Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਵਿਸ਼ਾਖਾਪਟਨਮ ਸਟੀਲ ਪਲਾਂਟ ਵਿੱਚ ਹੋਈ ਦੁਰਘਟਨਾ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵਿਸ਼ਾਖਾਪਟਨਮ ਸਟੀਲ ਪਲਾਂਟ ਵਿੱਚ ਹੋਈ ਦੁਰਘਟਨਾ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਨੇ ਮ੍ਰਿਤਕਾਂ ਦੇ ਪਰਿਵਾਰਾਂ ਪ੍ਰਤੀ ਡੂੰਘੀ ਸੰਵੇਦਨਾ ਪ੍ਰਗਟ ਕੀਤੀ ਅਤੇ ਜ਼ਖ਼ਮੀਆਂ ਦੇ ਜਲਦੀ ਤੰਦਰੁਸਤ ਹੋਣ ਦੀ ਪ੍ਰਾਰਥਨਾ ਕੀਤੀ। ਉਨ੍ਹਾਂ ਕਿਹਾ ਕਿ ਸਥਾਨਕ ਪ੍ਰਸ਼ਾਸਨ ਪ੍ਰਭਾਵਿਤ ਲੋਕਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰ ਰਿਹਾ ਹੈ।

ਸ਼੍ਰੀ ਮੋਦੀ ਨੇ ਐਲਾਨ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ) ਵਿੱਚੋਂ ਹਰੇਕ ਮ੍ਰਿਤਕ ਦੇ ਨਜ਼ਦੀਕੀ ਵਾਰਸਾਂ ਨੂੰ 2 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਰਾਸ਼ੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਹਾਦਸੇ ਵਿੱਚ ਜ਼ਖ਼ਮੀ ਹੋਏ ਲੋਕਾਂ ਨੂੰ 50,000 ਰੁਪਏ ਦਿੱਤੇ ਜਾਣਗੇ।

ਪ੍ਰਧਾਨ ਮੰਤਰੀ ਨੇ ਐੱਕਸ ‘ਤੇ ਪੋਸਟ ਕੀਤਾ:

“ਵਿਸ਼ਾਖਾਪਟਨਮ ਸਟੀਲ ਪਲਾਂਟ ਵਿੱਚ ਹੋਈ ਦੁਰਘਟਨਾ ਤੋਂ ਬਹੁਤ ਦੁਖੀ ਹਾਂ। ਜਿਨ੍ਹਾਂ ਨੇ ਆਪਣੇ ਪਿਆਰਿਆਂ ਨੂੰ ਗੁਆ ਦਿੱਤਾ ਹੈ, ਉਨ੍ਹਾਂ ਪ੍ਰਤੀ ਮੇਰੀਆਂ ਸੰਵੇਦਨਾਵਾਂ ਹਨ। ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਪ੍ਰਾਰਥਨਾ ਕਰਦਾ ਹਾਂ। ਸਥਾਨਕ ਪ੍ਰਸ਼ਾਸਨ ਪ੍ਰਭਾਵਿਤ ਲੋਕਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰ ਰਿਹਾ ਹੈ।

ਪੀਐੱਮਐੱਨਆਰਐੱਫ ਵਿੱਚੋਂ ਹਰੇਕ ਮ੍ਰਿਤਕ ਦੇ ਨਜ਼ਦੀਕੀ ਵਾਰਸਾਂ ਨੂੰ 2 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਰਾਸ਼ੀ ਦਿੱਤੀ ਜਾਵੇਗੀ। ਜ਼ਖ਼ਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ: ਪੀਐੱਮ @narendramodi”

*********

ਐੱਮਜੇਪੀਐੱਸ/ਐੱਸਐੱਸ/ਪੀਆਰਕੇ