Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ 2025-26 ਦੀ ਦੂਜੀ ਤਿਮਾਹੀ ਵਿੱਚ ਭਾਰਤ ਦੀ ਮਜ਼ਬੂਤ 8.2 ਫ਼ੀਸਦੀ ਜੀਡੀਪੀ ਵਾਧੇ ਦਾ ਸੁਆਗਤ ਕੀਤਾ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਨਤਮ ਜੀਡੀਪੀ ਅੰਕੜਿਆਂ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਭਾਰਤ ਦੀ ਅਰਥਵਿਵਸਥਾ ਨੇ 2025-26 ਦੀ ਦੂਜੀ ਤਿਮਾਹੀ ਵਿੱਚ 8.2 ਫ਼ੀਸਦੀ ਦਾ ਪ੍ਰਭਾਵਸ਼ਾਲੀ ਵਾਧਾ ਦਰਜ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰਾਪਤੀ ਸਰਕਾਰ ਦੀਆਂ ਵਿਕਾਸ-ਮੁਖੀ ਨੀਤੀਆਂ ਅਤੇ ਸੁਧਾਰਾਂ ਦੇ ਨਾਲ-ਨਾਲ ਭਾਰਤ ਦੇ ਲੋਕਾਂ ਦੀ ਸਖ਼ਤ ਮਿਹਨਤ ਅਤੇ ਉੱਦਮਤਾ ਨੂੰ ਦਰਸਾਉਂਦੀ ਹੈ। ਸ਼੍ਰੀ ਮੋਦੀ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਸਰਕਾਰ ਸੁਧਾਰਾਂ ਨੂੰ ਅੱਗੇ ਵਧਾਉਣ ਅਤੇ ਹਰੇਕ ਨਾਗਰਿਕ ਲਈ ਜੀਵਨ ਨੂੰ ਆਸਾਨ ਬਣਾਉਣ ਲਈ ਵਚਨਬੱਧ ਹੈ। ਸਰਕਾਰ ਇਹ ਯਕੀਨੀ ਬਣਾਉਂਦੀ ਹੈ ਕਿ ਵਿਕਾਸ ਦਾ ਲਾਭ ਸਮਾਜ ਦੇ ਸਾਰੇ ਵਰਗਾਂ ਤੱਕ ਪਹੁੰਚੇ।

ਸ਼੍ਰੀ ਮੋਦੀ ਐੱਕਸ ‘ਤੇ ਇੱਕ ਪੋਸਟ ਵਿੱਚ ਕਿਹਾ:

“2025-26 ਦੀ ਦੂਜੀ ਤਿਮਾਹੀ ਵਿੱਚ 8.2 ਫ਼ੀਸਦੀ ਜੀਡੀਪੀ ਵਾਧਾ ਬਹੁਤ ਉਤਸ਼ਾਹਜਨਕ ਹੈ। ਇਹ ਸਾਡੀਆਂ ਵਿਕਾਸ-ਮੁਖੀ ਨੀਤੀਆਂ ਅਤੇ ਸੁਧਾਰਾਂ ਦੇ ਪ੍ਰਭਾਵ ਨੂੰ ਦਰਸਾਉਂਦਾ ਹੈ। ਇਹ ਸਾਡੇ ਲੋਕਾਂ ਦੀ ਸਖ਼ਤ ਮਿਹਨਤ ਅਤੇ ਉੱਦਮਤਾ ਨੂੰ ਵੀ ਦਰਸਾਉਂਦਾ ਹੈ। ਸਾਡੀ ਸਰਕਾਰ ਸੁਧਾਰਾਂ ਨੂੰ ਅੱਗੇ ਵਧਾਉਂਦੀ ਰਹੇਗੀ ਅਤੇ ਹਰੇਕ ਨਾਗਰਿਕ ਲਈ ਜੀਵਨ ਨੂੰ ਸੋਖੀ ਬਣਾਉਂਦੀ ਰਹੇਗੀ।”

*****

ਐੱਮਜੇਪੀਐੱਸ/ਐੱਸਆਰ