Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਵਿਸ਼ਵ ਕੱਪ ਜਿੱਤਣ ‘ਤੇ ਭਾਰਤ ਦੀ ਅੰਡਰ-19 ਕ੍ਰਿਕਟ ਟੀਮ ਨੂੰ ਵਧਾਈ ਦਿੱਤੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵਿਸ਼ਵ ਕੱਪ ਖਿਤਾਬ ਜਿੱਤਣ ‘ਤੇ ਭਾਰਤ ਦੀ ਅੰਡਰ-19 ਕ੍ਰਿਕਟ ਟੀਮ ਦੇ ਸ਼ਾਨਦਾਰ ਪ੍ਰਦਰਸ਼ਨ ਦੀ ਸ਼ਲਾਘਾ ਕੀਤੀ ਹੈ।

ਪ੍ਰਧਾਨ ਮੰਤਰੀ ਨੇ ਪੂਰੇ ਟੂਰਨਾਮੈਂਟ ਦੌਰਾਨ ਬਹੁਤ ਵਧੀਆ ਖੇਡਣ ਅਤੇ ਅਸਧਾਰਨ ਹੁਨਰ ਦਿਖਾਉਣ ਲਈ ਟੀਮ ਦੀ ਸ਼ਲਾਘਾ ਕੀਤੀ । ਉਨ੍ਹਾਂ ਕਿਹਾ ਕਿ ਇਹ ਜਿੱਤ ਕਈ ਨੌਜਵਾਨ ਖਿਡਾਰੀਆਂ ਨੂੰ ਵੀ ਪ੍ਰੇਰਿਤ ਕਰੇਗੀ।

ਸ਼੍ਰੀ ਮੋਦੀ ਨੇ ਐੱਕਸ ‘ਤੇ ਆਪਣੇ ਸੰਦੇਸ਼ ਵਿੱਚ ਕਿਹਾ:

“ਭਾਰਤ ਦੀਆਂ ਕ੍ਰਿਕਟ ਪ੍ਰਤਿਭਾਵਾਂ ਦੀ ਚਮਕ !

ਵਿਸ਼ਵ ਕੱਪ ਘਰ ਲਿਆਉਣ ਵਿੱਚ ਸਾਡੀ ਅੰਡਰ-19 ਟੀਮ ‘ਤੇ ਮਾਣ ਹੈ। ਟੀਮ ਨੇ ਪੂਰੇ ਟੂਰਨਾਮੈਂਟ ਦੌਰਾਨ ਬਹੁਤ ਵਧੀਆ ਖੇਡਿਆ ਹੈ ਅਤੇ ਅਸਧਾਰਨ ਹੁਨਰ ਦਿਖਾਇਆ ਹੈ। ਇਹ ਜਿੱਤ ਬਹੁਤ ਸਾਰੇ ਨੌਜਵਾਨ ਖਿਡਾਰੀਆਂ ਨੂੰ ਵੀ ਪ੍ਰੇਰਿਤ ਕਰੇਗੀ। ਖਿਡਾਰੀਆਂ ਨੂੰ ਉਨ੍ਹਾਂ ਦੇ ਆਉਣ ਵਾਲੇ ਯਤਨਾਂ ਲਈ ਸ਼ੁਭਕਾਮਨਾਵਾਂ।”

*******

ਐਮਜੇਪੀਐਸ/ਐਸਆਰ