Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਵਾਰਾਣਸੀ ਵਿੱਚ ਉਸਾਰੀ ਅਧੀਨ ਫਲਾਈਓਵਰ ਦੇ ਡਿੱਗਣ ਨਾਲ ਹੋਏ ਜਾਨੀ ਨੁਕਸਾਨ ‘ਤੇ ਦੁਖ ਪ੍ਰਗਟਾਇਆ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਵਾਰਾਣਸੀ ਵਿੱਚ ਉਸਾਰੀ ਅਧੀਨ ਫਲਾਈਓਵਰ ਦੇ ਡਿੱਗਣ ਨਾਲ ਜਾਨਾਂ ਦੇ ਹੋਏ ਨੁਕਸਾਨ ‘ਤੇ ਦੁੱਖ ਵਿਅਕਤ ਕੀਤਾ ਹੈ।

ਪ੍ਰਧਾਨ ਮੰਤਰੀ ਨੇ ਕਿਹਾ,‘‘ ਵਾਰਾਣਸੀ ਵਿੱਚ ਉਸਾਰੀ ਅਧੀਨ ਫਲਾਈਓਵਰ ਦੇ ਡਿੱਗਣ ਨਾਲ ਹੋਏ ਜਾਨੀ ਨੁਕਸਾਨ ‘ਤੇ ਬੇਹਦ ਦੁਖੀ ਹਾਂ। ਮੈਂ ਪ੍ਰਾਰਥਨਾ ਕਰਦਾ ਹਾਂ ਕਿ ਜ਼ਖਮੀ ਵਿਅਕਤੀ ਛੇਤੀ ਰਾਜ਼ੀ ਹੋ ਜਾਣ। ਅਧਿਕਾਰੀਆਂ ਨਾਲ ਗੱਲ ਕੀਤੀ ਅਤੇ ਉਨ੍ਹਾਂ ਨੂੰ ਪ੍ਰਭਾਵਿਤ ਲੋਕਾਂ ਦੀ ਹਰ ਸੰਭਵ ਸਹਾਇਤਾ ਸੁਨਿਸ਼ਚਿਤ ਕਰਨ ਲਈ ਕਿਹਾ।

ਮੈਂ ਵਾਰਾਣਸੀ ਵਿੱਚ ਉਸਾਰੀ ਅਧੀਨ ਫਲਾਈਓਵਰ ਦੇ ਡਿੱਗਣ ਨਾਲ ਉਤਪੰਨ ਸਥਿਤੀ ਨੂੰ ਲੈ ਕੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਸ਼੍ਰੀ ਯੋਗੀ ਅਦਿੱਤਯਆਨਾਥ ਨਾਲ ਗੱਲ ਕੀਤੀ। ਉੱਤਰ ਪ੍ਰਦੇਸ਼ ਸਰਕਾਰ ਸਥਿਤੀ ਦੀ ਬਹੁਤ ਨੇੜਿਓ ਨਿਗਰਾਨੀ ਕਰ ਰਹੀ ਹੈ ਅਤੇ ਪ੍ਰਭਾਵਿਤਾਂ ਦੀ ਸਹਾਇਤਾ ਲਈ ਜ਼ਮੀਨੀ ਪੱਧਰ ‘ਤੇ ਕਾਰਜਸ਼ੀਲ ਹੈ।’’

****

ਏਕੇਟੀ/ਐੱਸਐੱਚ