Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਫ਼ਰਾਂਸ ਦੇ ਏਵੀਅਨ ਵਿਖੇ ਜੀ-7 ਸਿਖਰ ਸੰਮੇਲਨ ਵਿੱਚ “ਸਾਰਿਆਂ ਲਈ ਸੰਤੁਲਿਤ, ਸਾਂਝੇ ਅਤੇ ਟਿਕਾਊ ਆਰਥਿਕ ਵਿਕਾਸ ਨੂੰ ਮੁੜ ਸੁਰਜੀਤ ਕਰਨਾ” ਵਿਸ਼ੇ ‘ਤੇ ਸੈਸ਼ਨ ਨੂੰ ਸੰਬੋਧਨ ਕੀਤਾ

ਪ੍ਰਧਾਨ ਮੰਤਰੀ ਨੇ ਫ਼ਰਾਂਸ ਦੇ ਏਵੀਅਨ ਵਿਖੇ ਜੀ-7 ਸਿਖਰ ਸੰਮੇਲਨ ਵਿੱਚ “ਸਾਰਿਆਂ ਲਈ ਸੰਤੁਲਿਤ, ਸਾਂਝੇ ਅਤੇ ਟਿਕਾਊ ਆਰਥਿਕ ਵਿਕਾਸ ਨੂੰ ਮੁੜ ਸੁਰਜੀਤ ਕਰਨਾ” ਵਿਸ਼ੇ ‘ਤੇ ਸੈਸ਼ਨ ਨੂੰ ਸੰਬੋਧਨ ਕੀਤਾ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਫ਼ਰਾਂਸ ਦੇ ਏਵੀਅਨ ਵਿੱਚ ਆਯੋਜਿਤ ਜੀ-7 ਸਿਖਰ ਸੰਮੇਲਨ ਵਿੱਚ “ਸਾਰਿਆਂ ਲਈ ਸੰਤੁਲਿਤ, ਸਾਂਝੇ ਅਤੇ ਟਿਕਾਊ ਆਰਥਿਕ ਵਿਕਾਸ ਨੂੰ ਮੁੜ ਸੁਰਜੀਤ ਕਰਨਾ” ਵਿਸ਼ੇ ‘ਤੇ ਆਯੋਜਿਤ ਆਊਟਰੀਚ ਸੈਸ਼ਨ ਨੂੰ ਸੰਬੋਧਨ ਕੀਤਾ।

ਸਿਖਰ ਸੰਮੇਲਨ ਵਿੱਚ ਸਾਂਝੇ ਅਤੇ ਟਿਕਾਊ ਵਿਕਾਸ ’ਤੇ ਵਿਸ਼ੇਸ਼ ਤੌਰ ’ਤੇ ਧਿਆਨ ਦੇਣ ਦੀ ਸ਼ਲਾਘਾ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਅਜਿਹੇ ਸਮੇਂ ਵਿੱਚ ਜਦੋਂ ਦੁਨੀਆ ਅਨਿਸ਼ਚਿਤਤਾਵਾਂ ਨਾਲ ਪ੍ਰਭਾਵਿਤ ਹੈ, ਟਿਕਾਊ ਵਿਕਾਸ ਦਾ ਸੰਦੇਸ਼ ਦੁਨੀਆ ਭਰ ਵਿੱਚ ਸਾਰਥਕ ਰੂਪ ਵਿੱਚ ਸਵੀਕਾਰ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਵਿਕਾਸ ਦਾ ਮਤਲਬ ਸਿਰਫ਼ ਕੁੱਲ ਘਰੇਲੂ ਉਤਪਾਦ (ਜੀਡੀਪੀ) ਜਾਂ ਵਪਾਰ ਦੇ ਅੰਕੜੇ ਨਹੀਂ ਹੋਣੇ ਚਾਹੀਦੇ, ਬਲਕਿ ਲੋਕਾਂ ਦੀ ਸ਼ਮੂਲੀਅਤ ਅਤੇ ਭਲਾਈ ’ਤੇ ਇਸਦਾ ਅਸਲ ਪ੍ਰਭਾਵ ਪੈਣਾ ਚਾਹੀਦਾ ਹੈ। ਇਸ ਸੰਦਰਭ ਵਿੱਚ, ਉਨ੍ਹਾਂ ਨੇ “ਸਭਕਾ ਸਾਥ, ਸਭਕਾ ਵਿਕਾਸ, ਸਭਕਾ ਵਿਸ਼ਵਾਸ, ਸਭਕਾ ਪ੍ਰਯਾਸ” ਦੇ ਸਿਧਾਂਤਾਂ ’ਤੇ ਅਧਾਰਿਤ ਭਾਰਤ ਦੀ ਸਮਾਵੇਸ਼ੀ ਵਿਕਾਸ ਦੀ ਗਾਥਾ ’ਤੇ ਚਾਨਣਾ ਪਾਇਆ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਸਮਾਵੇਸ਼ੀ ਵਿਕਾਸ ਦਾ ਭਾਰਤ ਦਾ ਮੰਤਰ ਉਸ ਦੀਆਂ ਅੰਤਰਰਾਸ਼ਟਰੀ ਭਾਈਵਾਲੀਆਂ ਦਾ ਵੀ ਮਾਰਗ-ਦਰਸ਼ਨ ਕਰਦਾ ਹੈ, ਜਿਸਦਾ ਸਪਸ਼ਟ ਪ੍ਰਤੀਬਿੰਬ ਭਾਰਤ ਦੀ ਜੀ-20 ਪ੍ਰਧਾਨਗੀ ਵਿੱਚ “ਇੱਕ ਧਰਤੀ, ਇੱਕ ਪਰਿਵਾਰ, ਇੱਕ ਭਵਿੱਖ” ਦੇ ਆਦਰਸ਼ ਵਾਕ ਦੇ ਰੂਪ ਵਿੱਚ ਦੇਖਣ ਨੂੰ ਮਿਲਿਆ। ਉਨ੍ਹਾਂ ਨੇ ਕਿਹਾ ਕਿ ਇਸੇ ਤਰ੍ਹਾਂ ਦਾ ਨਜ਼ਰੀਆ ਭਾਰਤ-ਪੱਛਮੀ ਏਸ਼ੀਆ-ਯੂਰਪ ਆਰਥਿਕ ਲਾਂਘੇ (ਆਈਐੱਮਈਸੀ) ਦੀ ਪਰਿਕਲਪਨਾ ਦਾ ਵੀ ਅਧਾਰ ਰਿਹਾ ਹੈ, ਜਿਸਦਾ ਉਦੇਸ਼ ਸਪਲਾਈ ਚੇਨਾਂ ਨੂੰ ਮਜ਼ਬੂਤ ਬਣਾਉਣਾ, ਨਿਵੇਸ਼ ਅਤੇ ਰੁਜ਼ਗਾਰ ਦੇ ਮੌਕੇ ਪੈਦਾ ਕਰਨਾ ਅਤੇ ਨਵੀਨਤਾ ਨੂੰ ਉਤਸ਼ਾਹਿਤ ਕਰਨਾ ਹੈ। ਪ੍ਰਧਾਨ ਮੰਤਰੀ ਨੇ ਇਸ ਗੱਲ ’ਤੇ ਚਾਨਣਾ ਪਾਇਆ ਕਿ ਸੰਕਟਾਂ ਅਤੇ ਸੰਘਰਸ਼ਾਂ ਦਾ ਵਿਸ਼ਵ-ਵਿਆਪੀ ਦੱਖਣ ਦੇ ਦੇਸ਼ਾਂ ’ਤੇ ਗੰਭੀਰ ਅਤੇ ਉਲਟ ਪ੍ਰਭਾਵ ਪਿਆ ਹੈ। ਉਨ੍ਹਾਂ ਨੇ ਇਨ੍ਹਾਂ ਦੇਸ਼ਾਂ ’ਤੇ ਪੈਣ ਵਾਲੇ ਬੋਝ ਨੂੰ ਘੱਟ ਕਰਨ ਲਈ ਅੰਤਰਰਾਸ਼ਟਰੀ ਇੱਕਜੁੱਟਤਾ ਅਤੇ ਸਹਿਯੋਗ ਦਾ ਸੱਦਾ ਦਿੱਤਾ। ਉਨ੍ਹਾਂ ਨੇ ਸੁਝਾਅ ਦਿੱਤਾ ਕਿ ਅੰਤਰਰਾਸ਼ਟਰੀ ਵਿੱਤੀ ਸੰਸਥਾਵਾਂ ਨੂੰ ਅਜਿਹੇ ਸਹਾਇਤਾ ਪ੍ਰਣਾਲੀ ਵਿਕਸਤ ਕਰਨੇ ਚਾਹੀਦੇ ਹਨ, ਜੋ ਵਿਕਾਸਸ਼ੀਲ ਦੇਸ਼ਾਂ ਨੂੰ ਆਰਥਿਕ ਮਜ਼ਬੂਤੀ ਪ੍ਰਦਾਨ ਕਰ ਸਕਣ।

ਪ੍ਰਧਾਨ ਮੰਤਰੀ ਨੇ ਅਫਰੀਕਾ, ਲਾਤੀਨੀ ਅਮਰੀਕਾ ਅਤੇ ਪ੍ਰਸ਼ਾਂਤ ਟਾਪੂ ਦੇਸ਼ਾਂ  ਨੂੰ ਜੋੜਨ ਵਾਲੇ ਸੰਪਰਕ ਪ੍ਰੋਜੈਕਟਾਂ ’ਤੇ ਵੀ ਵਿਚਾਰ ਕਰਨ ਦੀ ਅਪੀਲ ਕੀਤੀ, ਜੋ ਆਈ.ਐਮ.ਈ.ਸੀ. ਦੀ ਤਰਜ਼ ’ਤੇ ਵਿਕਸਤ ਕੀਤੇ ਜਾ ਸਕਣ। ਇਸ ਦ੍ਰਿਸ਼ਟੀਕੋਣ ਨੂੰ ਸਾਕਾਰ ਕਰਨ ਲਈ ਪ੍ਰਧਾਨ ਮੰਤਰੀ ਨੇ “ਸੰਪਰਕ ਅਤੇ ਵਪਾਰ ਵਿੱਚ ਤੇਜ਼ੀ ਲਿਆਉਣ ਲਈ ਅੰਤਰਰਾਸ਼ਟਰੀ ਲਾਮਬੰਦੀ ਭਾਈਵਾਲੀ” ਯਾਨੀ ‘ਇੰਪੈਕਟ’ ਦੇ ਗਠਨ ਦਾ ਸੁਝਾਅ ਦਿੱਤਾ, ਜਿਸ ਵਿੱਚ ਜੀ-7 ਦੀ ਪੂੰਜੀ, ਭਾਰਤ ਦੀ ਪ੍ਰਤਿਭਾ ਅਤੇ ਗਲੋਬਲ ਸਾਊਥ ਦੀ ਮਾਲਕੀ ਨੂੰ ਜੋੜਿਆ ਜਾ ਸਕਦਾ ਹੈ।

ਪ੍ਰਧਾਨ ਮੰਤਰੀ ਨੇ ਸਥਿਰ, ਭਰੋਸੇਮੰਦ ਅਤੇ ਖ਼ੁਸ਼ਹਾਲ ਵਿਸ਼ਵ-ਵਿਆਪੀ ਅਰਥ-ਵਿਵਸਥਾ ਪ੍ਰਤੀ ਭਾਰਤ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਕਿਹਾ ਕਿ ਏਕੀਕਰਨ, ਭਾਈਵਾਲੀ ਅਤੇ ਸਾਂਝੀ ਤਰੱਕੀ ਵਿੱਚ ਭਾਰਤ ਦੇ ਵਿਸ਼ਵਾਸ ਨੇ ਇਸ ਨੂੰ ਜੀ-7 ਮੈਂਬਰ ਦੇਸ਼ਾਂ ਅਤੇ ਕਈ ਹੋਰ ਦੇਸ਼ਾਂ ਨਾਲ ਵਪਾਰਕ ਸਮਝੌਤੇ ਕਰਨ ਲਈ ਪ੍ਰੇਰਿਤ ਕੀਤਾ ਹੈ।

*****

ਐੱਮਜੇਪੀਐੱਸ/ਐੱਸਐੱਸ/ਐੱਸਟੀ