Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਸ਼੍ਰੀ ਡੀ. ਵਾਈ. ਪਾਟਿਲ ਜੀ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮਹਾਨ ਸਿੱਖਿਆ ਸ਼ਾਸਤਰੀ ਅਤੇ ਸਮਾਜ ਸੇਵੀ ਸ਼੍ਰੀ ਡੀ. ਵਾਈ. ਪਾਟਿਲ ਜੀ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਸ਼੍ਰੀ ਡੀ. ਵਾਈ. ਪਾਟਿਲ ਜੀ ਨੇ ਹਮੇਸ਼ਾ ਦੂਜਿਆਂ, ਵਿਸ਼ੇਸ਼ ਤੌਰ ‘ਤੇ ਗ਼ਰੀਬਾਂ ਦੇ ਜੀਵਨ ਨੂੰ ਬਿਹਤਰ ਬਣਾਉਣ ਲਈ ਕਾਰਜ ਕੀਤਾ।

ਪ੍ਰਧਾਨ ਮੰਤਰੀ ਨੇ ਐੱਕਸ ‘ਤੇ ਪੋਸਟ ਕੀਤਾ:

ਸ਼੍ਰੀ ਡੀ. ਵਾਈ. ਪਾਟਿਲ ਜੀ ਖ਼ਾਸ ਤੌਰ ‘ਤੇ ਪਰਉਪਕਾਰ ਅਤੇ ਸਿੱਖਿਆ ਦੇ ਮਾਧਿਅਮ ਨਾਲ ਸਮਾਜ ਦੀ ਸੇਵਾ ਕਰਨ ਵਿੱਚ ਸਭ ਤੋਂ ਮੋਹਰੀ ਸਨ। ਉਨ੍ਹਾਂ ਨੇ ਹਮੇਸ਼ਾ ਦੂਜਿਆਂ, ਵਿਸ਼ੇਸ਼ ਤੌਰ ‘ਤੇ ਗ਼ਰੀਬਾਂ ਦੇ ਜੀਵਨ ਨੂੰ ਬਿਹਤਰ ਬਣਾਉਣ ਲਈ ਕਾਰਜ ਕੀਤਾ। ਉਨ੍ਹਾਂ ਦੇ ਦੇਹਾਂਤ ਤੋਂ ਬਹੁਤ ਦੁੱਖ ਹੋਇਆ ਹੈ। ਇਸ ਦੁੱਖ ਦੀ ਘੜੀ ਵਿੱਚ ਮੇਰੀਆਂ ਸੰਵੇਦਨਾਵਾਂ ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਨਾਲ ਹਨ। ਓਮ ਸ਼ਾਂਤੀ।

************

ਐਮਜੇਪੀਐਸ/ਐਸਐਸ/ਵੀਜੇ