Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਸ਼੍ਰੀ ਸ਼ਿਵਰਾਜ ਪਾਟਿਲ ਦੇ ਦੇਹਾਂਤ ‘ਤੇ ਦੁੱਖ ਪ੍ਰਗਟ ਕੀਤਾ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸ਼੍ਰੀ ਸ਼ਿਵਰਾਜ ਪਾਟਿਲ ਦੇ ਦੇਹਾਂਤ ‘ਤੇ ਦੁੱਖ ਪ੍ਰਗਟ ਕੀਤਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਸ਼੍ਰੀ ਪਾਟਿਲ ਤਜਰਬੇਕਾਰ ਆਗੂ ਸਨ, ਜਿਨ੍ਹਾਂ ਨੇ ਆਪਣਾ ਜੀਵਨ ਲੋਕ ਸੇਵਾ ਲਈ ਸਮਰਪਿਤ ਕਰ ਦਿੱਤਾ ਸੀ।

ਆਪਣੇ ਸੰਦੇਸ਼ ਵਿੱਚ ਪ੍ਰਧਾਨ ਮੰਤਰੀ ਨੇ ਸ਼੍ਰੀ ਪਾਟਿਲ ਦੇ ਦੇਹਾਂਤ ‘ਤੇ ਡੂੰਘਾ ਦੁੱਖ ਜਤਾਉਂਦਿਆਂ ਕਿਹਾ ਕਿ ਉਨ੍ਹਾਂ ਨੇ ਆਪਣੇ ਲੰਬੇ ਅਤੇ ਸ਼ਾਨਦਾਰ ਜਨਤਕ ਜੀਵਨ ਵਿੱਚ ਵਿਧਾਇਕ, ਸੰਸਦ ਮੈਂਬਰ, ਕੇਂਦਰੀ ਮੰਤਰੀ, ਮਹਾਰਾਸ਼ਟਰ ਵਿਧਾਨ ਸਭਾ ਸਪੀਕਰ ਅਤੇ ਲੋਕ ਸਭਾ ਸਪੀਕਰ ਸਮੇਤ ਵੱਖ-ਵੱਖ ਅਹੁਦਿਆਂ ‘ਤੇ ਰਹਿ ਕੇ ਦੇਸ਼ ਦੀ ਸੇਵਾ ਕੀਤੀ। ਸ਼੍ਰੀ ਪਾਟਿਲ ਸਮਾਜ ਭਲਾਈ ਪ੍ਰਤੀ ਆਪਣੀ ਵਚਨਬੱਧਤਾ ਅਤੇ ਲੋਕਤੰਤਰੀ ਕਦਰਾਂ-ਕੀਮਤਾਂ ਪ੍ਰਤੀ ਅਟੁੱਟ ਨਿਸ਼ਠਾ ਲਈ ਜਾਣੇ ਜਾਂਦੇ ਸਨ।

ਪ੍ਰਧਾਨ ਮੰਤਰੀ ਨੇ ਸ਼੍ਰੀ ਪਾਟਿਲ ਨਾਲ ਉਨ੍ਹਾਂ ਦੇ ਜੀਵਨ ਕਾਲ ਵਿੱਚ ਹੋਈਆਂ ਆਪਣੀਆਂ ਕਈ ਮੁਲਾਕਾਤਾਂ ਯਾਦ ਕਰਦਿਆਂ ਕਿਹਾ ਕਿ ਉਨ੍ਹਾਂ ਨਾਲ ਸਭ ਤੋਂ ਤਾਜ਼ਾ ਮੁਲਾਕਾਤ ਕੁਝ ਮਹੀਨੇ ਪਹਿਲਾਂ ਹੋਈ ਸੀ ਜਦੋਂ ਸ਼੍ਰੀ ਪਾਟਿਲ ਉਨ੍ਹਾਂ ਦੀ ਰਿਹਾਇਸ਼ ‘ਤੇ ਆਏ ਸਨ।

ਐੱਕਸ ‘ਤੇ ਵੱਖ-ਵੱਖ ਪੋਸਟਾਂ ਵਿੱਚ ਸ਼੍ਰੀ ਮੋਦੀ ਨੇ ਲਿਖਿਆ:

“ਸ਼੍ਰੀ ਸ਼ਿਵਰਾਜ ਪਾਟਿਲ ਜੀ ਦੇ ਦੇਹਾਂਤ ਤੋਂ ਮੈਨੂੰ ਡੂੰਘਾ ਦੁੱਖ ਹੋਇਆ ਹੈ। ਉਹ ਤਜਰਬੇਕਾਰ ਆਗੂ ਸਨ। ਉਨ੍ਹਾਂ ਨੇ ਆਪਣੇ ਲੰਬੇ ਜਨਤਕ ਜੀਵਨ ਵਿੱਚ ਵਿਧਾਇਕ, ਸੰਸਦ ਮੈਂਬਰ, ਕੇਂਦਰੀ ਮੰਤਰੀ, ਮਹਾਰਾਸ਼ਟਰ ਵਿਧਾਨ ਸਭਾ ਸਪੀਕਰ ਅਤੇ ਲੋਕ ਸਭਾ ਸਪੀਕਰ ਵਜੋਂ ਸੇਵਾ ਨਿਭਾਈ। ਉਹ ਸਮਾਜ ਭਲਾਈ ਵਿੱਚ ਯੋਗਦਾਨ ਪਾਉਣ ਲਈ ਬਹੁਤ ਸਮਰਪਿਤ ਸਨ। ਸਾਲਾਂ ਦੌਰਾਨ ਮੇਰਾ ਉਨ੍ਹਾਂ ਨਾਲ ਕਈ ਵਾਰ ਸੰਪਰਕ ਰਿਹਾ, ਜਿਨ੍ਹਾਂ ਵਿੱਚੋਂ ਸਭ ਤੋਂ ਤਾਜ਼ਾ ਭੇਂਟ ਕੁਝ ਮਹੀਨੇ ਪਹਿਲਾਂ ਮੇਰੀ ਰਿਹਾਇਸ਼ ‘ਤੇ ਹੋਈ ਸੀ। ਇਸ ਦੁੱਖ ਦੀ ਘੜੀ ਵਿੱਚ ਮੇਰੀਆਂ ਸੰਵੇਦਨਾਵਾਂ ਉਨ੍ਹਾਂ ਦੇ ਪਰਿਵਾਰ ਨਾਲ ਹਨ। ਓਮ ਸ਼ਾਂਤੀ।”

“श्री शिवराज पाटील जी यांच्या निधनाने दुःख झाले आहे. ते एक अनुभवी नेते होते. सार्वजनिक जीवनातील आपल्या प्रदीर्घ कारकिर्दीत त्यांनी आमदार, खासदार, केंद्रीय मंत्री, महाराष्ट्र विधानसभेचे तसेच लोकसभेचे अध्यक्ष म्हणून काम केले. समाजाच्या कल्याणासाठी योगदान देण्याच्या ध्येयाने ते झपाटले होते. ​गेल्या काही वर्षांत त्यांच्यासोबत माझे अनेक वेळा संवाद झाले, त्यापैकी सर्वात अलीकडील भेट काही महिन्यांपूर्वीच जेव्हा ते माझ्या निवासस्थानी आले होते तेव्हा झाली होती. या दुःखद प्रसंगी माझ्या संवेदना त्यांच्या कुटुंबीयांसोबत आहेत. ओम शांती.”

***************

ਐਮਜੇਪੀਐਸ/ਐਸਆਰ