Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਹਾਥਰਸ ਦੀ ਘਟਨਾ ‘ਤੇ ਦੁਖ ਪ੍ਰਗਟ ਕੀਤਾ, ਪੀੜਤਾਂ ਲਈ ਐਕਸ-ਗ੍ਰੈਸ਼ੀਆ ਰਾਸ਼ੀ ਦਾ ਐਲਾਨ ਕੀਤਾ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਉੱਤਰ ਪ੍ਰਦੇਸ਼ ਦੇ ਹਾਥਰਸ ਹਾਦਸੇ ਵਿੱਚ ਹੋਏ ਜਾਨੀ ਨੁਕਸਾਨ ‘ਤੇ ਦੁਖ ਪ੍ਰਗਟ ਕੀਤਾ ਅਤੇ ਹਰਕੇ ਮ੍ਰਿਤਕ ਦੇ ਪਰਿਵਾਰਜਨਾਂ ਅਤੇ ਜ਼ਖ਼ਮੀਆਂ ਲਈ ਐਕਸ ਗ੍ਰੇਸ਼ੀਆ ਰਾਸ਼ੀ ਦਾ ਐਲਾਨ ਕੀਤਾ।

ਸ਼੍ਰੀ ਮੋਦੀ ਨੇ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ) ਤੋਂ ਹਰੇਕ ਮ੍ਰਿਤਕ ਦੇ ਪਰਿਵਾਰਜਨਾਂ ਨੂੰ 2 ਲੱਖ ਰੁਪਏ ਅਤੇ ਭਗਦੜ ਵਿੱਚ ਜ਼ਖਮੀ ਹੋਏ ਹਰੇਕ ਵਿਅਕਤੀ ਨੂੰ 50,000 ਰੁਪਏ ਦੀ ਐਕਸ ਗ੍ਰੇਸ਼ੀਆ ਰਾਸ਼ੀ ਦੇਣ ਦਾ ਐਲਾਨ ਕੀਤਾ।

ਪ੍ਰਧਾਨ ਮੰਤਰੀ ਦਫ਼ਤਰ (ਪੀਐੱਮਓ) ਨੇ ਐਕਸ (X) ‘ਤੇ ਪੋਸਟ ਕੀਤਾ:

 “ਪ੍ਰਧਾਨ ਮੰਤਰੀ ਸ਼੍ਰੀ @narendramodi ਜੀ ਨੇ ਹਾਥਰਸ ਵਿੱਚ ਹੋਏ ਹਾਦਸੇ ਵਿੱਚ ਹਰੇਕ ਮ੍ਰਿਤਕ ਦੇ ਪਰਿਵਾਰਜਨਾਂ ਲਈ ਪੀਐੱਮਐੱਨਆਰਐੱਫ ਤੋਂ 2 ਲੱਖ ਰੁਪਏ ਦੀ ਐਕਸ ਗ੍ਰੇਸ਼ੀਆ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ। ਜ਼ਖ਼ਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ।”

ਸ਼੍ਰੀ ਮੋਦੀ ਨੇ ਮੰਦਭਾਗੀ ਘਟਨਾ ਬਾਰੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਸ਼੍ਰੀ ਯੋਗੀ ਆਦਿੱਤਿਆਨਾਥ ਨਾਲ ਵੀ ਗੱਲ ਕੀਤੀ ਅਤੇ ਪੀੜ੍ਹਤਾਂ ਨੂੰ ਸਮੇਂ ‘ਤੇ ਸਹਾਇਤਾ ਦਾ ਭਰੋਸਾ ਦਿੱਤਾ।

ਪ੍ਰਧਾਨ ਮੰਤਰੀ ਨੇ ਐਕਸ (X)‘ਤੇ ਪੋਸਟ ਕੀਤਾ:

 “ਉੱਤਰ ਪ੍ਰਦੇਸ਼ ਦੇ ਹਾਥਰਸ ਵਿੱਚ ਹੋਏ ਦੁਖਦ ਹਾਦਸੇ ਨੂੰ ਲੈ ਕੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਜੀ ਨਾਲ ਗੱਲ ਕੀਤੀ। ਯੂਪੀ ਸਰਕਾਰ ਸਾਰੇ ਪੀੜ੍ਹਤਾਂ ਦੀ ਹਰ ਸੰਭਵ ਸਹਾਇਤਾ ਵਿੱਚ ਜੁਟੀ ਹੋਈ ਹੈ। ਮੇਰੀਆਂ ਸੰਵੇਦਨਾਵਾਂ ਉਨ੍ਹਾਂ ਲੋਕਾਂ ਦੇ ਨਾਲ ਹਨ, ਜਿਨ੍ਹਾਂ ਨੇ ਇਸ ਵਿੱਚ ਆਪਣੇ ਪਰਿਵਾਰਜਨਾਂ ਨੂੰ ਖੋਇਆ ਹੈ। ਇਸ ਦੇ ਨਾਲ ਹੀ ਮੈਂ ਸਾਰੇ ਜ਼ਖ਼ਮੀਆਂ ਦੇ ਜਲਦੀ ਤੋਂ ਜਲਦੀ ਸਵਸਥ ਹੋਣ ਦੀ ਕਾਮਨਾ ਕਰਦਾ ਹਾਂ।@myogiadityanath”

 

************

 ਡੀਐੱਸ/ਆਰਟੀ