Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਸਰਦਾਰ ਸਰੋਵਰ ਡੈਮ ਰਾਸ਼ਟਰ ਨੂੰ ਸਮਰਪਿਤ ਕੀਤਾ; ਦਾਭੋਈ ਵਿਖੇ ਨਰਮਦਾ ਮਹਾਉਤਸਵ ਦੇ ਸਮਾਪਨ ਸਮਾਰੋਹ ਵਿੱਚ ਹਿੱਸਾ ਲਿਆ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਰਦਾਰ ਸਰੋਵਰ ਡੈਮ ਰਾਸ਼ਟਰ ਨੂੰ ਸਮਰਪਿਤ ਕੀਤਾ। ਇਸ ਮੌਕੇ ਕੇਵੜੀਆ ਵਿਖੇ ਡੈਮ ‘ਤੇ ਪ੍ਰਾਰਥਨਾਵਾਂ ਕੀਤੀਆਂ ਗਈਆਂ ਅਤੇ ਭਜਨ ਗਾਏ ਗਏ। ਪ੍ਰਧਾਨ ਮੰਤਰੀ ਨੇ ਇਸ ਮੌਕੇ ‘ਤੇ ਇੱਕ ਤਖ਼ਤੀ (plaque) ਤੋਂ ਪਰਦਾ ਹਟਾਉਣ ਦੀ ਰਸਮ ਵੀ ਅਦਾ ਕੀਤੀ।

ਬਾਅਦ ਵਿੱਚ ਪ੍ਰਧਾਨ ਮੰਤਰੀ ਨੇ ਸਰਦਾਰ ਵੱਲਭ ਭਾਈ ਪਟੇਲ ਨੂੰ ਸਮਰਪਿਤ ਸਾਧੂ ਬੇਟ ਵਿੱਚ ਇੱਕ ਸੰਰਚਨਾ, ਏਕਤਾ ਦੀ ਪ੍ਰਤਿਮਾ ਦੇ ਨਿਰਮਾਣ ਸਥਾਨ ਦਾ ਵੀ ਦੌਰਾ ਕੀਤਾ ਜੋ ਸਰਦਾਰ ਸਰੋਵਰ ਬੰਨ੍ਹ ਤੋਂ ਥੋੜੀ ਦੂਰੀ ‘ਤੇ ਹੈ। ਉਨ੍ਹਾਂ ਨੇ ਉੱਥੇ ਕੰਮ ਦੀ ਪ੍ਰਗਤੀ ‘ਤੇ ਨਜ਼ਰ ਮਾਰੀ।

ਦਾਭੋਈ ਵਿੱਚ ਵੱਡੇ ਜਨਤਕ ਇਕੱਠ ਵਿੱਚ ਪ੍ਰਧਾਨ ਮੰਤਰੀ ਨੇ ਰਾਸ਼ਟਰੀ ਕਬਾਇਲੀ ਅਜ਼ਾਦੀ ਘੁਲਾਟੀਏ ਮਿਊਜ਼ੀਅਮ ਦਾ ਨੀਂਹ ਪੱਥਰ ਰੱਖਣ ਲਈ ਤਖ਼ਤੀ ਤੋਂ ਪਰਦਾ ਹਟਾਇਆ। ਇਸ ਮੌਕੇ ‘ਤੇ ਨਰਮਦਾ ਮਹਾਉਤਸਵ ਦਾ ਸਮਾਪਨ ਸਮਾਰੋਹ ਵੀ ਕਰਾਇਆ ਗਿਆ ਜਿਸਨੇ ਗੁਜਰਾਤ ਦੇ ਵਿਭਿੰਨ ਜ਼ਿਲ੍ਹਿਆਂ ਵਿੱਚ ਨਰਮਦਾ ਨਦੀ ਪ੍ਰਤੀ ਜਾਗਰੂਕਤਾ ਫੈਲਾਈ।

ਇਸ ਮੌਕੇ ‘ਤੇ ਆਪਣੇ ਸੰਬੋਧਨ ਵਿੱਚ ਉਨ੍ਹਾਂ ਕਿਹਾ ਕਿ ਲੋਕਾਂ ਦਾ ਵੱਡਾ ਇਕੱਠ ਮਾਂ ਨਰਮਦਾ ਪ੍ਰਤੀ ਸਤਿਕਾਰ ਦਿਖਾਉਂਦਾ ਹੈ। ਵਿਸ਼ਵਕਰਮਾ ਜੈਯੰਤੀ ਦੇ ਮੌਕੇ ‘ਤੇ ਉਨ੍ਹਾਂ ਕਿਹਾ ਕਿ ਉਹ ਉਨ੍ਹਾਂ ਸਾਰੇ ਲੋਕਾਂ ਨੂੰ ਨਮਨ ਕਰਦੇ ਹਨ ਜਿਹੜੇ ਦੇਸ਼ ਦੇ ਨਿਰਮਾਣ ਲਈ ਕੰਮ ਕਰ ਰਹੇ ਹਨ। ਪ੍ਰਧਾਨ ਮੰਤਰੀ ਨੇ ਕਿਹਾ ਕਿ ਆਓ 2022 ਤੱਕ ਨਵਾਂ ਭਾਰਤ ਬਣਾਉਣ ਲਈ ਕੋਈ ਕਸਰ ਨਾ ਛੱਡੀਏ।
ਪ੍ਰਧਾਨ ਮੰਤਰੀ ਨੇ ਸਰਦਾਰ ਪਟੇਲ ਦੇ ਡੈਮ ਪ੍ਰਤੀ ਨਜ਼ਰੀਏ ਨੂੰ ਯਾਦ ਕੀਤਾ। ਉਨ੍ਹਾਂ ਕਿਹਾ ਕਿ ਦੋਵਾਂ ਸਰਦਾਰ ਪਟੇਲ ਅਤੇ ਡਾ. ਭੀਮ ਸਾਹਿਬ ਅੰਬੇਡਕਰ ਨੇ ਸਿੰਚਾਈ ਅਤੇ ਜਲ ਮਾਰਗਾਂ ‘ਤੇ ਬਹੁਤ ਜ਼ੋਰ ਦਿੱਤਾ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਪਾਣੀ ਸਰੋਤਾਂ ਦੀ ਘਾਟ ਵਿਕਾਸ ਵਿੱਚ ਬਹੁਤ ਵੱਡੀ ਰੁਕਾਵਟ ਹੈ। ਉਨ੍ਹਾਂ ਪਿਛਲੇ ਸਮੇਂ ਵਿੱਚ ਸਰਹੱਦੀ ਖੇਤਰਾਂ ਦੇ ਕੀਤੇ ਦੌਰੇ ਨੂੰ ਯਾਦ ਕੀਤਾ ਜਦੋਂ ਬੀਐੱਸਐੱਫ ਜਵਾਨਾਂ ਕੋਲ ਪੂਰਾ ਪਾਣੀ ਨਹੀਂ ਸੀ। ਉਨ੍ਹਾਂ ਕਿਹਾ ਕਿ ਅਸੀਂ ਜਵਾਨਾਂ ਲਈ ਸਰਹੱਦੀ ਖੇਤਰਾਂ ਵਿੱਚ ਨਰਮਦਾ ਦਾ ਪਾਣੀ ਪਹੁੰਚਾਇਆ।

ਉਨ੍ਹਾਂ ਕਿਹਾ ਕਿ ਗੁਜਰਾਤ ਦੇ ਸੰਤਾਂ ਨੇ ਸਰਦਾਰ ਸਰੋਵਰ ਡੈਮ ਬਣਾਉਣ ਵਿੱਚ ਵੱਡੀ ਭੂਮਿਕਾ ਅਦਾ ਕੀਤੀ ਹੈ। ਉਨ੍ਹਾਂ ਅੱਗੇ ਕਿਹਾ ਕਿ ਨਰਮਦਾ ਨਦੀ ਦਾ ਪਾਣੀ ਲੋਕਾਂ ਦੀ ਮਦਦ ਕਰੇਗਾ ਅਤੇ ਉਨ੍ਹਾਂ ਦੀ ਜ਼ਿੰਦਗੀ ਵਿੱਚ ਤਬਦੀਲੀ ਲਿਆਏਗਾ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਦੇਸ਼ ਦੇ ਪੱਛਮੀ ਹਿੱਸੇ ਵਿੱਚ ਪਾਣੀ ਦੀ ਘਾਟ ਹੈ ਅਤੇ ਪੂਰਬੀ ਹਿੱਸੇ ਵਿੱਚ ਬਿਜਲੀ ਅਤੇ ਗੈਸ ਦੀ ਘਾਟ ਹੈ। ਉਨ੍ਹਾਂ ਕਿਹਾ ਕਿ ਸਰਕਾਰ ਇਨ੍ਹਾਂ ਘਾਟਾਂ ਨੂੰ ਪੂਰਾ ਕਰਨ ਲਈ ਕੰਮ ਕਰ ਰਹੀ ਹੈ ਤਾਂ ਕਿ ਭਾਰਤ ਵਿਕਾਸ ਦੇ ਦੀਆਂ ਨਵੀਆਂ ਸਿਖ਼ਰਾਂ ਨੂੰ ਛੂਹ ਸਕੇ।

ਪ੍ਰਧਾਨ ਮੰਤਰੀ ਨੇ ਕਿਹਾ ਕਿ ‘ਏਕਤਾ ਦੀ ਪ੍ਰਤਿਮਾ’ ਸਰਦਾਰ ਪਟੇਲ ਲਈ ਉਚਿੱਤ ਸ਼ਰਧਾਂਜਲੀ ਹੋਏਗੀ ਅਤੇ ਸਾਰੇ ਸੈਲਾਨੀਆਂ ਨੂੰ ਆਕਰਸ਼ਿਤ ਕਰੇਗੀ। ਉਨ੍ਹਾਂ ਕਬਾਇਲੀ ਭਾਈਚਾਰੇ ਦੇ ਆਜ਼ਾਦੀ ਘੁਲਾਟੀਆਂ ਨੂੰ ਯਾਦ ਕੀਤਾ, ਜਿਹੜੇ ਬਸਤੀਵਾਦੀ ਖਿਲਾਫ਼ ਲੜੇ।

***

AKT/HS