Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਫ਼ਰਾਂਸ ਦੇ ਏਵੀਅਨ ਵਿੱਚ ਆਯੋਜਿਤ ਜੀ-7 ਸਿਖਰ ਸੰਮੇਲਨ ਦੌਰਾਨ “ਇੰਸ਼ੋਰਿੰਗ ਏ ਸੇਫ, ਰੈਪਿਡ ਐਂਡ ਐਫੀਸ਼ੀਐਂਟ ਰੋਲ ਆਊਟ ਆਫ਼ ਆਰਟੀਫੀਸ਼ੀਅਲ ਇੰਟੈਲੀਜੈਂਸ” ਵਿਸ਼ੇ ’ਤੇ ਆਯੋਜਿਤ ਸੈਸ਼ਨ ਨੂੰ ਸੰਬੋਧਨ ਕੀਤਾ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਫ਼ਰਾਂਸ ਦੇ ਏਵੀਅਨ ਵਿੱਚ ਜੀ-7 ਸਿਖਰ ਸੰਮੇਲਨ ਵਿੱਚ “ਇੰਸ਼ੋਰਿੰਗ ਏ ਸੇਫ, ਰੈਪਿਡ ਐਂਡ ਐਫੀਸ਼ੀਐਂਟ ਰੋਲ ਆਊਟ ਆਫ਼ ਆਰਟੀਫੀਸ਼ੀਅਲ ਇੰਟੈਲੀਜੈਂਸ” ਵਿਸ਼ੇ ’ਤੇ ਆਯੋਜਿਤ ਆਊਟਰੀਚ ਸੈਸ਼ਨ ਨੂੰ ਸੰਬੋਧਨ ਕੀਤਾ।

ਪ੍ਰਧਾਨ ਮੰਤਰੀ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਆਰਟੀਫੀਸ਼ੀਅਲ ਇੰਟੈਲੀਜੈਂਸ ਇੱਕ ਪਰਿਵਰਤਨਸ਼ੀਲ ਸ਼ਕਤੀ ਹੈ, ਜਿਸ ਵਿੱਚ ਮਨੁੱਖੀ ਸਭਿਅਤਾ ਦੀ ਦਿਸ਼ਾ ਨੂੰ ਮੁੜ ਪਰਿਭਾਸ਼ਿਤ ਕਰਨ ਦੀ ਸਮਰੱਥਾ ਹੈ, ਪਰ ਇਹ ਲੋਕਾਂ ਨੂੰ ਸਸ਼ਕਤ ਬਣਾਉਣ ਵਾਲਾ ਵੀ ਹੋਣਾ ਚਾਹੀਦਾ ਹੈ। ਉਨ੍ਹਾਂ ਨੇ ਵਿਸਥਾਰ ਵਿੱਚ ਦੱਸਿਆ ਕਿ ਇਸੇ ਵਿਆਪਕ ਸੋਚ ਦੇ ਨਾਲ ਭਾਰਤ ਨੇ ਹਾਲ ਹੀ ਵਿੱਚ ਏਆਈ ਇੰਪੈਕਟ ਸਮਿਟ ਦੀ ਮੇਜ਼ਬਾਨੀ ਕੀਤੀ ਸੀ। ਪ੍ਰਧਾਨ ਮੰਤਰੀ ਨੇ ਏਆਈ ਲਈ ਭਾਰਤ ਦੇ ‘ਮਾਨਵ’  ਦ੍ਰਿਸ਼ਟੀਕੋਣ ਨੂੰ ਉਜਾਗਰ ਕੀਤਾ, ਜੋ ਇਸ ਗੱਲ ’ਤੇ ਜ਼ੋਰ ਦਿੰਦਾ ਹੈ ਕਿ ਆਰਟੀਫੀਸ਼ੀਅਲ ਇੰਟੈਲੀਜੈਂਸ ਦਾ ਵਿਕਾਸ ਸਮਾਵੇਸ਼ੀ, ਸੁਰੱਖਿਆ ਅਤੇ ਲੋਕ-ਹਿਤ ਦੇ ਮੂਲ ਸਿਧਾਂਤਾਂ ’ਤੇ ਅਧਾਰਿਤ ਹੋਣਾ ਚਾਹੀਦਾ ਹੈ।

ਇਸ ਤੱਥ ਨੂੰ ਧਿਆਨ ਵਿੱਚ ਰੱਖਦੇ ਹੋਏ ਕਿ ਭਾਰਤ ਨੇ ਹਮੇਸ਼ਾ ਸਾਈਬਰਸਪੇਸ ਨੂੰ ਇੱਕ ਵਿਸ਼ਵ-ਵਿਆਪੀ ਜਨਤਕ ਸੰਪਤੀ ਵਜੋਂ ਦੇਖਿਆ ਹੈ, ਪ੍ਰਧਾਨ ਮੰਤਰੀ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਲੋਕਤੰਤਰੀ ਦੇਸ਼ਾਂ ਕੋਲ ਅਜਿਹੇ ਏਆਈ  ਮਾਡਲਸ ਤੱਕ ਪਹੁੰਚ ਹੋਣੀ ਚਾਹੀਦੀ ਹੈ, ਜੋ ਉਨ੍ਹਾਂ ਦੇ ਮਹੱਤਵਪੂਰਨ ਸੂਚਨਾ ਬੁਨਿਆਦੀ ਢਾਂਚੇ ਨੂੰ ਸੁਰੱਖਿਅਤ ਕਰ ਸਕਣ ਅਤੇ ਉਨ੍ਹਾਂ ਨੂੰ ਸਾਈਬਰ ਖਤਰਿਆਂ ਨਾਲ ਨਜਿੱਠਣ ਵਿੱਚ ਮਦਦ ਕਰ ਸਕਣ। ਉਨ੍ਹਾਂ ਨੇ ਏਆਈ ਦੇ ਵਿਕਾਸ ਲਈ ਇੱਕ ਏਕੀਕ੍ਰਿਤ ਪਹੁੰਚ ਦਾ ਸੱਦਾ ਦਿੱਤਾ, ਜਿਸ ਵਿੱਚ ਸੁਰੱਖਿਆ, ਗਤੀ ਅਤੇ ਕੁਸ਼ਲਤਾ ’ਤੇ ਇੱਕੋ ਸਮੇਂ ਧਿਆਨ ਦਿੱਤਾ ਜਾਵੇ। ਇਸ ਸਬੰਧ ਵਿੱਚ, ਉਨ੍ਹਾਂ ਨੇ ਚਾਰ ਸੁਝਾਅ ਦਿੱਤੇ: ਏਆਈ ਸਿਸਟਮ ‘ਸੇਫ-ਬਾਏ-ਡਿਜਾਇਨ’ (ਨਿਰਮਾਣ ਦੇ ਪੱਧਰ ’ਤੇ ਹੀ ਸੁਰੱਖਿਅਤ) ਹੋਣੇ ਚਾਹੀਦੇ ਹਨ; ਏਆਈ ਦੀ ਵਰਤੋਂ ਦੇ ਨਾਲ-ਨਾਲ ਸਾਂਝੇ ਮਾਪਦੰਡ, ਟੈਸਟਿੰਗ ਫਰੇਮਵਰਕ ਅਤੇ ਰੈਗੂਲੇਟਰੀ ਦਿਸ਼ਾ-ਨਿਰਦੇਸ਼ ਹੋਣੇ ਚਾਹੀਦੇ ਹਨ; ਡੀਪਫੇਕ, ਗਲਤ ਜਾਣਕਾਰੀ ਅਤੇ ਸਾਈਬਰ ਧੋਖਾਧੜੀ ਨਾਲ ਨਜਿੱਠਣ ਲਈ ਪ੍ਰਭਾਵਸ਼ਾਲੀ ਗਲੋਬਲ ਸਹਿਯੋਗ ਹੋਣਾ ਚਾਹੀਦਾ ਹੈ ਅਤੇ ਇੱਕ ਸਮਾਵੇਸ਼ੀ ਸੰਸਾਰ ਨੂੰ ਯਕੀਨੀ ਬਣਾਉਣ ਲਈ ਏਆਈ ਦਾ ਲਾਭ ‘ਗਲੋਬਲ ਸਾਊਥ’ ਦੇ ਦੇਸ਼ਾਂ ਤੱਕ ਪਹੁੰਚਣਾ ਚਾਹੀਦਾ ਹੈ।

ਪ੍ਰਧਾਨ ਮੰਤਰੀ ਨੇ ਆਪਣੇ ਸੰਬੋਧਨ ਦੀ ਸਮਾਪਤੀ ਕਰਦਿਆਂ ਕਿਹਾ ਕਿ ਆਰਟੀਫੀਸ਼ੀਅਲ ਇੰਟੈਲੀਜੈਂਸ ਦਾ ਉਦੇਸ਼ ਮਨੁੱਖੀ ਸਮਰੱਥਾ ਦਾ ਵਿਸਥਾਰ ਕਰਨਾ, ਮਨੁੱਖੀ ਵਿਕਲਪਾਂ ਨੂੰ ਮਜ਼ਬੂਤ ਬਣਾਉਣਾ ਅਤੇ ਮਨੁੱਖੀ ਮਾਣ ਦੀ ਰੱਖਿਆ ਕਰਨਾ ਹੋਣਾ ਚਾਹੀਦਾ ਹੈ। ਉਨ੍ਹਾਂ ਨੇ ਇਹ ਵੀ ਸਪਸ਼ਟ ਕੀਤਾ ਕਿ ਭਾਰਤ ਇਨ੍ਹਾਂ ਉਦੇਸ਼ਾਂ ਨੂੰ ਉਤਸ਼ਾਹਿਤ ਕਰਨ ਲਈ ਆਪਣੇ ਭਾਈਵਾਲਾਂ ਨਾਲ ਮਿਲ ਕੇ ਕੰਮ ਕਰਨਾ ਜਾਰੀ ਰੱਖੇਗਾ।

*****

ਐੱਮਜੇਪੀਐੱਸ/ਐੱਸਐੱਸ/ਐੱਸਟੀ