Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਸ੍ਰੀਸ਼ੰਕਰ ਨੂੰ ਰਾਸ਼ਟਰਮੰਡਲ ਖੇਡਾਂ 2026 ਵਿੱਚ ਚਾਂਦੀ ਦਾ ਤਮਗ਼ਾ ਜਿੱਤਣ ‘ਤੇ ਵਧਾਈ ਦਿੱਤੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸ੍ਰੀਸ਼ੰਕਰ ਨੂੰ ਗਲਾਸਗੋ ਰਾਸ਼ਟਰਮੰਡਲ ਖੇਡਾਂ 2026 ਵਿੱਚ ਚਾਂਦੀ ਦਾ ਤਮਗ਼ਾ ਜਿੱਤਣ ‘ਤੇ ਵਧਾਈ ਦਿੱਤੀ ਹੈ।

ਪ੍ਰਧਾਨ ਮੰਤਰੀ ਨੇ ਉਨ੍ਹਾਂ ਦੇ ਪ੍ਰਦਰਸ਼ਨ ਨੂੰ ਬੇਮਿਸਾਲ ਦੱਸਿਆ ਅਤੇ ਕਿਹਾ ਕਿ ਇਹ ਤਮਗ਼ਾ ਉਨ੍ਹਾਂ ਦੀ ਸਭ ਤੋਂ ਵਧੀਆ ਛਾਲ ਲਈ ਮਿਲਿਆ ਹੈ।

ਸ਼੍ਰੀ ਮੋਦੀ ਨੇ ਕਿਹਾ ਕਿ ਸ੍ਰੀਸ਼ੰਕਰ ਦੀ ਸਫਲਤਾ ਕਈ ਨੌਜਵਾਨਾਂ ਨੂੰ ਐਥਲੈਟਿਕਸ ਵਿੱਚ ਉੱਤਮਤਾ ਹਾਸਲ ਕਰਨ ਲਈ ਪ੍ਰੇਰਿਤ ਕਰੇਗੀ ਅਤੇ ਉਨ੍ਹਾਂ ਦੇ ਭਵਿੱਖ ਦੇ ਯਤਨਾਂ ਲਈ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।

ਪ੍ਰਧਾਨ ਮੰਤਰੀ ਨੇ ਐੱਕਸ ‘ਤੇ ਲਿਖਿਆ;

“ਸ੍ਰੀਸ਼ੰਕਰ ਲਈ ਇੱਕ ਸ਼ਾਨਦਾਰ ਚਾਂਦੀ ਦਾ ਤਮਗ਼ਾ ! ਬੇਮਿਸਾਲ ਪ੍ਰਦਰਸ਼ਨ!

ਤਮਗ਼ਾ ਜਿੱਤਣ ‘ਤੇ ਉਨ੍ਹਾਂ ਨੂੰ ਵਧਾਈਆਂ ਅਤੇ ਉਹ ਵੀ ਉਨ੍ਹਾਂ ਦੀ ਸਭ ਤੋਂ ਵਧੀਆ ਛਾਲ ਲਈ। ਉਨ੍ਹਾਂ ਦੀ ਸਫਲਤਾ ਕਈ ਨੌਜਵਾਨਾਂ ਨੂੰ ਐਥਲੈਟਿਕਸ ਵਿੱਚ ਉੱਤਮਤਾ ਹਾਸਲ ਕਰਨ ਲਈ ਪ੍ਰੇਰਿਤ ਕਰੇਗੀ। ਉਨ੍ਹਾਂ ਦੇ ਭਵਿੱਖ ਦੇ ਯਤਨਾਂ ਲਈ ਮੇਰੀਆਂ ਸ਼ੁਭਕਾਮਨਾਵਾਂ।

#CWG2026”

****

MJPS/SS/ST