ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਇੱਕ ਸੰਸਕ੍ਰਿਤ ਸੁਭਾਸ਼ਤਮ ਸਾਂਝਾ ਕੀਤਾ, ਜਿਸ ਵਿੱਚ ਇਸ ਗੱਲ ਨੂੰ ਉਜਾਗਰ ਕੀਤਾ ਗਿਆ ਹੈ ਕਿ ਕੋਈ ਵੀ ਮਨੁੱਖ ਇੱਕ ਪਲ ਲਈ ਵੀ ਕਰਮ ਕੀਤੇ ਬਿਨਾਂ ਨਹੀਂ ਰਹਿ ਸਕਦਾ। ਇਸ ਲਈ, ਮਨੁੱਖ ਨੂੰ ਆਪਣਾ ਜੀਵਨ ਹਮੇਸ਼ਾ ਨੇਕ ਅਤੇ ਸਕਾਰਾਤਮਕ ਕਾਰਜਾਂ ਵਿੱਚ ਲਗਾਉਣਾ ਚਾਹੀਦਾ ਹੈ।
ਪ੍ਰਧਾਨ ਮੰਤਰੀ ਨੇ ਐੱਕਸ ’ਤੇ ਲਿਖਿਆ;
“न हि कश्चित्क्षणमपि जातु तिष्ठत्यकर्मकृत्।
कार्यते ह्यवशः कर्म सर्वः प्रकृतिजैर्गुणैः॥”
ਇਸ ਬ੍ਰਹਿਮੰਡ ਵਿੱਚ ਕੋਈ ਵੀ ਮਨੁੱਖ ਇੱਕ ਪਲ ਲਈ ਵੀ ਕਰਮ ਕੀਤੇ ਬਿਨਾਂ ਨਹੀਂ ਰਹਿ ਸਕਦਾ। ਹਰ ਵਿਅਕਤੀ ਕੁਦਰਤ ਦੇ ਅੰਦਰੂਨੀ ਗੁਣਾਂ ਅਤੇ ਆਪਣੀ ਪ੍ਰਵਿਰਤੀ ਤੋਂ ਪ੍ਰੇਰਿਤ ਹੋ ਕੇ ਨਿਰੰਤਰ ਕਰਮ ਕਰਨ ਲਈ ਮਜਬੂਰ ਹੁੰਦਾ ਹੈ; ਇਸ ਲਈ, ਸਾਨੂੰ ਆਪਣਾ ਜੀਵਨ ਹਮੇਸ਼ਾ ਨੇਕ ਅਤੇ ਸਕਾਰਾਤਮਕ ਕਾਰਜਾਂ ਵਿੱਚ ਲਗਾਉਣਾ ਚਾਹੀਦਾ ਹੈ।
******
ਐੱਮਜੇਪੀਐੱਸ/ਐੱਸਐੱਸ/ਪੀਆਰਕੇ
न हि कश्चित्क्षणमपि जातु तिष्ठत्यकर्मकृत्। कार्यते ह्यवशः कर्म सर्वः प्रकृतिजैर्गुणैः॥ https://t.co/moHujtlBoi
— Narendra Modi (@narendramodi) November 16, 2026