Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਵਿਸ਼ਵ ਸੰਸਕ੍ਰਿਤ ਦਿਹਾੜੇ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸ਼ਰਾਵਣ ਪੂਰਨਿਮਾ ਦੇ ਮੌਕੇ ’ਤੇ ਵਿਸ਼ਵ ਸੰਸਕ੍ਰਿਤ ਦਿਹਾੜੇ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਸ਼੍ਰੀ ਮੋਦੀ ਨੇ ਕਿਹਾ ਕਿ ਸੰਸਕ੍ਰਿਤ ਦੀ ਸਦੀਵੀ ਅਮੀਰੀ ਭਾਰਤ ਦੇ ਗਿਆਨ, ਵਿਚਾਰ ਅਤੇ ਰਚਨਾਤਮਕਤਾ ਦਾ ਨਿਰੰਤਰ ਮਾਧਿਅਮ ਰਹੀ ਹੈ। ਸ਼੍ਰੀ ਮੋਦੀ ਨੇ ਕਿਹਾ, “ਇਸ ਖ਼ਾਸ ਦਿਨ ’ਤੇ, ਅਸੀਂ ਭਾਰਤ ਅਤੇ ਦੁਨੀਆ ਭਰ ਵਿੱਚ ਉਨ੍ਹਾਂ ਸਾਰੇ ਲੋਕਾਂ ਦੀ ਸ਼ਲਾਘਾ ਕਰਦੇ ਹਾਂ, ਜੋ ਸੰਸਕ੍ਰਿਤ ਪੜ੍ਹਦੇ ਅਤੇ ਪੜ੍ਹਾਉਂਦੇ ਹਨ ਅਤੇ ਇਸ ਭਾਸ਼ਾ ਵਿੱਚ ਮੌਜੂਦ ਬਹੁਮੁੱਲੇ ਗਿਆਨ ਨੂੰ ਆਉਣ ਵਾਲੀਆਂ ਪੀੜ੍ਹੀਆਂ ਤੱਕ ਪਹੁੰਚਾਉਣ ਦਾ ਯਤਨ ਕਰ ਰਹੇ ਹਨ।”

ਪ੍ਰਧਾਨ ਮੰਤਰੀ ਨੇ ਐੱਕਸ ’ਤੇ ਪੋਸਟ ਕੀਤਾ:

विश्वसंस्कृतदिवसस्य शुभाशयाः।

अद्य, श्रावणपूर्णिमादिने, वयं संस्कृतस्य चिरन्तन-समृद्धेः उत्सवम् आचरामः। एषा भाषा भारतस्य ज्ञानस्य, चिन्तनस्य, सर्जनशीलतायाः च निरन्तर-संवाहिका आसीत्। तस्याः सकारात्मकः प्रभावः बहुषु क्षेत्रेषु अद्यापि द्रष्टुं शक्यते। 

एतस्मिन् विशिष्टे दिने, भारते विश्वे च ये संस्कृतं पठन्ति, पाठयन्ति तथा च एतस्यां निहितं कालातीतं निधिं अग्रिमसन्तत्यै प्रापयितुं प्रयत्नशीलाः सन्ति तान् सर्वान् वयं प्रशंसामः।

*********

ਐੱਮਜੇਪੀਐੱਸ/ਐੱਸਐੱਸ/ਵੀਜੇ