Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਸ਼੍ਰੀ ਏ. ਬਾਲਾਕ੍ਰਿਸ਼ਣਨ ਜੀ ਦੇ ਦੇਹਾਂਤ ’ਤੇ ਦੁੱਖ ਪ੍ਰਗਟ ਕੀਤਾ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵਿਵੇਕਾਨੰਦ ਕੇਂਦਰ ਦੇ ਆਲ ਇੰਡੀਆ ਪ੍ਰਧਾਨ ਸ਼੍ਰੀ ਏ. ਬਾਲਾਕ੍ਰਿਸ਼ਣਨ ਦੇ ਦੇਹਾਂਤ ’ਤੇ ਦੁੱਖ ਪ੍ਰਗਟ ਕੀਤਾ। ਪ੍ਰਧਾਨ ਮੰਤਰੀ ਨੇ ਸ਼੍ਰੀ ਬਾਲਾਕ੍ਰਿਸ਼ਣਨ ਜੀ ਦੇ ਸਮਾਜ ਸੇਵਾ ਵਿੱਚ ਸ਼ਾਨਦਾਰ ਯੋਗਦਾਨ ਨੂੰ ਯਾਦ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੇ ਆਪਣੇ ਜੀਵਨ ਦੇ ਪੰਜ ਦਹਾਕਿਆਂ ਤੋਂ ਵੱਧ ਸਮਾਂ ਸਵਾਮੀ ਵਿਵੇਕਾਨੰਦ ਦੇ ਆਦਰਸ਼ਾਂ ਅਤੇ ਰਾਸ਼ਟਰ ਦੀ ਸੇਵਾ ਲਈ ਸਮਰਪਿਤ ਕੀਤਾ। ਸ਼੍ਰੀ ਮੋਦੀ ਨੇ ਕਿਹਾ, “ਉਨ੍ਹਾਂ ਦਾ ਉੱਤਰ-ਪੂਰਬ ਨਾਲ ਇੱਕ ਖ਼ਾਸ ਸਬੰਧ ਸੀ। ਉਨ੍ਹਾਂ ਨੇ ਵਿੱਦਿਅਕ, ਸਮਾਜਿਕ ਅਤੇ ਰਾਸ਼ਟਰ ਨਿਰਮਾਣ ਗਤੀਵਿਧੀਆਂ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ।”

ਪ੍ਰਧਾਨ ਮੰਤਰੀ ਨੇ ਐੱਕਸ ’ਤੇ ਪੋਸਟ ਕੀਤਾ:

ਵਿਵੇਕਾਨੰਦ ਕੇਂਦਰ ਦੇ ਆਲ ਇੰਡੀਆ ਪ੍ਰਧਾਨ ਵਜੋਂ ਸੇਵਾ ਨਿਭਾਉਣ ਵਾਲੇ ਸ਼੍ਰੀ ਏ. ਬਾਲਾਕ੍ਰਿਸ਼ਣਨ ਜੀ ਦੇ ਦੇਹਾਂਤ ਤੋਂ ਬਹੁਤ ਦੁੱਖ ਹੋਇਆ।

ਬਾਲਾਕ੍ਰਿਸ਼ਣਨ ਜੀ ਨੇ ਆਪਣੇ ਜੀਵਨ ਦੇ ਪੰਜ ਦਹਾਕਿਆਂ ਤੋਂ ਵੱਧ ਸਮਾਂ ਸਵਾਮੀ ਵਿਵੇਕਾਨੰਦ ਦੇ ਆਦਰਸ਼ਾਂ ਅਤੇ ਸਮਾਜ ਸੇਵਾ ਨੂੰ ਸਮਰਪਿਤ ਕੀਤਾ। ਵਿਵੇਕਾਨੰਦ ਕੇਂਦਰ ਦੀਆਂ ਸ਼ੁਰੂਆਤੀ ਜੀਵਨਵ੍ਰਤੀਆਂ ਵਿੱਚੋਂ ਇੱਕ ਦੇ ਰੂਪ ਵਿੱਚ, ਉਨ੍ਹਾਂ ਨੇ ਦੇਸ਼ ਭਰ ਵਿੱਚ ਅਣਥੱਕ ਮਿਹਨਤ ਕੀਤੀ। ਉਨ੍ਹਾਂ ਦਾ ਉੱਤਰ-ਪੂਰਬ ਨਾਲ ਇੱਕ ਖ਼ਾਸ ਸਬੰਧ ਸੀ। ਉਨ੍ਹਾਂ ਨੇ ਵਿੱਦਿਅਕ, ਸਮਾਜਿਕ ਅਤੇ ਰਾਸ਼ਟਰ ਨਿਰਮਾਣ ਗਤੀਵਿਧੀਆਂ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ।

ਵਿਵੇਕਾਨੰਦ ਕੇਂਦਰ ਦੇ ਪੂਰੇ ਪਰਿਵਾਰ ਅਤੇ ਉਨ੍ਹਾਂ ਦੇ ਪ੍ਰਸ਼ੰਸਕਾਂ ਪ੍ਰਤੀ ਮੇਰੀਆਂ ਦਿਲੋਂ ਸੰਵੇਦਨਾਵਾਂ। ਓਮ ਸ਼ਾਂਤੀ।

@vkendra

****

ਐੱਮਜੇਪੀਐੱਸ/ਐੱਸਐੱਸ/ਵੀਜੇ