Search

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁਭ ਮੌਕੇ ‘ਤੇ ਵਧਾਈਆਂ ਦਿੱਤੀਆਂ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁਭ ਮੌਕੇ ‘ਤੇ ਦੇਸ਼ ਭਰ ਦੇ ਸਾਰੇ ਨਾਗਰਿਕਾਂ ਨੂੰ ਨਿੱਘੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ।

ਸ਼੍ਰੀ ਮੋਦੀ ਨੇ ਐੱਕਸ ‘ਤੇ ਇੱਕ ਪੋਸਟ ਵਿੱਚ ਲਿਖਿਆ;

“ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ’ਤੇ ਨਿੱਘੀਆਂ ਮੁਬਾਰਕਾਂ।

ਉਨ੍ਹਾਂ ਦੀਆਂ ਸਦੀਵੀ ਸਿੱਖਿਆਵਾਂ ਲਗਾਤਾਰ ਮਨੁੱਖਤਾ ਦਾ ਮਾਰਗ-ਦਰਸ਼ਨ ਕਰ ਰਹੀਆਂ ਹਨ।

ਉਨ੍ਹਾਂ ਦਾ ਸੰਦੇਸ਼ ਸਾਨੂੰ ਦਇਆ, ਆਪਸੀ ਸਾਂਝ ਅਤੇ ਸਰਬੱਤ ਦੇ ਭਲੇ ’ਤੇ ਆਧਾਰਿਤ ਸਮਾਜ ਸਿਰਜਣ ਲਈ ਪ੍ਰੇਰਿਤ ਕਰਦਾ ਰਹੇ।”

 

****

ਐਮਜੇਪੀਐਸ/ਐਸਐਸ/ਵੀਜੇ/ਐਸਐਸ