Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਸ਼ਹਿਰੀ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ, ਇੰਦੌਰ ਵਿੱਚ ਸਵੱਛ ਸਰਵੇਕਸ਼ਣ ਪੁਰਸਕਾਰ ਪ੍ਰਦਾਨ ਕੀਤੇ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਜ ਭਰ ਵਿੱਚ ਵੱਖ-ਵੱਖ ਸਥਾਨਾਂ ‘ਤੇ ਸ਼ਹਿਰੀ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ। ਇਨ੍ਹਾਂ ਵਿੱਚ ਪ੍ਰਧਾਨ ਮੰਤਰੀ ਆਵਾਸ ਯੋਜਨਾ, ਸ਼ਹਿਰੀ ਪੇਅ ਜਲ ਸਪਲਾਈ ਯੋਜਨਾਵਾਂ, ਸ਼ਹਿਰੀ ਠੋਸ ਰਹਿੰਦ ਖੂਹੰਦ ਪ੍ਰਬੰਧਨ, ਸ਼ਹਿਰੀ ਸਵੱਛਤਾ, ਸ਼ਹਿਰੀ ਟਰਾਂਸਪੋਰਟ ਤੇ ਸ਼ਹਿਰੀ ਲੈਂਡਸਕੇਪ ਪ੍ਰੋਜੈਕਟ ਸ਼ਾਮਲ ਹਨ।

ਇੰਦੌਰ ਵਿੱਚ ਆਯੋਜਿਤ ਇੱਕ ਸਮਾਰੋਹ ਵਿੱਚ ਉਨ੍ਹਾਂ ਨੇ ਸਵੱਛ ਸਰਵੇਕਸ਼ਣ-2018 ਪੁਰਸਕਾਰ ਪ੍ਰਦਾਨ ਕੀਤੇ ਤੇ ਸਵੱਛ ਸਰਵੇਕਸ਼ਣ-2018 ਰਿਜਲਟਸ ਡੈਸ਼ਬੋਰਡ ਲਾਂਚ ਕੀਤਾ।

ਇਸ ਮੌਕੇ ’ਤੇ ਇੱਕ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਸਵੱਛ ਭਾਰਤ ਮਹਾਤਮਾ ਗਾਂਧੀ ਦਾ ਸੁਪਨਾ ਸੀ ਜੋ ਹੁਣ 125 ਕਰੋੜ ਭਾਰਤੀਆਂ ਦਾ ਸੰਕਲਪ ਬਣ ਚੁੱਕਿਆ ਹੈ। ਉਨ੍ਹਾਂ ਨੇ ਕਿਹਾ ਕਿ ਪੂਰਾ ਦੇਸ਼ ਇੰਦੌਰ ਤੋਂ ਪ੍ਰੇਰਨਾ ਲੈ ਸਕਦਾ ਹੈ ਜਿਸ  ਨੂੰ ਭਾਰਤ ਵਿੱਚ ਸਭ ਤੋਂ ਸਵੱਛ ਸ਼ਹਿਰ ਦੇ ਪੁਰਸਕਾਰ ਨਾਲ ਨਿਵਾਜਿਆ ਗਿਆ ਹੈ। ਉਨ੍ਹਾਂ ਨੇ ਸਵੱਛਤਾ ਵਿੱਚ ਸਰਬਸ਼੍ਰੇਸ਼ਠ ਪ੍ਰਦਰਸ਼ਨ ਕਰਨ ਵਾਲੇ ਤਿੰਨ ਰਾਜਾਂ-ਝਾਰਖੰਡ, ਮਹਾਰਾਸ਼ਟਰ ਤੇ ਛੱਤੀਸਗੜ੍ਹ ਦੀ ਵੀ ਸਰਾਹਨਾ ਕੀਤੀ।

ਪ੍ਰਧਾਨ ਮੰਤਰੀ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਕਿਵੇਂ ਕੇਂਦਰ ਸਰਕਾਰ ਭਾਰਤ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਨੂੰ ਆਧੁਨਿਕ ਬਣਾਉਣ ਦੀ ਦਿਸ਼ਾ ਵਿੱਚ ਕਾਰਜ ਕਰ ਰਹੀ ਹੈ।

ਸਵੱਛ ਭਾਰਤ ਮਿਸ਼ਨ ਦੇ ਇਲਾਵਾ, ਉਨ੍ਹਾਂ ਨੇ ਪ੍ਰਧਾਨ ਮੰਤਰੀ ਆਵਾਸ ਯੋਜਨਾ (ਸ਼ਹਿਰੀ), ਸਮਾਰਟ ਸਿਟੀ ਮਿਸ਼ਨ, ਅਮਰੁਤ, ਤੇ ਦੀਨਦਿਆਲ ਉਪਾਧਿਆਏ ਸ਼ਹਿਰੀ ਆਜੀਵਿਕਾ ਮਿਸ਼ਨ ਦਾ ਉਲੇਖ ਕੀਤਾ।

ਉਨ੍ਹਾਂ ਕਿਹਾ ਭਾਰਤ ਸਰਕਾਰ 2022 ਤੱਕ ਸਾਰਿਆਂ ਲਈ ਆਵਾਸ ਦੇ ਵਿਜ਼ਨ ਦੀ ਦਿਸ਼ਾ ਵਿੱਚ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਚਾਰ ਵਰ੍ਹਿਆਂ ਵਿੱਚ ਲਗਭਗ 1.15 ਕਰੋੜ ਮਕਾਨ ਬਣਾਏ ਜਾ ਚੁੱਕੇ ਹਨ ਅਤੇ 2022 ਤੱਕ ਟੀਚਾ ਪ੍ਰਾਪਤ ਕਰਨ ਲਈ ਲਗਭਗ 2 ਕਰੋੜ ਹੋਰ ਮਕਾਨ ਬਣਾਏ ਜਾਣੇ ਹਨ

ਪ੍ਰਧਾਨ ਮੰਤਰੀ ਨੇ ਵਿਕਾਸ ਦੇ ਹੋਰ ਖੇਤਰਾਂ ਵਿੱਚ ਹੋਈ ਪ੍ਰਗਤੀ ਦਾ ਵੀ  ਉਲੇਖ ਕੀਤਾ।

******

ਏੇਕੇਟੀ/ਐੱਚਐੱਸ