Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਸਾਬਕਾ ਪ੍ਰਧਾਨ ਮੰਤਰੀ ਭਾਰਤ ਰਤਨ ਅਟਲ ਬਿਹਾਰੀ ਵਾਜਪਈ ਜੀ ਨੂੰ ਸ਼ਰਧਾਂਜਲੀ ਭੇਟ ਕੀਤੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਾਬਕਾ ਪ੍ਰਧਾਨ ਮੰਤਰੀ ਭਾਰਤ ਰਤਨ ਅਟਲ ਬਿਹਾਰੀ ਵਾਜਪਈ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ ਭੇਟ ਕੀਤੀ। ਸ਼੍ਰੀ ਮੋਦੀ ਨੇ ਕਿਹਾ ਕਿ ਉਨ੍ਹਾਂ ਨੇ ਆਪਣਾ ਪੂਰਾ ਜੀਵਨ ਚੰਗੇ ਸ਼ਾਸਨ ਅਤੇ ਰਾਸ਼ਟਰ ਨਿਰਮਾਣ ਲਈ ਸਮਰਪਿਤ ਕੀਤਾ। ਉਨ੍ਹਾਂ ਕਿਹਾ, “ਉਨ੍ਹਾਂ ਨੂੰ ਹਮੇਸ਼ਾ ਇੱਕ ਸ਼ਕਤੀਸ਼ਾਲੀ ਬੁਲਾਰੇ ਵਜੋਂ ਹੀ ਨਹੀਂ ਸਗੋਂ ਇੱਕ ਸ਼ਕਤੀਸ਼ਾਲੀ ਕਵੀ ਵਜੋਂ ਵੀ ਯਾਦ ਕੀਤਾ ਜਾਵੇਗਾ। ਉਨ੍ਹਾਂ ਦੀ ਸ਼ਖ਼ਸੀਅਤ, ਕੰਮ ਅਤੇ ਅਗਵਾਈ ਦੇਸ਼ ਦੇ ਸਰਬ-ਪੱਖੀ ਵਿਕਾਸ ਲਈ ਮਾਰਗ-ਦਰਸ਼ਕ ਬਣੇ ਰਹਿਣਗੇ।”

ਪ੍ਰਧਾਨ ਮੰਤਰੀ ਨੇ ਐੱਕਸ ‘ਤੇ ਪੋਸਟ ਕੀਤਾ:

“ਦੇਸ਼-ਵਾਸੀਆਂ ਦੇ ਦਿਲਾਂ ਵਿੱਚ ਵੱਸੇ ਸਾਬਕਾ ਪ੍ਰਧਾਨ ਮੰਤਰੀ ਭਾਰਤ ਰਤਨ ਅਟਲ ਬਿਹਾਰੀ ਵਾਜਪਈ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ। ਉਨ੍ਹਾਂ ਨੇ ਆਪਣਾ ਪੂਰਾ ਜੀਵਨ ਚੰਗੇ ਸ਼ਾਸਨ ਅਤੇ ਰਾਸ਼ਟਰ ਨਿਰਮਾਣ ਲਈ ਸਮਰਪਿਤ ਕੀਤਾ। ਉਨ੍ਹਾਂ ਨੂੰ ਹਮੇਸ਼ਾ ਇੱਕ ਸ਼ਕਤੀਸ਼ਾਲੀ ਬੁਲਾਰੇ ਦੇ ਨਾਲ-ਨਾਲ ਇੱਕ ਸ਼ਕਤੀਸ਼ਾਲੀ ਕਵੀ ਵਜੋਂ ਯਾਦ ਕੀਤਾ ਜਾਵੇਗਾ। ਉਨ੍ਹਾਂ ਦੀ ਸ਼ਖ਼ਸੀਅਤ, ਕੰਮ ਅਤੇ ਅਗਵਾਈ ਦੇਸ਼ ਦੇ ਸਰਬ-ਪੱਖੀ ਵਿਕਾਸ ਲਈ ਮਾਰਗ-ਦਰਸ਼ਕ ਬਣੇ ਰਹਿਣਗੇ।”

 

*************

ਐੱਮਜੇਪੀਐੱਸ / ਵੀਜੇ