ਪੀਐੱਮਇੰਡੀਆ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸ਼੍ਰੀ ਐਂਡੀ ਬਰਨਹੈਮ ਨੂੰ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਵਜੋਂ ਅਹੁਦਾ ਸੰਭਾਲਣ ’ਤੇ ਵਧਾਈ ਦਿੱਤੀ।
ਸ਼੍ਰੀ ਮੋਦੀ ਨੇ ਕਿਹਾ ਕਿ ਭਾਰਤ ਅਤੇ ਬ੍ਰਿਟੇਨ ਸਾਂਝੇ ਲੋਕਤੰਤਰੀ ਮੁੱਲਾਂ ਨਾਲ ਬੱਝੇ ਹੋਏ ਹਨ ਅਤੇ ਵਪਾਰ, ਨਿਵੇਸ਼, ਤਕਨਾਲੋਜੀ, ਰੱਖਿਆ ਅਤੇ ਜਨ-ਸੰਪਰਕ ਸਮੇਤ ਵੱਖ-ਵੱਖ ਖੇਤਰਾਂ ਵਿੱਚ ਵਿਆਪਕ ਸਹਿਯੋਗ ਦਾ ਲਾਭ ਲੈਂਦੇ ਹਨ। ਪ੍ਰਧਾਨ ਮੰਤਰੀ ਨੇ ਕਿਹਾ ਕਿ ਇਸ ਮਹੀਨੇ ਸੀਈਟੀਏ ਦੇ ਲਾਗੂ ਹੋਣ ਨਾਲ ਦੁਵੱਲੀ ਭਾਈਵਾਲੀ ਹੋਰ ਮਜ਼ਬੂਤ ਹੋਵੇਗੀ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਉਹ ਭਾਰਤ-ਯੂਕੇ ਵਿਆਪਕ ਰਣਨੀਤਕ ਭਾਈਵਾਲੀ ਨੂੰ ਹੋਰ ਮਜ਼ਬੂਤ ਕਰਨ ਅਤੇ ਉਨ੍ਹਾਂ ਦੇ ਸਾਂਝੇ ਦ੍ਰਿਸ਼ਟੀਕੋਣ 2035 ਨੂੰ ਅੱਗੇ ਵਧਾਉਣ ਲਈ ਇਕੱਠੇ ਮਿਲ ਕੇ ਕੰਮ ਕਰਨ ਦੀ ਆਸ ਰੱਖਦੇ ਹਨ।
ਪ੍ਰਧਾਨ ਮੰਤਰੀ ਨੇ ਐੱਕਸ ’ਤੇ ਇੱਕ ਪੋਸਟ ਵਿੱਚ ਲਿਖਿਆ:
“ਬ੍ਰਿਟੇਨ ਦੇ ਪ੍ਰਧਾਨ ਮੰਤਰੀ ਵਜੋਂ ਅਹੁਦਾ ਸੰਭਾਲਣ ’ਤੇ ਸ਼੍ਰੀ ਐਂਡੀ ਬਰਨਹੈਮ ਨੂੰ ਤਹਿ ਦਿਲੋਂ ਵਧਾਈ।
ਭਾਰਤ ਅਤੇ ਬ੍ਰਿਟੇਨ ਸਾਂਝੇ ਲੋਕਤੰਤਰੀ ਮੁੱਲਾਂ ਨਾਲ ਬੱਝੇ ਹੋਏ ਹਨ ਅਤੇ ਵਪਾਰ, ਨਿਵੇਸ਼, ਤਕਨਾਲੋਜੀ, ਰੱਖਿਆ ਅਤੇ ਜਨ-ਸੰਪਰਕ ਸਮੇਤ ਵੱਖ-ਵੱਖ ਖੇਤਰਾਂ ਵਿੱਚ ਵਿਆਪਕ ਸਹਿਯੋਗ ਦਾ ਲਾਭ ਲੈਂਦੇ ਹਨ। ਇਸ ਮਹੀਨੇ ਸੀਈਟੀਏ ਦੇ ਲਾਗੂ ਹੋਣ ਨਾਲ ਸਾਡੀ ਦੁਵੱਲੀ ਭਾਈਵਾਲੀ ਹੋਰ ਵੀ ਮਜ਼ਬੂਤ ਹੋਵੇਗੀ।
ਮੈਂ ਭਾਰਤ-ਯੂਕੇ ਵਿਆਪਕ ਰਣਨੀਤਕ ਭਾਈਵਾਲੀ ਨੂੰ ਹੋਰ ਮਜ਼ਬੂਤ ਕਰਨ ਅਤੇ ਸਾਡੇ ਸਾਂਝੇ ਦ੍ਰਿਸ਼ਟੀਕੋਣ 2035 ਨੂੰ ਅੱਗੇ ਵਧਾਉਣ ਲਈ ਇਕੱਠੇ ਕੰਮ ਕਰਨ ਲਈ ਉਤਸੁਕ ਹਾਂ।
@andyburnham”
Warmest congratulations to Mr. Andy Burnham on assuming office as Prime Minister of the United Kingdom.
India and the UK are bound by shared democratic values and enjoy wide-ranging cooperation across trade, investment, technology, defence and people-to-people relations. With…
— Narendra Modi (@narendramodi) July 21, 2026
************
ਐੱਮਜੇਪੀਐੱਸ/ਐੱਸਐੱਸ/ਪੀਆਰਕੇ