Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਵਿਕਸਿਤ ਭਾਰਤ 2047 ਲਈ ਸ਼ਾਸਨ ਦੇ ਸਬਕ ‘ਤੇ ਇੱਕ ਲੇਖ ਸਾਂਝਾ ਕੀਤਾ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਦਿੱਲੀ ਦੀ ਮੁੱਖ ਮੰਤਰੀ ਸ਼੍ਰੀਮਤੀ ਰੇਖਾ ਗੁਪਤਾ ਵੱਲੋਂ ਲਿਖੇ ਇੱਕ ਲੇਖ ਨੂੰ ਸਾਂਝਾ ਕੀਤਾ। ਲੇਖ ਵਿੱਚ ਇਸ ਗੱਲ ’ਤੇ ਜ਼ੋਰ ਦਿੱਤਾ ਗਿਆ ਹੈ ਕਿ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੇ ਜਨਤਕ ਜੀਵਨ ਦੇ 25 ਸਾਲ ਮੌਜੂਦਾ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਸੇਵਾ ਅਤੇ ਭਵਿੱਖ ਦੀਆਂ ਇੱਛਾਵਾਂ ਨੂੰ ਸਾਕਾਰ ਕਰਨ ਲਈ ਸੰਕਲਪ ਪ੍ਰਤੀ ਉਨ੍ਹਾਂ ਦੀ ਵਚਨਬੱਧਤਾ ਨੂੰ ਦਰਸਾਉਂਦੇ ਹਨ।

ਦਿੱਲੀ ਵਿੱਚ ਸ਼ਾਸਨ ਲਈ ਮਹੱਤਵਪੂਰਨ ਸਬਕਾਂ ’ਤੇ ਚਾਨਣਾ ਪਾਉਂਦੇ ਹੋਏ ਉਨ੍ਹਾਂ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਉਨ੍ਹਾਂ ਦਾ ਵਿਜ਼ਨ ਇੱਕ ਵਿਕਸਤ ਦਿੱਲੀ ਦਾ ਨਿਰਮਾਣ ਕਰਨਾ ਹੈ, ਜੋ ਆਪਣੇ ਲੋਕਾਂ ਦੀਆਂ ਇੱਛਾਵਾਂ ਨੂੰ ਪੂਰਾ ਕਰੇ ਅਤੇ 2047 ਤੱਕ ਵਿਕਸਤ ਭਾਰਤ ਦੇ ਰਾਸ਼ਟਰੀ ਟੀਚੇ ਵਿੱਚ ਯੋਗਦਾਨ ਦੇਵੇ।

ਸ਼੍ਰੀ ਮੋਦੀ ਨੇ ਐੱਕਸ ’ਤੇ ਪੋਸਟ ਕੀਤਾ: 

ਦਿੱਲੀ ਦੀ ਮੁੱਖ ਮੰਤਰੀ ਸ਼੍ਰੀਮਤੀ ਰੇਖਾ ਗੁਪਤਾ ਲਖਦੀ ਹੈ ਕਿ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੇ ਜਨਤਕ ਜੀਵਨ ਦੇ 25 ਸਾਲਾਂ ਵਿੱਚ ਅੱਜ ਦੀਆਂ ਜ਼ਰੂਰਤਾਂ ਲਈ ਸੇਵਾ ਅਤੇ ਭਵਿੱਖ ਦੀਆਂ ਇੱਛਾਵਾਂ ਲਈ ਸੰਕਲਪ ਦਾ ਸੰਗਮ ਦੇਖਣ ਨੂੰ ਮਿਲਦਾ ਹੈ।

ਉਨ੍ਹਾਂ ਨੇ ਭਲਾਈ ਯੋਜਨਾਵਾਂ ਨੂੰ ਆਖਰੀ ਮੀਲ ਤੱਕ ਪਹੁੰਚਾਉਣ ਤੋਂ ਲੈ ਕੇ ਸਿੱਖਿਆ, ਸਿਹਤ ਸੇਵਾਵਾਂ ਅਤੇ ਹੁਨਰ ਵਿਕਾਸ ਵਿੱਚ ਸੁਧਾਰ ਤੱਕ, ਦਿੱਲੀ ਦੇ ਸ਼ਾਸਨ ਲਈ ਕਈ ਸਬਕ ਗ੍ਰਹਿਣ ਕੀਤੇ ਹਨ। ਉਨ੍ਹਾਂ ਦਾ ਟੀਚਾ ਸਾਲ 2047 ਤੱਕ ਵਿਕਸਤ ਭਾਰਤ ਦੇ ਇੱਕ ਪ੍ਰਮੁੱਖ ਅੰਗ ਦੇ ਰੂਪ ਵਿੱਚ ਵਿਕਸਤ ਦਿੱਲੀ ਦਾ ਨਿਰਮਾਣ ਕਰਨਾ ਹੈ।

****

ਐੱਮਜੇਪੀਐੱਸ/ਐੱਸਐੱਸ/ਵੀਜੇ