Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਸ਼੍ਰੀ ਹਰਿਵੰਸ਼ ਨੂੰ ਰਾਜ ਸਭਾ ਦੇ ਉਪ ਚੇਅਰਮੈਨ ਵਜੋਂ ਚੁਣੇ ਜਾਣ ’ਤੇ ਵਧਾਈ ਦਿੱਤੀ

ਪ੍ਰਧਾਨ ਮੰਤਰੀ ਨੇ ਸ਼੍ਰੀ ਹਰਿਵੰਸ਼ ਨੂੰ ਰਾਜ ਸਭਾ ਦੇ ਉਪ ਚੇਅਰਮੈਨ ਵਜੋਂ ਚੁਣੇ ਜਾਣ ’ਤੇ ਵਧਾਈ ਦਿੱਤੀ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਜ ਸਭਾ ਦੇ ਉਪ ਚੇਅਰਮੈਨ ਵਜੋਂ ਚੁਣੇ ਜਾਣ ’ਤੇ ਸ਼੍ਰੀ ਹਰਿਵੰਸ਼ ਨੂੰ ਵਧਾਈ ਦਿੱਤੀ

ਚੋਣ ਤੋਂ ਥੋੜਾ ਸਮਾਂ ਬਾਅਦ ਰਾਜ ਸਭਾ ਵਿੱਚ ਬੋਲਦਿਆਂ ਪ੍ਰਧਾਨ ਮੰਤਰੀ ਨੇ ਸਦਨ ਦੇ ਨੇਤਾ, ਸ਼੍ਰੀ ਅਰੁਣ ਜੇਟਲੀ ਦੇ ਬਿਮਾਰੀ ਤੋਂ ਠੀਕ ਹੋਣ ਦੇ ਬਾਅਦ ਵਾਪਸ ਸਦਨ ਵਿੱਚ ਆਉਣ ’ਤੇ ਖੁਸ਼ੀ ਵੀ ਪ੍ਰਗਟਾਈ।

ਪ੍ਰਧਾਨ ਮੰਤਰੀ ਨੇ ਇਸ ਗੱਲ ਦਾ ਜ਼ਿਕਰ ਕੀਤਾ ਕਿ ਅੱਜ ਅਸੀਂ ਭਾਰਤ ਛੱਡੋ ਅੰਦੋਲਨ ਦੀ ਵਰ੍ਹੇਗੰਢ ਮਨਾ ਰਹੇ ਹਾਂ। ਉਨ੍ਹਾਂ ਕਿਹਾ ਕਿ ਹਰਿਵੰਸ਼ ਜੀ ਬਲੀਆਂ ਤੋਂ ਹਨ, ਉਹ ਧਰਤੀ ਜਿਹੜੀ ਸੰਨ 1857 ਦੀ ਅਜ਼ਾਦੀ ਦੀ ਲੜਾਈ ਤੋਂ ਹੀ ਅਜ਼ਾਦੀ ਦੇ ਸੰਘਰਸ਼ ਨਾਲ ਸਬੰਧਤ ਰਹੀ ਹੈ। ਪ੍ਰਧਾਨ ਮੰਤਰੀ ਨੇ ਅੱਗੇ ਕਿਹਾ ਕਿ ਸ਼੍ਰੀ ਹਰਿਵੰਸ਼ ਲੋਕਨਾਇਕ ਜੈ ਪ੍ਰਕਾਸ਼ ਨਾਰਾਇਣ ਤੋਂ ਪ੍ਰਭਾਵਿਤ ਹਨ।

ਪ੍ਰਧਾਨ ਮੰਤਰੀ ਨੇ ਯਾਦ ਕੀਤਾ ਕਿ ਹਰਿਵੰਸ਼ ਜੀ ਨੇ ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਚੰਦਰ ਸ਼ੇਖਰ ਜੀ ਨਾਲ ਵੀ ਕੰਮ ਕੀਤਾ ਸੀ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਚੰਦਰ ਸ਼ੇਖਰ ਜੀ ਨਾਲ ਕੰਮ ਕਰਦੇ ਹੋਏ, ਹਰਿਵੰਸ਼ ਜੀ ਪਹਿਲਾਂ ਤੋਂ ਹੀ ਜਾਣਦੇ ਸਨ ਕਿ ਚੰਦਰ ਸ਼ੇਖਰ ਜੀ ਅਸਤੀਫ਼ਾ ਦੇ ਦੇਣਗੇ। ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਆਪਣੇ ਅਖ਼ਬਾਰ ਨੂੰ ਵੀ ਇਹ ਖ਼ਬਰ ਨਾ ਦਿੱਤੀ, ਇਹ ਉਨ੍ਹਾਂ ਦੀ ਨੈਤਿਕਤਾ ਅਤੇ ਜਨਤਕ ਸੇਵਾ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦਾ ਹੈ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਹਰਿਵੰਸ਼ ਜੀ ਨੇ ਵਿਆਪਕ ਅਧਿਐਨ ਕੀਤਾ ਅਤੇ ਬਹੁਤ ਕੁਝ ਲਿਖਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਹਰਿਵੰਸ਼ ਜੀ ਬਹੁਤ ਸਾਲਾਂ ਤੋਂ ਸਮਾਜ ਦੀ ਸੇਵਾ ਕਰ ਰਹੇ ਹਨ।

ਸ਼੍ਰੀ ਨਰੇਂਦਰ ਮੋਦੀ ਨੇ ਬੀਕੇ ਹਰੀਪ੍ਰਸਾਦ ਨੂੰ ਵੀ ਰਾਜ ਸਭਾ ਵਿੱਚ ਉਪ ਚੇਅਰਮੈਨ ਦੀ ਚੋਣ ਦਾ ਹਿੱਸਾ ਬਣਨ ਲਈ ਵਧਾਈ ਦਿੱਤੀਉਨ੍ਹਾਂ ਨੇ ਚੋਣ ਦੇ ਸੁਚਾਰੂ ਸੰਚਾਲਨ ਲਈ ਚੇਅਰਮੈਨ ਅਤੇ ਸਾਰੇ ਮੈਂਬਰਾਂ ਦਾ ਧੰਨਵਾਦ ਕੀਤਾ

***

 

ਏਕੇਟੀ/ਐੱਚਐੱਸ