Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਸਤਰਕਤਾ ਜਾਗਰੂਕਤਾ ਸਪਤਾਹ ਦੇ ਸਮਾਪਤੀ ਸਮਾਰੋਹ ‘ਚ ਭਾਗ ਲਿਆ

ਪ੍ਰਧਾਨ ਮੰਤਰੀ ਨੇ ਸਤਰਕਤਾ ਜਾਗਰੂਕਤਾ ਸਪਤਾਹ ਦੇ ਸਮਾਪਤੀ ਸਮਾਰੋਹ ‘ਚ ਭਾਗ ਲਿਆ


ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ‘ਚ ਵਿਗਿਆਨ ਭਵਨ ਵਿਖੇ ‘ਸਤਰਕਤਾ ਜਾਗਰੂਕਤਾ ਸਪਤਾਹ 2016’ ਦੇ ਸਮਾਪਤੀ ਸਮਾਰੋਹ ਵਿੱਚ ਭਾਗ ਲਿਆ।

ਇਸ ਮੌਕੇ ਬੋਲਦਿਆਂ, ਉਨ੍ਹਾਂ ਕਿਹਾ ਕਿ ਪਾਰਦਰਸ਼ਤਾ ਲਿਆਉਣ ਅਤੇ ਭ੍ਰਿਸ਼ਟਾਚਾਰ ਦਾ ਖ਼ਾਤਮਾ ਕਰਨ ਵਿੱਚ ਤਕਨਾਲੋਜੀ ਨੇ ਪ੍ਰਮੁੱਖ ਭੂਮਿਕਾ ਨਿਭਾਉਣੀ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਸਰਕਾਰ ਨੂੰ ਨੀਤੀਆਂ ਦੇ ਅਧਾਰ ‘ਤੇ ਚਲਣਾ ਹੋਵੇਗਾ। ਉਨ੍ਹਾਂ ਕਿਹਾ ਕਿ ਚੀਜ਼ਾਂ ਕੁਝ ਵਿਅਕਤੀਆਂ ਦੀਆਂ ਸਨਕਾਂ ਤੇ ਕਲਪਨਾਵਾਂ ਉੱਤੇ ਨਿਰਭਰ ਨਹੀਂ ਰਹਿ ਸਕਦੀਆਂ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਕਾਨੂੰਨ ਅਤੇ ਨੀਤੀਆਂ ਬਣਾਉਂਦੇ ਸਮੇਂ ਵਿਆਪਕ ਤੌਰ ‘ਤੇ ਸੁਝਾਅ ਅਤੇ ਸਲਾਹਾਂ ਦਾ ਲੈਣਾ ਜ਼ਰੂਰੀ ਹੈ।