Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਸਾਊਦੀ ਅਰਬ ਦੇ ਕ੍ਰਾਊਣ ਪ੍ਰਿੰਸ ਅਤੇ ਪ੍ਰਧਾਨ ਮੰਤਰੀ, ਐੱਚਆਰਐੱਚ ਪ੍ਰਿੰਸ ਮੁਹੰਮਦ ਬਿਨ ਸਲਮਾਨ ਨਾਲ ਗੱਲਬਾਤ ਕੀਤੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਅਤੇ ਪ੍ਰਧਾਨ ਮੰਤਰੀ ਐੱਚਆਰਐੱਚ ਪ੍ਰਿੰਸ ਮੁਹੰਮਦ ਬਿਨ ਸਲਮਾਨ ਨਾਲ ਗੱਲਬਾਤ ਕੀਤੀ ਅਤੇ ਪੱਛਮੀ ਏਸ਼ੀਆ ਵਿੱਚ ਚੱਲ ਰਹੇ ਟਕਰਾਅ ਬਾਰੇ ਚਰਚਾ ਕੀਤੀ। ਸ਼੍ਰੀ ਮੋਦੀ ਨੇ ਖੇਤਰੀ ਊਰਜਾ ਬੁਨਿਆਦੀ ਢਾਂਚੇ ‘ਤੇ ਹਮਲਿਆਂ ਦੀ ਭਾਰਤ ਵੱਲੋਂ ਕੀਤੀ ਗਈ ਨਿਖੇਧੀ ਨੂੰ ਦੁਹਰਾਇਆ ਅਤੇ ਜਹਾਜ਼ਰਾਨੀ ਦੀ ਆਜ਼ਾਦੀ ਯਕੀਨੀ ਬਣਾਉਣ ਅਤੇ ਸ਼ਿਪਿੰਗ ਲਾਈਨਾਂ ਨੂੰ ਖੁੱਲ੍ਹਾ ਤੇ ਸੁਰੱਖਿਅਤ ਰੱਖਣ ਦੀ ਲੋੜ ‘ਤੇ ਵੀ ਜ਼ੋਰ ਦਿੱਤਾ। ਸ਼੍ਰੀ ਮੋਦੀ ਨੇ ਕਿਹਾ, “ਸਾਊਦੀ ਅਰਬ ਵਿੱਚ ਭਾਰਤੀ ਭਾਈਚਾਰੇ ਦੀ ਭਲਾਈ ਲਈ ਉਨ੍ਹਾਂ ਦੇ ਲਗਾਤਾਰ ਸਹਿਯੋਗ ਵਾਸਤੇ ਉਨ੍ਹਾਂ ਦਾ ਧੰਨਵਾਦ ਕੀਤਾ।”

ਸ਼੍ਰੀ ਮੋਦੀ ਨੇ ਐੱਕਸ ‘ਤੇ ਪੋਸਟ ਕੀਤਾ:

“ਸਾਊਦੀ ਅਰਬ ਦੇ ਕਰਾਊਨ ਪ੍ਰਿੰਸ ਅਤੇ ਪ੍ਰਧਾਨ ਮੰਤਰੀ, ਐੱਚਆਰਐੱਚ ਪ੍ਰਿੰਸ ਮੁਹੰਮਦ ਬਿਨ ਸਲਮਾਨ ਨਾਲ ਗੱਲਬਾਤ ਕੀਤੀ ਅਤੇ ਪੱਛਮੀ ਏਸ਼ੀਆ ਵਿੱਚ ਚੱਲ ਰਹੇ ਟਕਰਾਅ ਬਾਰੇ ਚਰਚਾ ਕੀਤੀ।

ਮੈਂ ਖੇਤਰੀ ਊਰਜਾ ਬੁਨਿਆਦੀ ਢਾਂਚੇ ‘ਤੇ ਹਮਲਿਆਂ ਦੀ ਭਾਰਤ ਵੱਲੋਂ ਕੀਤੀ ਗਈ ਨਿਖੇਧੀ ਨੂੰ ਦੁਹਰਾਇਆ।

ਅਸੀਂ ਜਹਾਜ਼ਰਾਨੀ ਦੀ ਆਜ਼ਾਦੀ ਯਕੀਨੀ ਬਣਾਉਣ ਅਤੇ ਸ਼ਿਪਿੰਗ ਲਾਈਨਾਂ ਨੂੰ ਖੁੱਲ੍ਹਾ ਅਤੇ ਸੁਰੱਖਿਅਤ ਰੱਖਣ ਦੀ ਲੋੜ ‘ਤੇ ਸਹਿਮਤ ਹੋਏ।

ਸਾਊਦੀ ਅਰਬ ਵਿੱਚ ਭਾਰਤੀ ਭਾਈਚਾਰੇ ਦੀ ਭਲਾਈ ਲਈ ਉਨ੍ਹਾਂ ਦੇ ਲਗਾਤਾਰ ਸਹਿਯੋਗ ਵਾਸਤੇ ਉਨ੍ਹਾਂ ਦਾ ਧੰਨਵਾਦ ਕੀਤਾ।”

*****

ਐੱਮਜੇਪੀਐੱਸ/ਵੀਜੇ