣੇਪਣ ਦਾ ਸਿੱਟਾ ਹੈ। ਅਸੀਂ ਸਾਰੇ ਮਿਲ ਕੇ ਵਿਕਸਿਤ, ਸਵੈ-ਨਿਰਭਰ ਅਤੇ ਖ਼ੁਸ਼ਹਾਲ ਭਾਰਤ ਦੇ ਨਿਰਮਾਣ ਦੇ ਸੰਕਲਪ ਨੂੰ ਹੋਰ ਵਧੇਰੇ ਦ੍ਰਿੜ੍ਹਤਾ ਨਾਲ ਅੱਗੇ ਵਧਾਉਂਦੇ ਰਹਾਂਗੇ।”

@ombirlakota

*******

ਐਮਜੇਪੀਐੱਸ/ਐੱਸਐੱਸ/ਪੀਆਰਕੇ