Search

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਸੂਰਤ ਵਿੱਚ ਭੀਸ਼ਣ ਅੱਗ ਦੁਰਘਟਨਾ ’ਤੇ ਦੁੱਖ ਪ੍ਰਗਟ ਕੀਤਾ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੁਜਰਾਤ ਦੇ ਸੂਰਤ ਵਿੱਚ ਭੀਸ਼ਣ ਅੱਗ ਦੁਰਘਟਨਾ ’ਤੇ ਗਹਿਰਾ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਗੁਜਰਾਤ ਸਰਕਾਰ ਅਤੇ ਸਥਾਨਕ ਅਧਿਕਾਰੀਆਂ ਤੋਂ ਇਸ ਦੁਰਘਟਨਾ ਤੋਂ ਪ੍ਰਭਾਵਿਤ ਲੋਕਾਂ ਨੂੰ ਹਰ ਸੰਭਵ ਸਹਾਇਤਾ ਉਪਲੱਬਧ ਕਰਵਾਉਣ ਦਾ ਨਿਰਦੇਸ਼ ਦਿੱਤਾ ਹੈ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਸੂਰਤ ਵਿੱਚ ਭੀਸ਼ਣ ਅੱਗ ਦੁਰਘਟਨਾ ਤੋਂ ਬੇਹੱਦ ਦੁੱਖੀ ਹਾਂ। ਮੇਰੀਆਂ ਸੰਵੇਦਨਾਵਾਂ ਸੋਗਮਈ ਪਰਿਵਾਰਾਂ ਦੇ ਨਾਲ ਹੈ। ਮੈਂ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ। ਮੈਂ ਗੁਜਰਾਤ ਸਰਕਾਰ ਅਤੇ ਸਥਾਨਕ ਅਧਿਕਾਰੀਆਂ ਤੋਂ ਪ੍ਰਭਾਵਿਤ ਲੋਕਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਲਈ ਕਿਹਾ ਹੈ।

*****

ਏਕੇਟੀ/ਕੇਪੀ