Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਸਿੱਕਮ ਦੇ ਰਾਜ ਸਥਾਪਨਾ ਦਿਵਸ ’ਤੇ ਉੱਥੋਂ ਦੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਿੱਕਮ ਦੇ ਰਾਜ ਸਥਾਪਨਾ ਦਿਵਸ ਦੇ ਮੌਕੇ ’ਤੇ ਸਿੱਕਮ ਦੇ ਲੋਕਾਂ ਨੂੰ ਤਹਿ ਦਿਲੋਂ ਸ਼ੁਭਕਾਮਨਾਵਾਂ ਦਿੱਤੀਆਂ। ਇਹ ਇੱਕ ਇਤਿਹਾਸਕ ਪ੍ਰਾਪਤੀ ਹੈ ਕਿਉਂਕਿ ਸਿੱਕਮ ਇਸ ਸਾਲ ਆਪਣਾ 50ਵਾਂ ਰਾਜ ਸਥਾਪਨਾ ਦਿਵਸ ਮਨਾ ਰਿਹਾ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਭਾਰਤ ਦੇ ਵਿਕਾਸ ਵਿੱਚ ਸਿੱਕਮ ਦੇ ਯੋਗਦਾਨ ਦਾ ਬਹੁਤ ਮਹੱਤਵਪੂਰਨ ਹੈ ਅਤੇ ਅਸੀਂ ਇਸਦੀ ਸ਼ਲਾਘਾ ਕਰਦੇ ਹਾਂ। ਪ੍ਰਧਾਨ ਮੰਤਰੀ ਨੇ 50ਵੇਂ ਰਾਜ ਸਥਾਪਨਾ ਦਿਵਸ ਸਮਾਰੋਹ ਦੌਰਾਨ ਸਿੱਕਮ ਦੀ ਆਪਣੀ ਹਾਲੀਆ ਯਾਤਰਾ ਨੂੰ ਯਾਦ ਕਰਦਿਆਂ ਕਿਹਾ ਕਿ ਉਹ ਰਾਜ ਦੇ ਲੋਕਾਂ ਦੇ ਸਨੇਹ ਅਤੇ ਪਿਆਰ ਤੋਂ ਬਹੁਤ ਪ੍ਰਭਾਵਿਤ ਹੋਏ।

ਸ਼੍ਰੀ ਮੋਦੀ ਨੇ ਐੱਕਸ ’ਤੇ ਪੋਸਟ ਕੀਤਾ:

 “ਰਾਜ ਸਥਾਪਨਾ ਦਿਵਸ ’ਤੇ ਮੇਰੀਆਂ ਸਾਰੀਆਂ ਭੈਣਾਂ ਅਤੇ ਭਰਾਵਾਂ ਨੂੰ ਤਹਿ ਦਿਲੋਂ ਸ਼ੁਭਕਾਮਨਾਵਾਂ। ਭਾਰਤ ਦੇ ਵਿਕਾਸ ਵਿੱਚ ਸਿੱਕਮ ਦਾ ਯੋਗਦਾਨ ਬਹੁਤ ਮਹੱਤਵਪੂਰਨ ਹੈ। ਮੈਂ ਰਾਜ ਦੇ ਲੋਕਾਂ ਦੀ ਚੰਗੀ ਸਿਹਤ ਅਤੇ ਖ਼ੁਸ਼ਹਾਲੀ ਦੀ ਕਾਮਨਾ ਕਰਦਾ ਹਾਂ।

ਇਹ ਮੌਕਾ ਅਜਿਹੇ ਸਮੇਂ ਆਇਆ ਹੈ, ਜਦੋਂ ਸਿੱਕਮ ਆਪਣਾ 50ਵਾਂ ਰਾਜ ਸਥਾਪਨਾ ਦਿਵਸ ਮਨਾ ਰਿਹਾ ਹੈ। ਕੁਝ ਦਿਨ ਪਹਿਲਾਂ ਮੈਨੂੰ ਸਿੱਕਮ ਦੇ ਲੋਕਾਂ ਵਿਚਕਾਰ ਸਮਾਗਮ ਵਿੱਚ ਸ਼ਾਮਲ ਹੋਣ ਦਾ ਸੁਭਾਗ ਪ੍ਰਾਪਤ ਹੋਇਆ ਸੀ। ਸਿੱਕਮ ਵਿੱਚ ਮੈਨੂੰ ਜੋ ਪਿਆਰ ਮਿਲਿਆ, ਉਹ ਮੈਨੂੰ ਹਮੇਸ਼ਾ ਚੇਤੇ ਰਹੇਗਾ। ਕੇਂਦਰ ਸਰਕਾਰ ਆਉਣ ਵਾਲੇ ਸਮੇਂ ਵਿੱਚ ਸਿੱਕਮ ਦੇ ਵਿਕਾਸ ਵਿੱਚ ਲਗਾਤਾਰ ਸਹਿਯੋਗ ਦਿੰਦੀ ਰਹੇਗੀ।”

*****

ਐੱਮਜੇਪੀਐੱਸ/ਐੱਸਐੱਸ/ਵੀਜੇ