ਪੀਐੱਮਇੰਡੀਆ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਿਵਲ ਸੇਵਾ ਦਿਵਸ ਦੇ ਮੌਕੇ ’ਤੇ ਸਮੂਹ ਸਿਵਲ ਸੇਵਕਾਂ ਨੂੰ ਤਹਿ ਦਿਲੋਂ ਸ਼ੁਭਕਾਮਨਾਵਾਂ ਦਿੱਤੀਆਂ। ਸ਼੍ਰੀ ਮੋਦੀ ਨੇ ਕਿਹਾ ਕਿ ਇਹ ਸੁਸ਼ਾਸਨ ਅਤੇ ਰਾਸ਼ਟਰ ਨਿਰਮਾਣ ਦੀ ਦਿਸ਼ਾ ਵਿੱਚ ਕੰਮ ਕਰਨ ਦੇ ਸੰਕਲਪ ਨੂੰ ਹੋਰ ਵਧੇਰੇ ਮਜ਼ਬੂਤ ਕਰਨ ਦਾ ਮੌਕਾ ਹੈ। ਉਨ੍ਹਾਂ ਨੇ ਕਿਹਾ ਕਿ ਜ਼ਮੀਨੀ ਪੱਧਰ ਤੋਂ ਲੈ ਕੇ ਨੀਤੀ-ਨਿਰਮਾਣ ਤੱਕ, ਸਿਵਲ ਸੇਵਕਾਂ ਦੀਆਂ ਕੋਸ਼ਿਸ਼ਾਂ ਅਣਗਿਣਤ ਲੋਕਾਂ ਦੇ ਜੀਵਨ ਨੂੰ ਛੂੰਹਦੀਆਂ ਹਨ ਅਤੇ ਦੇਸ਼ ਦੀ ਤਰੱਕੀ ਵਿੱਚ ਆਪਣਾ ਯੋਗਦਾਨ ਦਿੰਦੀਆਂ ਹਨ। ਇਹੀ ਕਾਮਨਾ ਹੈ ਕਿ ਸਾਡੇ ਸਿਵਲ ਸੇਵਕ ਆਪਣੀ ਡਿਊਟੀ ਦੇ ਉੱਚਤਮ ਮਿਆਰਾਂ ਨੂੰ ਬਰਕਰਾਰ ਰੱਖਦੇ ਹੋਏ ਉੱਤਮਤਾ, ਹਮਦਰਦੀ ਅਤੇ ਨਵੀਨਤਾ ਨਾਲ ਦੇਸ਼ ਦੀ ਸੇਵਾ ਕਰਦੇ ਰਹਿਣ।
ਸ਼੍ਰੀ ਮੋਦੀ ਨੇ ਐੱਕਸ ’ਤੇ ਪੋਸਟ ਕੀਤਾ:
“ਸਿਵਲ ਸੇਵਾ ਦਿਵਸ ਦੀਆਂ ਤਹਿ ਦਿਲੋਂ ਸ਼ੁਭਕਾਮਨਾਵਾਂ । ਇਹ ਸੁਸ਼ਾਸਨ ਅਤੇ ਰਾਸ਼ਟਰ ਨਿਰਮਾਣ ਦੀ ਦਿਸ਼ਾ ਵਿੱਚ ਕੰਮ ਕਰਨ ਦੇ ਸੰਕਲਪ ਨੂੰ ਹੋਰ ਵਧੇਰੇ ਮਜ਼ਬੂਤ ਕਰਨ ਦਾ ਮੌਕਾ ਹੈ। ਜ਼ਮੀਨੀ ਪੱਧਰ ਤੋਂ ਲੈ ਕੇ ਨੀਤੀ ਨਿਰਮਾਣ ਤੱਕ, ਸਿਵਲ ਸੇਵਕਾਂ ਦੀਆਂ ਕੋਸ਼ਿਸ਼ਾਂ ਅਣਗਿਣਤ ਲੋਕਾਂ ਦੇ ਜੀਵਨ ਨੂੰ ਪ੍ਰਭਾਵਿਤ ਕਰਦੀਆਂ ਹਨ ਅਤੇ ਭਾਰਤ ਦੀ ਤਰੱਕੀ ਵਿੱਚ ਯੋਗਦਾਨ ਪਾਉਂਦੀਆਂ ਹਨ। ਸਾਡੇ ਸਿਵਲ ਸੇਵਕ ਉੱਤਮਤਾ, ਹਮਦਰਦੀ ਅਤੇ ਨਵੀਨਤਾ ਦੇ ਨਾਲ ਆਪਣੀ ਸੇਵਾ ਜਾਰੀ ਰੱਖਣ ਅਤੇ ਡਿਊਟੀ ਦੇ ਉੱਚਤਮ ਮਿਆਰਾਂ ਨੂੰ ਬਰਕਰਾਰ ਰੱਖਣ।”
Greetings to all civil servants on Civil Services Day. This is an occasion to further strengthen the resolve to work towards good governance and nation building. From the grassroots to policy-making, the efforts of civil servants touch countless lives and contribute to India’s…
— Narendra Modi (@narendramodi) April 21, 2026
****
ਐੱਮਜੇਪੀਐੱਸ/ਵੀਜੇ