Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਸਿੱਕਮ ਦੇ ਨਾਮਚੀ ਵਿੱਚ ਸੁਰੰਗ ਡਿੱਗਣ ਕਾਰਨ ਹੋਏ ਜਾਨੀ ਨੁਕਸਾਨ ’ਤੇ ਦੁੱਖ ਪ੍ਰਗਟ ਕੀਤਾ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਿੱਕਮ ਦੇ ਨਾਮਚੀ ਵਿੱਚ ਇੱਕ ਉਸਾਰੀ ਅਧੀਨ ਸੁਰੰਗ ਦੇ ਡਿੱਗਣ ਕਾਰਨ ਹੋਏ ਜਾਨੀ ਨੁਕਸਾਨ ’ਤੇ ਡੂੰਘਾ ਦੁੱਖ ਪ੍ਰਗਟ ਕੀਤਾ। ਉਨ੍ਹਾਂ ਨੇ ਪੀੜਤ ਪਰਿਵਾਰਾਂ ਪ੍ਰਤੀ ਆਪਣੀ ਸੰਵੇਦਨਾ ਪ੍ਰਗਟ ਕੀਤੀ ਅਤੇ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ।

ਪ੍ਰਧਾਨ ਮੰਤਰੀ ਨੇ ਐਲਾਨ ਕੀਤਾ ਕਿ ਹਰੇਕ ਮ੍ਰਿਤਕ ਦੇ ਰਿਸ਼ਤੇਦਾਰ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਤੋਂ 2 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਰਾਸ਼ੀ ਦਿੱਤੀ ਜਾਵੇਗੀ। ਸ਼੍ਰੀ ਮੋਦੀ ਨੇ ਦੱਸਿਆ ਕਿ ਜ਼ਖ਼ਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ।

ਪ੍ਰਧਾਨ ਮੰਤਰੀ ਨੇ ਐੱਕਸ ’ਤੇ ਇੱਕ ਪੋਸਟ ਵਿੱਚ ਸਾਂਝਾ ਕੀਤਾ:

“ਸਿੱਕਮ ਦੇ ਨਾਮਚੀ ਵਿੱਚ ਇੱਕ ਉਸਾਰੀ ਅਧੀਨ ਸੁਰੰਗ ਦੇ ਡਿੱਗਣ ਕਾਰਨ ਹੋਏ ਜਾਨੀ ਨੁਕਸਾਨ ਤੋਂ ਦੁਖੀ ਹਾਂ। ਮੈਂ ਪੀੜਤ ਪਰਿਵਾਰਾਂ ਪ੍ਰਤੀ ਆਪਣੀ ਡੂੰਘੀ ਸੰਵੇਦਨਾ ਪ੍ਰਗਟ ਕਰਦਾ ਹਾਂ। ਮੈਂ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ।

ਹਰੇਕ ਮ੍ਰਿਤਕ ਦੇ ਰਿਸ਼ਤੇਦਾਰ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਤੋਂ 2 ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ 50,000 ਰੁਪਏ ਦੀ ਐਕਸ-ਗ੍ਰੇਸ਼ੀਆ ਰਾਸ਼ੀ ਦਿੱਤੀ ਜਾਵੇਗੀ: ਪੀਐੱਮ @narendramodi”

***************

ਐੱਮਜੇਪੀਐੱਸ/ਐੱਸਐੱਸ/ਪੀਆਰਕੇ