Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਸਿਓਲ ਦੀ ਯੋਨਸੇਈ ਯੂਨੀਵਰਸਿਟੀ ਵਿੱਚ ਮਹਾਤਮਾ ਗਾਂਧੀ ਦੀ ਪ੍ਰਤਿਮਾ ਤੋਂ ਪਰਦਾ ਹਟਾਇਆ

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਿਓਲ ਦੀ ਯੋਨਸੇਈ ਯੂਨੀਵਰਸਿਟੀ ਵਿੱਚ ਮਹਾਤਮਾ ਗਾਂਧੀ ਦੀ ਪ੍ਰਤਿਮਾ ਤੋਂ ਪਰਦਾ ਹਟਾਇਆ।

ਇਸ ਮੌਕੇ ’ਤੇ ਕੋਰੀਆ ਗਣਰਾਜ ਦੇ ਰਾਸ਼ਟਰਪਤੀ ਸ਼੍ਰੀ ਮੂਨ ਜੇਈ-ਇਨ (Moon Jae-in) ਪਹਿਲੀ ਮਹਿਲਾ ਜੂੰਗ-ਸੂਕ (Jung-sook) ਅਤੇ ਸੰਯੁਕਤ ਰਾਸ਼ਟਰ ਦੇ ਸਾਬਕਾ ਸਕੱਤਰ-ਜਨਰਲ ਸ਼੍ਰੀ ਬਾਨ ਕੀ-ਮੂਨ (Ban Ki-moon) ਹਾਜ਼ਰ ਸਨ।

ਪ੍ਰਧਾਨ ਮੰਤਰੀ ਨੇ ਇਸ ਮੌਕੇ ’ਤੇ ਕਿਹਾ ਕਿ ਬਾਪੂ ਦੀ ਪ੍ਰਤਿਮਾ ਤੋਂ ਪਰਦਾ ਹਟਾਉਣਾ ਸਨਮਾਨ ਦੀ ਗੱਲ ਹੈ। ਉਨ੍ਹਾਂ ਨੇ ਕਿਹਾ ਕਿ ਅਜਿਹੇ ਸਮੇਂ ਵਿੱਚ ਜਦੋਂ ਕਿ ਅਸੀਂ ਬਾਪੂ ਦੀ 150ਵੀਂ ਜਯੰਤੀ ਮਨਾ ਰਹੇ ਹਾਂ, ਇਸ ਦਾ ਵਿਸ਼ੇਸ਼ ਮਹੱਤਵ ਹੋ ਜਾਂਦਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਬਾਪੂ ਦੇ ਵਿਚਾਰਾਂ ਅਤੇ ਸਿਧਾਂਤਾਂ ਵਿੱਚ ਆਤੰਕਵਾਦ, ਜਲਵਾਯੂ ਪਰਿਵਰਤਨ ਵਰਗੀਆਂ ਮਾਨਵ ਜਾਤੀ ਦੇ ਸਾਹਮਣੇ ਮੌਜੂਦ ਅੱਜ ਸਭ ਤੋਂ ਵੱਡੀਆਂ ਚੁਣੌਤੀਆਂ ਨਾਲ ਨਿਪਟਣ ਦੀ ਤਾਕਤ ਹੈ।

ਸ਼੍ਰੀ ਮੋਦੀ ਨੇ ਕਿਹਾ ਕਿ ਬਾਪੂ ਦੇ ਜੀਵਨ ਅਤੇ ਵਿਚਾਰਾਂ ਨੇ ਸਾਨੂੰ ਇਹ ਦੱਸਿਆ ਕਿ ਕਿਵੇਂ ਅਸੀਂ ਕੁਦਰਤ ਨਾਲ ਸਦਭਾਵ ਨਾਲ ਰਹਿੰਦਿਆਂ ਕਾਰਬਨ ਫੁੱਟਪ੍ਰਿੰਟ ਘੱਟ ਕਰ ਸਕਦੇ ਹਾਂ। ਉਨ੍ਹਾਂ ਨੇ ਸਾਨੂੰ ਇਹ ਵੀ ਸਿਖਾਇਆ ਕਿ ਆਉਣ ਵਾਲੀਆਂ ਪੀੜ੍ਹੀਆਂ ਲਈ ਅਸੀਂ ਧਰਤੀ ਨੂੰ ਸਵੱਛ ਅਤੇ ਹਰੀ-ਭਰੀ ਰੱਖਣਾ ਹੈ।

ਯੋਨਸੇਈ ਯੂਨੀਵਰਸਿਟੀ ਦੱਖਣ ਕੋਰੀਆ ਦੀਆਂ ਸਭ ਤੋਂ ਪ੍ਰਸਿੱਧ ਯੂਨੀਵਰਸਿਟੀਆਂ ਵਿੱਚੋਂ ਇੱਕ ਹੈ।

ਦੱਖਣ ਕੋਰੀਆ ਵਿੱਚ ਮਹਾਤਮਾ ਗਾਂਧੀ ਨੂੰ ਵਿਸ਼ਵ ਸ਼ਾਂਤੀ ਦੇ ਪ੍ਰਤੀਕ ਵਜੋਂ ਸਨਮਾਨ ਦਿੱਤਾ ਜਾਂਦਾ ਹੈ।

*****

ਏਕੇਟੀ/ਐੱਸਐੱਚ/ਐੱਸਬੀਪੀ