Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਹਰਿਆਣਾ ਸਵਰਣ ਜਯੰਤੀ ਉਤਸਵ ਦੇ ਉਦਘਾਟਨ ਸਮਾਰੋਹ ਵਿੱਚ ਹਿੱਸਾ ਲਿਆ

ਪ੍ਰਧਾਨ ਮੰਤਰੀ ਨੇ ਹਰਿਆਣਾ ਸਵਰਣ ਜਯੰਤੀ ਉਤਸਵ ਦੇ ਉਦਘਾਟਨ ਸਮਾਰੋਹ ਵਿੱਚ ਹਿੱਸਾ ਲਿਆ

ਪ੍ਰਧਾਨ ਮੰਤਰੀ ਨੇ ਹਰਿਆਣਾ ਸਵਰਣ ਜਯੰਤੀ ਉਤਸਵ ਦੇ ਉਦਘਾਟਨ ਸਮਾਰੋਹ ਵਿੱਚ ਹਿੱਸਾ ਲਿਆ


ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਅੱਜ ਗੁਰੂਗ੍ਰਾਮ ਵਿਖੇ ਹਰਿਆਣਾ ਸਵਰਣ ਜਯੰਤੀ ਉਤਸਵ ਦੇ ਉਦਘਾਟਨ ਸਮਾਰੋਹ ਵਿੱਚ ਹਿੱਸਾ ਲਿਆ।

ਇਸ ਮੌਕੇ ਬੋਲਦਿਆਂ, ਉਨ੍ਹਾਂ ਕਿਹਾ ਕਿ ਅੱਜ ਦੇ ਦਿਨ ਪਿਛਾਂਹ ਪਰਤ ਕੇ ਉਸ ਸਮੇਂ ਨੂੰ ਦੇਖਣ ਦਾ ਮੌਕਾ ਹੈ, ਜਦੋਂ ਹਰਿਆਣਾ ਦੀ ਸਥਾਪਨਾ ਹੋਈ ਸੀ ਅਤੇ ਇਸ ਰਾਜ ਦੀ ਸਥਾਪਨਾ ਲਈ ਕੁਝ ਉਦੇਸ਼ ਤੈਅ ਕੀਤੇ ਗਏ ਸਨ।

ਉਨ੍ਹਾਂ ਕਿਹਾ ਕਿ ਹਰਿਆਣਾ ਮੁਕਾਬਲਤਨ ਕੁਝ ਛੋਟਾ ਰਾਜ ਹੈ ਪਰ ਇਸ ਨੇ ਬਹੁਤ ਸਾਰੇ ਖੇਤਰਾਂ ਵਿੱਚ ਯੋਗਦਾਨ ਪਾਇਆ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਮੰਨਿਆ ਜਾਂਦਾ ਹੈ ਕਿ ਹਰਿਆਣਾ ‘ਚ ਕੇਵਲ ਕਿਸਾਨ ਹੁੰਦੇ ਹਨ, ਪਰ ਇਸ ਰਾਜ ਦੇ ਵਪਾਰੀਆਂ ਨੇ ਵੀ ਬੇਮਿਸਾਲ ਸਫ਼ਲਤਾ ਹਾਸਲ ਕੀਤੀ ਹੈ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਹਰਿਆਣਾ ਦੀ ਜਨਤਾ ਨੇ ਹਥਿਆਰਬੰਦ ਬਲਾਂ ਵਿੱਚ ਸੇਵਾ ਕਰ ਕੇ ਰਾਸ਼ਟਰ ਲਈ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਹਨ।

ਸ੍ਰੀ ਨਰੇਂਦਰ ਮੋਦੀ ਨੇ ਜ਼ੋਰ ਦਿੰਦਿਆਂ ਕਿਹਾ ਕਿ ਅਜਿਹੇ ਵਿਲੱਖਣ ਰਾਜ ਵਿੱਚ ਕੰਨਿਆ ਭਰੂਣ ਹੱਤਿਆ ਮੌਜੂਦ ਨਹੀਂ ਰਹਿ ਸਕਦੀ। ਉਨ੍ਹਾਂ ਕਿਹਾ ਕਿ ਹਰਿਆਣਾ ਨੇ ਇਹ ਯਕੀਨੀ ਬਣਾਉਣ ਲਈ ਹੁਣ ਯਤਨ ਅਰੰਭੇ ਹਨ ਕਿ ਅਜਿਹਾ ਨਾ ਵਾਪਰੇ। ਪ੍ਰਧਾਨ ਮੰਤਰੀ ਨੇ ਕਿਹਾ ਕਿ ਹਰਿਆਣਾ ਦਾ ਹਰੇਕ ਨਾਗਰਿਕ ਬਾਲੜੀਆਂ ਦੀ ਰਾਖੀ ਦਾ ਸੰਕਲਪ ਲਵੇ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਹਰਿਆਣਾ ਦੀ ਜਨਤਾ ਨੂੰ ਇਸ ਗੋਲਡਨ ਜੁਬਲੀ ਵਰ੍ਹੇ ਦੌਰਾਨ ਸਮੁੱਚੇ ਰਾਜ ਨੂੰ ‘ਖੁੱਲ੍ਹੇ ਵਿੱਚ ਮਲ-ਤਿਆਗ ਤੋਂ ਮੁਕਤ’ ਬਣਾਉਣ ਬਾਰੇ ਸੋਚਣਾ ਚਾਹੀਦਾ ਹੈ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਰੱਬ ਕਰੇ ਕਿ ਪਰਿਵਰਤਨ ਦੀ ਪ੍ਰਕਿਰਿਆ ਦੀ ਸ਼ੁਰੂਆਤ ਸਾਡੇ ਪਿੰਡਾਂ ਵਿੱਚ ਸ਼ੁਰੂ ਹੋਵੇ ਅਤੇ ਜਦੋਂ ਅਜਿਹਾ ਹੋਵੇ, ਤਦ ਹਰਿਆਣਾ ਦੇ ਵਿਕਾਸ ਨੂੰ ਰਫ਼ਤਾਰ ਮਿਲੇਗੀ।

***

AKT/AK