Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਸਵਾਹਿਦ ਦਿਵਸ ‘ਤੇ ਸ਼ਰਧਾਂਜਲੀ ਭੇਟ ਕੀਤੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਵਾਹਿਦ ਦਿਵਸ ਦੇ ਮੌਕੇ ‘ਤੇ ਇਤਿਹਾਸਕ ਅਸਾਮ ਅੰਦੋਲਨ ਨਾਲ ਸਬੰਧਤ ਸਾਰੇ ਬਹਾਦਰਾਂ ਨੂੰ ਯਾਦ ਕੀਤਾ।

ਸ਼੍ਰੀ ਮੋਦੀ ਨੇ ਕਿਹਾ ਕਿ ਅਸਾਮ ਅੰਦੋਲਨ ਪੀੜ੍ਹੀਆਂ ਨੂੰ ਪ੍ਰੇਰਿਤ ਕਰਦਾ ਰਹੇਗਾ। ਉਨ੍ਹਾਂ ਨੇ ਸੂਬੇ ਦੀ ਸਭਿਆਚਾਰਕ ਤਾਕਤ ਅਤੇ ਸਮੁੱਚੇ ਵਿਕਾਸ ਦੇ ਸੁਪਨੇ ਨੂੰ ਪੂਰਾ ਕਰਨ ਦੀ ਦਿਸ਼ਾ ਵਿੱਚ ਸਰਕਾਰ ਦੀ ਵਚਨਬੱਧਤਾ ਵੀ ਦੁਹਰਾਈ।

ਪ੍ਰਧਾਨ ਮੰਤਰੀ ਨੇ ਐੱਕਸ ‘ਤੇ ਆਪਣੇ ਸੁਨੇਹੇ ਵਿੱਚ ਕਿਹਾ:

“ਅੱਜ, ਸਵਾਹਿਦ ਦਿਵਸ ਦੇ ਮੌਕੇ ‘ਤੇ, ਅਸੀਂ ਅਸਾਮ ਅੰਦੋਲਨ ਵਿੱਚ ਸ਼ਾਮਿਲ ਸਾਰੇ ਬਹਾਦਰਾਂ ਨੂੰ ਯਾਦ ਕਰਦੇ ਹਾਂ। ਇਹ ਅੰਦੋਲਨ ਸਾਡੇ ਇਤਿਹਾਸ ਵਿੱਚ ਹਮੇਸ਼ਾ ਇੱਕ ਅਹਿਮ ਜਗ੍ਹਾ ਰੱਖੇਗਾ। ਅਸੀਂ ਅਸਾਮ ਅੰਦੋਲਨ ਦੇ ਭਾਗੀਦਾਰਾਂ ਦੇ ਸੁਪਨੇ ਨੂੰ ਪੂਰਾ ਕਰਨ ਦੀ ਖ਼ਾਸ ਤੌਰ ’ਤੇ ਅਸਾਮ ਦੇ ਸਭਿਆਚਾਰ ਨੂੰ ਮਜ਼ਬੂਤ ਬਣਾਉਣ ਅਤੇ ਸੂਬੇ ਦੇ ਸਰਬ-ਪੱਖੀ ਵਿਕਾਸ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦੇ ਹਾਂ।”

“আজি শ্বহীদ দিৱস উপলক্ষে অসম আন্দোলনত অংশগ্ৰহণ কৰা সকলোৰে শৌৰ্য্যক স্মৰণ কৰিছো। এই আন্দোলনে সদায় আমাৰ ইতিহাসত এক গুৰুত্বপূৰ্ণ স্থান অধিকাৰ কৰি থাকিব।  আমি পুনৰ উল্লেখ কৰিব বিচাৰো যে, অসমৰ সংস্কৃতিক সবল কৰাৰ লগতে ৰাজ্যখনৰ সৰ্বাংগীন উন্নয়নৰ সপোন যিসকল আন্দোলনকাৰীয়ে দেখিছিল, সেই সপোনসমূহ পূৰণ কৰিবলৈ আমি প্ৰতিশ্ৰুতিবদ্ধ।”

 

************

ਐੱਮਜੇਪੀਐੱਸ/ ਐੱਸਆਰ