Search

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਸੰਵਿਧਾਨ ਦਿਵਸ ‘ਤੇ ਬਾਬਾ ਸਾਹਿਬ ਡਾ. ਬੀ.ਆਰ. ਅੰਬੇਦਕਰ ਅਤੇ ਹੋਰ ਮਹਾਨ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਭੇਟ ਕੀਤੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸੰਵਿਧਾਨ ਦਿਵਸ ਦੇ ਮੌਕੇ ‘ਤੇ ਦੇਸ਼ ਦੇ ਸਾਰੇ ਨਾਗਰਿਕਾਂ ਨੂੰ ਤਹਿ ਦਿਲੋਂ ਸ਼ੁਭਕਾਮਨਾਵਾਂ ਦਿੱਤੀਆਂ ਹਨ। ਉਨ੍ਹਾਂ ਨੇ ਬਾਬਾ ਸਾਹਿਬ ਡਾ. ਬੀ.ਆਰ. ਅੰਬੇਦਕਰ ਅਤੇ ਸੰਵਿਧਾਨ ਸਭਾ ਦੇ ਸਾਰੇ ਮਹਾਨ ਮੈਂਬਰਾਂ ਨੂੰ ਸ਼ਰਧਾਂਜਲੀ ਭੇਟ ਕੀਤੀ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਇਨ੍ਹਾਂ ਮਹਾਨ ਸ਼ਖ਼ਸੀਅਤਾਂ ਵੱਲੋਂ ਦੇਸ਼ ਨੂੰ ਪ੍ਰਦਾਨ ਕੀਤਾ ਗਿਆ ਸੰਵਿਧਾਨ ਭਾਰਤੀ ਲੋਕਤੰਤਰ ਦੀ ਇੱਕ ਅਣਮੁੱਲੀ ਵਿਰਾਸਤ ਹੈ। ਇਹ ਵਿਕਸਿਤ ਭਾਰਤ ਦੇ ਸੰਕਲਪ ਨੂੰ ਸਾਕਾਰ ਕਰਨ ਦੀ ਦਿਸ਼ਾ ਵਿੱਚ ਰਾਸ਼ਟਰ ਦਾ ਨਿਰੰਤਰ ਮਾਰਗਦਰਸ਼ਨ ਕਰਦਾ ਰਹੇਗਾ।

ਸ਼੍ਰੀ ਮੋਦੀ ਨੇ ਸੰਵਿਧਾਨ ਵਿੱਚ ਦਰਜ ਕਦਰਾਂ-ਕੀਮਤਾਂ ਨੂੰ ਹੋਰ ਮਜ਼ਬੂਤ ਕਰਨ ਦੀ ਆਪਣੀ ਵਚਨਬੱਧਤਾ ਵੀ ਦੁਹਰਾਈ। ਇਸ ਦੇ ਨਾਲ ਹੀ ਉਨ੍ਹਾਂ ਨੇ ਇੱਕ ਸੰਸਕ੍ਰਿਤ ਸੁਭਾਸ਼ਿਤਮ ਸਾਂਝਾ ਕੀਤਾ, ਜੋ ਇਸ ਵਿਚਾਰ ਨੂੰ ਦਰਸਾਉਂਦਾ ਹੈ ਕਿ ਵਿਦਵਾਨਾਂ ਵੱਲੋਂ ਡੂੰਘੇ ਵਿਚਾਰ-ਵਟਾਂਦਰੇ ਤੋਂ ਬਾਅਦ ਨਿਰਧਾਰਿਤ ਕੀਤੀਆਂ ਗਈਆਂ ਨੀਤੀਆਂ ਅਤੇ ਸਿਧਾਂਤ ਸਦਾ ਸਥਾਈ ਰਹਿੰਦੇ ਹਨ।

ਪ੍ਰਧਾਨ ਮੰਤਰੀ ਨੇ ਐੱਕਸ ‘ਤੇ ਇਸ ਸੰਦੇਸ਼ ਵਿੱਚ ਲਿਖਿਆ:

“ਸਾਰੇ ਦੇਸ਼ ਵਾਸੀਆਂ ਨੂੰ ਸੰਵਿਧਾਨ ਦਿਵਸ ਦੀਆਂ ਤਹਿ ਦਿਲੋਂ ਸ਼ੁਭਕਾਮਨਾਵਾਂ।

ਇਸ ਪਵਿੱਤਰ ਮੌਕੇ ‘ਤੇ ਸਤਿਕਾਰਯੋਗ ਬਾਬਾ ਸਾਹਿਬ ਅਤੇ ਸੰਵਿਧਾਨ ਸਭਾ ਦੀਆਂ ਸਮੂਹ ਮਹਾਨ ਸ਼ਖ਼ਸੀਅਤਾਂ ਨੂੰ ਮੇਰਾ ਨਮਨ ਅਤੇ ਸਤਿਕਾਰ।

ਸੰਵਿਧਾਨ ਦੇ ਰੂਪ ਵਿੱਚ ਉਨ੍ਹਾਂ ਵੱਲੋਂ ਦਿੱਤੀ ਗਈ ਸੌਗਾਤ ਭਾਰਤੀ ਲੋਕਤੰਤਰ ਦੀ ਅਣਮੁੱਲੀ ਵਿਰਾਸਤ ਹੈ, ਜੋ ਵਿਕਸਿਤ ਭਾਰਤ ਦੇ ਸੰਕਲਪ ਨੂੰ ਸਾਕਾਰ ਕਰਨ ਵਿੱਚ ਸਾਡਾ ਮਾਰਗਦਰਸ਼ਨ ਕਰਦੀ ਰਹੇਗੀ।

ਸੰਵਿਧਾਨ ਦਿਵਸ ਦੀਆਂ ਤਹਿ ਦਿਲੋਂ ਸ਼ੁਭਕਾਮਨਾਵਾਂ! ਇਹ ਦਿਨ ਸਾਡੇ ਸੰਵਿਧਾਨ ਦੇ ਨਿਰਮਾਤਾਵਾਂ ਨੂੰ ਨਮਨ ਕਰਨ ਅਤੇ ਸੰਵਿਧਾਨ ਵਿੱਚ ਦਰਜ ਕਦਰਾਂ-ਕੀਮਤਾਂ ਨੂੰ ਹੋਰ ਮਜ਼ਬੂਤ ਕਰਨ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਉਣ ਦਾ ਇੱਕ ਵਿਸ਼ੇਸ਼ ਮੌਕਾ ਹੈ।”

 

बहुधा बहुभिः सार्धं चिन्तिताः सुनिरूपिताः।

कथञ्चिन्न विलीयन्ते विद्वद्भिश्चिन्तिता नयाः॥”

 

 

****

 

ਐੱਨਕੇਆਰਐੱਮ/ਐੱਸਐੱਸ/ਐੱਸਐੱਸ