ਪੀਐੱਮਇੰਡੀਆ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸਰਕਾਰ ਦੇ ਮੁਖੀ ਵਜੋਂ ਰਾਸ਼ਟਰ ਦੀ ਸੇਵਾ ਦੇ 25 ਸਾਲ ਪੂਰੇ ਹੋਣ ‘ਤੇ ਤ੍ਰਿਨੀਦਾਦ ਅਤੇ ਟੋਬੈਗੋ ਦੀ ਪ੍ਰਧਾਨ ਮੰਤਰੀ ਕਮਲਾ ਪ੍ਰਸਾਦ ਬਿਸੇਸਰ ਦੀਆਂ ਨਿੱਘੀਆਂ ਸ਼ੁਭਕਾਮਨਾਵਾਂ ਅਤੇ ਪ੍ਰਸ਼ੰਸਾ ਭਰੇ ਸ਼ਬਦਾਂ ਲਈ ਧੰਨਵਾਦ ਪ੍ਰਗਟ ਕੀਤਾ ਹੈ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤ ਅਤੇ ਤ੍ਰਿਨੀਦਾਦ ਅਤੇ ਟੋਬੈਗੋ ਵਿਚਾਲੇ ਦੋਸਤੀ ਨਵੀਆਂ ਉੱਚਾਈਆਂ ਨੂੰ ਛੂਹ ਰਹੀ ਹੈ। ਉਨ੍ਹਾਂ ਨੇ ਵਿਸ਼ਵਾਸ ਪ੍ਰਗਟਾਇਆ ਕਿ ਦੋਵੇਂ ਦੇਸ਼ ਆਉਣ ਵਾਲੇ ਸਾਲਾਂ ਵਿੱਚ ਆਪਣੀ ਭਾਈਵਾਲੀ ਨੂੰ ਮਜ਼ਬੂਤ ਕਰਨਗੇ।
ਸ਼੍ਰੀ ਮੋਦੀ ਨੇ ਸੋਸ਼ਲ ਮੀਡੀਆ ਪਲੇਟਫਾਰਮ ਐੱਕਸ ‘ਤੇ ਪੋਸਟ ਕੀਤਾ:
“ਪ੍ਰਧਾਨ ਮੰਤਰੀ ਕਮਲਾ ਪ੍ਰਸਾਦ ਬਿਸੇਸਰ, ਤੁਹਾਡੀਆਂ ਦਿਲੀਂ ਸ਼ੁਭਕਾਮਨਾਵਾਂ ਅਤੇ ਪ੍ਰਸ਼ੰਸਾ ਭਰੇ ਸ਼ਬਦਾਂ ਲਈ ਧੰਨਵਾਦ। ਭਾਰਤ ਅਤੇ ਤ੍ਰਿਨੀਦਾਦ ਅਤੇ ਟੋਬੈਗੋ ਵਿਚਾਲੇ ਦੋਸਤੀ ਨਵੀਆਂ ਉੱਚਾਈਆਂ ਨੂੰ ਛੂਹ ਰਹੀ ਹੈ। ਅਸੀਂ ਆਉਣ ਵਾਲੇ ਸਾਲਾਂ ਵਿੱਚ ਆਪਣੀ ਭਾਈਵਾਲੀ ਨੂੰ ਮਜ਼ਬੂਤ ਕਰਨ ਲਈ ਉਤਸ਼ਾਹਿਤ ਹਾਂ।
@PM_Kamla”
Thank you, Prime Minister Kamla Persad-Bissessar, for your warm wishes and kind words. The friendship between India and Trinidad and Tobago continues to scale new heights. We look forward to strengthening our partnership in the years to come.
@PM_Kamla
— Narendra Modi (@narendramodi) October 8, 2026
***************
ਐੱਮਜੇਪੀਐੱਸ/ਐੱਸਐੱਸ/ਐੱਸਟੀ
Thank you, Prime Minister Kamla Persad-Bissessar, for your warm wishes and kind words. The friendship between India and Trinidad and Tobago continues to scale new heights. We look forward to strengthening our partnership in the years to come. @PM_Kamla
— Narendra Modi (@narendramodi) October 8, 2026