Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਸ਼੍ਰੀ ਐੱਲ. ਕੇ. ਅਡਵਾਨੀ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦਾ ਆਸ਼ੀਰਵਾਦ ਲਿਆ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸਾਬਕਾ ਉਪ-ਪ੍ਰਧਾਨ ਮੰਤਰੀ ਸ਼੍ਰੀ ਐੱਲ. ਕੇ. ਅਡਵਾਨੀ ਨਾਲ ਉਨ੍ਹਾਂ ਦੀ ਰਿਹਾਇਸ਼ ‘ਤੇ ਮੁਲਾਕਾਤ ਕੀਤੀ ਅਤੇ ਉਨ੍ਹਾਂ ਦਾ ਆਸ਼ੀਰਵਾਦ ਲਿਆ। ਸ਼੍ਰੀ ਮੋਦੀ ਨੇ ਸ਼੍ਰੀ ਅਡਵਾਨੀ ਦੀਆਂ ਦਹਾਕਿਆਂ ਦੀ ਲੋਕ ਸੇਵਾ ਅਤੇ ਰਾਸ਼ਟਰੀ ਜੀਵਨ ਵਿੱਚ ਉਨ੍ਹਾਂ ਦੇ ਮਹੱਤਵਪੂਰਨ ਯੋਗਦਾਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਯੋਗਦਾਨ ਨੇ ਦੇਸ਼ ਦੀ ਪ੍ਰਗਤੀ ‘ਤੇ ਇੱਕ ਅਮਿੱਟ ਛਾਪ ਛੱਡੀ ਹੈ।

ਪ੍ਰਧਾਨ ਮੰਤਰੀ ਨੇ ਐੱਕਸ ‘ਤੇ ਪੋਸਟ ਕੀਤਾ:

“ਅਡਵਾਨੀ ਜੀ ਨਾਲ ਉਨ੍ਹਾਂ ਦੀ ਰਿਹਾਇਸ਼ ‘ਤੇ ਮੁਲਾਕਾਤ ਕੀਤੀ ਅਤੇ ਉਨ੍ਹਾਂ ਦਾ ਆਸ਼ੀਰਵਾਦ ਲਿਆ। 

ਦਹਾਕਿਆਂ ਦੀ ਲੋਕ ਸੇਵਾ ਅਤੇ ਰਾਸ਼ਟਰ-ਨਿਰਮਾਣ ਵਿੱਚ ਉਨ੍ਹਾਂ ਦੇ ਬੇਮਿਸਾਲ ਯੋਗਦਾਨ ਨੇ ਦੇਸ਼ ‘ਤੇ ਇੱਕ ਅਮਿੱਟ ਛਾਪ ਛੱਡੀ ਹੈ। 

ਭਾਰਤ ਦੀ ਪ੍ਰਗਤੀ ਨੂੰ ਮਜ਼ਬੂਤ ਕਰਨ ਵਿੱਚ ਉਨ੍ਹਾਂ ਨੇ ਮਹੱਤਵਪੂਰਨ ਭੂਮਿਕਾ ਨਿਭਾਈ ਹੈ।”

****

ਐੱਮਜੇਪੀਐੱਸ/ਐੱਸਐੱਸ/ਵੀਜੇ