Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਵਿਸ਼ਵ ਵਾਤਾਵਰਣ ਦਿਵਸ ਦੇ ਗਲੋਬਲ ਸਮਾਰੋਹ ਨੂੰ ਸੰਬੋਧਨ ਕਰਨਗੇ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਵਿਸ਼ਵ ਵਾਤਾਵਰਣ ਦਿਵਸ ਦੇ ਮੌਕੇ ’ਤੇ ਕੱਲ੍ਹ ਨਵੀਂ ਦਿੱਲੀ ਵਿੱਚ ਇੱਕ ਗਲੋਬਲ ਸਮਾਰੋਹ ਨੂੰ ਸੰਬੋਧਨ ਕਰਨਗੇ। ਪ੍ਰਧਾਨ ਮੰਤਰੀ ਇਸ ਮੌਕੇ ਰਾਜਪਥ ਲੋਨ ਵਿੱਚ ਲੱਗੀ ਪ੍ਰਦਰਸ਼ਨੀ ਦਾ ਦੌਰਾ ਵੀ ਕਰਨਗੇ ।

ਇਸ ਵਰ੍ਹੇ ਵਿਸ਼ਵ ਵਾਤਾਵਰਣ ਦਿਵਸ ਦਾ ਵਿਸ਼ਾ ਹੈ – ‘ਬੀਟ ਪਲਾਸਟਿਕ ਪਲਿਊਸ਼ਨ’ ਯਾਨੀ ਪਲਾਸਟਿਕ ਪ੍ਰਦੂਸ਼ਣ ਨੂੰ ਸਮਾਪਤ ਕਰਨਾ । ਭਾਰਤ ਵਿਸ਼ਵ ਵਾਤਾਵਰਣ ਦਿਵਸ ਦੇ 43ਵੇਂ ਸੰਸਕਰਨ ਦਾ ਆਯੋਜਕ ਦੇਸ਼ ਹੈ। ਵਾਤਾਵਰਣ ਮੰਤਰੀ, ਸੰਯੁਕਤ ਰਾਸ਼ਟਰ ਦੇ ਪ੍ਰਤੀਨਿਧ ਅਤੇ ਵੱਖ-ਵੱਖ ਉਦਯੋਗਿਕ ਇਕਾਈਆਂ ਦੇ ਮੈਂਬਰ ਅਤੇ ਕਈ ਹੋਰ ਪਤਵੰਤੇ ਵੀ ਇਸ ਸਮਾਰੋਹ ਵਿੱਚ ਸ਼ਾਮਲ ਹੋਣਗੇ।

ਪ੍ਰਧਾਨ ਮੰਤਰੀ ਨੇ ‘ਮਨ ਕੀ ਬਾਤ’ ਦੇ 44ਵੇਂ ਸੰਸਕਰਨ ਵਿੱਚ ਕਿਹਾ ਸੀ ਕਿ ਵਿਸ਼ਵ ਵਾਤਾਵਰਣ ਦਿਵਸ ਸਮਾਰੋਹ ਦਾ ਭਾਰਤ ਦਾ ਸਰਕਾਰੀ ਮੇਜ਼ਬਾਨ ਹੋਣਾ, ਜਲਵਾਯੂ ਪਰਿਵਰਤਨ ਨਾਲ ਜੁੜੇ ਮੁੱਦਿਆਂ ਵਿੱਚ ਭਾਰਤ ਦੀ ਵਧਦੀ ਅਗਵਾਈ ਦੀ ਮਾਨਤਾ ਹੈ।

******

ਏਕੇਟੀ/ਐੱਚਐੱਸ