Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਵਿਕਸਤ ਭਾਰਤ ਯੰਗ ਲੀਡਰਜ਼ ਡਾਇਲਾਗ 2026 ਵਿੱਚ ਆਪਣੇ ਸੰਬੋਧਨ ਦੀਆਂ ਕੁਝ ਝਲਕੀਆਂ ਸਾਂਝੀਆਂ ਕੀਤੀਆਂ

ਪ੍ਰਧਾਨ ਮੰਤਰੀ ਨੇ ਵਿਕਸਤ ਭਾਰਤ ਯੰਗ ਲੀਡਰਜ਼ ਡਾਇਲਾਗ 2026 ਵਿੱਚ ਆਪਣੇ ਸੰਬੋਧਨ ਦੀਆਂ ਕੁਝ ਝਲਕੀਆਂ ਸਾਂਝੀਆਂ ਕੀਤੀਆਂ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਵਿਕਸਤ ਭਾਰਤ ਯੰਗ ਲੀਡਰਜ਼ ਡਾਇਲਾਗ 2026 ਵਿੱਚ ਆਪਣੇ ਸੰਬੋਧਨ ਦੀਆਂ ਕੁਝ ਝਲਕੀਆਂ ਸਾਂਝੀਆਂ ਕੀਤੀਆਂ।

ਸ਼੍ਰੀ ਮੋਦੀ ਨੇ ਐੱਕਸ ‘ਤੇ ਵੱਖ-ਵੱਖ ਪੋਸਟਾਂ ਵਿੱਚ ਲਿਖਿਆ: 

“ਪਿਛਲੇ 11 ਸਾਲਾਂ ਤੋਂ ਦੇਸ਼ ਦੇ ਹਰ ਖੇਤਰ ਵਿੱਚ ਸੰਭਾਵਨਾਵਾਂ ਦੇ ਬੇਅੰਤ ਦਰਵਾਜ਼ੇ ਖੁੱਲ੍ਹ ਰਹੇ ਹਨ। ਸਮੱਗਰੀ ਅਤੇ ਰਚਨਾਤਮਕਤਾ ਇਨ੍ਹਾਂ ਵਿੱਚ ਹੀ ਸ਼ਾਮਲ ਹਨ, ਜਿੱਥੇ ਸਾਡੇ ਨੌਜਵਾਨ ਸਾਥੀ ਰਾਮਾਇਣ ਅਤੇ ਮਹਾਭਾਰਤ ਦੀਆਂ ਪ੍ਰੇਰਨਾਦਾਇਕ ਕਹਾਣੀਆਂ ਨੂੰ ਵੀ ਗੇਮਿੰਗ ਜਗਤ ਦਾ ਹਿੱਸਾ ਬਣਾ ਸਕਦੇ ਹਨ। ਇੱਥੋਂ ਤੱਕ ਕਿ ਸਾਡੇ ਹਨੂੰਮਾਨ ਜੀ ਹੀ ਪੂਰੀ ਦੁਨੀਆ ਦੀ ਗੇਮਿੰਗ ਨੂੰ ਚਲਾ ਸਕਦੇ ਹਨ!”

#YoungLeadersDialogue2026”

“ਅਸੀਂ ਅਗਲੀ ਪੀੜ੍ਹੀ ਦੇ ਸੁਧਾਰਾਂ ਦਾ ਜੋ ਸਿਲਸਿਲਾ ਸ਼ੁਰੂ ਕੀਤਾ ਹੈ, ਉਹ ਹੁਣ ਸੁਧਾਰ ਐਕਸਪ੍ਰੈੱਸ ਬਣ ਗਿਆ ਹੈ। ਇਸਦੇ ਕੇਂਦਰ ਵਿੱਚ ਸਾਡੀ ਯੁਵਾ ਸ਼ਕਤੀ ਹੀ ਹੈ।

#YoungLeadersDialogue2026”

“ਗ਼ੁਲਾਮੀ ਦੀ ਮਾਨਸਿਕਤਾ ’ਚੋਂ ਬਾਹਰ ਨਿਕਲ ਕੇ ਸਾਨੂੰ ਆਪਣੀ ਵਿਰਾਸਤ ਅਤੇ ਆਪਣੇ ਵਿਚਾਰਾਂ ਨੂੰ ਹਮੇਸ਼ਾ ਅੱਗੇ ਰੱਖਣਾ ਹੈ। ਸਵਾਮੀ ਵਿਵੇਕਾਨੰਦ ਜੀ ਦਾ ਜੀਵਨ ਵੀ ਸਾਨੂੰ ਇਹੀ ਸਿਖਾਉਂਦਾ ਹੈ।”

#YoungLeadersDialogue2026”

 

************

 

ਐੱਮਜੇਪੀਐੱਸ/ਐੱਸਆਰ