Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਵਿਸ਼ਵਕਰਮਾ ਜਯੰਤੀ ’ਤੇ ਸ਼ੁਭਕਾਮਨਾਵਾਂ ਦਿੱਤੀਆਂ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵਿਸ਼ਵਕਰਮਾ ਜਯੰਤੀ ਦੇ ਮੌਕੇ ’ਤੇ ਦੇਸ਼ ਵਾਸੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ। ਸ਼੍ਰੀ ਮੋਦੀ ਨੇ ਦੇਸ਼ ਭਰ ਵਿੱਚ ਨਿਰਮਾਣ ਅਤੇ ਸਿਰਜਣ ਦੇ ਕਾਰਜ ਵਿੱਚ ਲੱਗੇ ਕਾਰੀਗਰਾਂ, ਸ਼ਿਲਪਕਾਰਾਂ ਅਤੇ ਕੁਸ਼ਲ ਕਾਮਿਆਂ ਨੂੰ ਖ਼ਾਸ ਤੌਰ ’ਤੇ ਸ਼ੁਭਕਾਮਨਾਵਾਂ ਦਿੱਤੀਆਂ। ਪ੍ਰਧਾਨ ਮੰਤਰੀ ਨੇ ਕਿਹਾ ਕਿ ਵਿਕਸਤ ਅਤੇ ਆਤਮਨਿਰਭਰ ਭਾਰਤ ਦੇ ਵਿਜ਼ਨ ਨੂੰ ਸਾਕਾਰ ਕਰਨ ਵਿੱਚ ਕਾਰੀਗਰਾਂ ਅਤੇ ਕੁਸ਼ਲ ਕਾਮਿਆਂ ਦਾ ਹੁਨਰ, ਸਮਰਪਣ ਅਤੇ ਸਖ਼ਤ ਮਿਹਨਤ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਨੇ ਰਾਸ਼ਟਰ-ਨਿਰਮਾਣ ਦੀ ਦਿਸ਼ਾ ਵਿੱਚ ਉਨ੍ਹਾਂ ਦੇ ਯਤਨਾਂ ਨੂੰ ਹਰ ਸੰਭਵ ਸਹਿਯੋਗ ਅਤੇ ਉਤਸ਼ਾਹ ਪ੍ਰਦਾਨ ਕਰਨ ਦੀ ਸਰਕਾਰ ਦੀ ਵਚਨਬੱਧਤਾ ਦੁਹਰਾਈ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਭਗਵਾਨ ਵਿਸ਼ਵਕਰਮਾ ਨਾਲ ਜੁੜੇ ਸਦੀਵੀ ਗਿਆਨ ਪਰੰਪਰਾ ਦੀ ਤਾਕੀਦ ਕਰਦਿਆਂ ਇੱਕ ਸੰਸਕ੍ਰਿਤ ਸੁਭਾਸ਼ਿਤਮ ਸਾਂਝਾ ਕੀਤਾ:

“अनादिरप्रमेयश्च अरूपश्च जयाजयः। 

लोकरूपो जगन्नाथः विश्वकर्मन्नमो नमः॥”

ਪ੍ਰਧਾਨ ਮੰਤਰੀ ਨੇ ਐੱਕਸ ’ਤੇ ਪੋਸਟ ਕੀਤਾ:

“ਆਪ ਸਭ ਨੂੰ ਭਗਵਾਨ ਵਿਸ਼ਵਕਰਮਾ ਜਯੰਤੀ ਦੀਆਂ ਬਹੁਤ-ਬਹੁਤ ਸ਼ੁਭਕਾਮਨਾਵਾਂ।

ਦੇਵਸ਼ਿਲਪੀ ਨਾਲ ਜੁੜੇ ਇਸ ਪਵਿੱਤਰ ਮੌਕੇ ’ਤੇ ਨਿਰਮਾਣ ਕਾਰਜਾਂ ਵਿੱਚ ਲੱਗੇ ਦੇਸ਼ ਭਰ ਦੇ ਸ਼ਿਲਪਕਾਰਾਂ ਅਤੇ ਹੁਨਰਮੰਦ ਸਾਥੀਆਂ ਨੂੰ ਮੇਰੀਆਂ ਖ਼ਾਸ ਸ਼ੁਭਕਾਮਨਾਵਾਂ।

ਤੁਹਾਡਾ ਹੁਨਰ ਅਤੇ ਮਿਹਨਤ ਵਿਕਸਤ ਅਤੇ ਆਤਮਨਿਰਭਰ ਭਾਰਤ ਦੇ ਸੰਕਲਪ ਨੂੰ ਸਾਕਾਰ ਕਰਨ ਵਿੱਚ ਬਹੁਤ ਮਹੱਤਵਪੂਰਨ ਹੈ।

ਰਾਸ਼ਟਰ ਦੇ ਨਵ-ਨਿਰਮਾਣ ਦੀ ਦਿਸ਼ਾ ਵਿੱਚ ਤੁਹਾਡੇ ਯਤਨਾਂ ਨੂੰ ਹਰ ਸੰਭਵ ਉਤਸ਼ਾਹ ਮਿਲਦਾ ਰਹੇ, ਇਸ ਦੇ ਲਈ ਅਸੀਂ ਪੂਰੀ ਤਰ੍ਹਾਂ ਵਚਨਬੱਧ ਹਾਂ।

अनादिरप्रमेयश्च अरूपश्च जयाजयः। 

लोकरूपो जगन्नाथः विश्वकर्मन्नमो नमः॥

*********

ਐੱਮਜੇਪੀਐੱਸ/ਐੱਸਐੱਸ/ਵੀਜੇ